Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਪੰਜਾਬ ਨਿਵੇਸ਼ਕ ਸੰਮੇਲਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਨਿੱਜੀ ਹਸਪਤਾਲਾਂ ਨੂੰ ,ਗਰੀਬ ਮਰੀਜ਼ਾਂ ਦੇ ਇਲਾਜ ਲਈ ਬਹੁਤ ਹੀ ਸਸਤੀਆਂ ਦਰਾਂ ਵਾਲੇ ਕੁੱਝ ਬੈੱਡ ਉਪਲਬਧ ਕਰਵਾਉਣ ਦੀ ਕੀਤੀ ਅਪੀਲ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, 5th Progressive Punjab Investor Summit 2023, Progressive Punjab Investor Summit, PPIS, Invest Punjab, Punjab Investors Summit

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 24 Feb 2023

ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਪੂਰੀ ਸੁਹਿਰਦਤਾ ਨਾਲ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਮਰੀਜਾਂ ਲਈ ਉਨਾਂ ਦੇ ਹਸਪਤਾਲਾਂ ਵਿੱਚ ਕੁਝ ਬੈੱਡ ਰਾਖਵੇਂ ਰੱਖਣ ਦੀ ਅਪੀਲ ਵੀ ਕੀਤੀ ਤਾਂ ਜੋ ਅਜਿਹੇ ਗਰੀਬ ਮਰੀਜ਼ਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦਾ ਲਾਭ ਦਿੱਤਾ ਜਾ ਸਕੇ।

ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਦੂਜੇ ਤੇ ਆਖ਼ਰੀ ਦਿਨ ਇੰਡੀਆ ਸਕੂਲ ਆਫ ਬਿਜ਼ਨਸ   (ਆਈਐਸਬੀ),ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਹੈਲਥਕੇਅਰ ਅਤੇ ਫਾਰਮਾਸਿਊਟੀਕਲ ਸੈਕਟਰ - ਉਭਰਦੇ ਸਿਹਤ ਸੰਭਾਲ ਅਤੇ ਮੈਡੀਕਲ ਈਕੋਸਿਸਟਿਮ :ਅਪ੍ਰੇਸਿੰਗ,ਅਡੈਪਟਿੰਗ,ਅਫੈਕਟਿੰਗ ਸਬੰਧੀ  ਕਰਵਾਏ ਲਾਈਵ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਸੁੱਕਰਵਾਰ ਨੂੰ ਕਿਹਾ ਕਿ ਜੇਕਰ ਕੋਈ ਕੈਂਸਰ ਵਰਗੀ ਗੰਭੀਰ ਤੇ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਇਸ ਦਾ ਪ੍ਰਭਾਵ ਉਸਦੇ ਪੂਰੇ ਪਰਿਵਾਰ ਤੇ ਪੈਂਦਾ ਹੈ , ਕਈ ਵਾਰ ਹਾਲਾਤ ਇੰਨੇ ਬਦਤਰ ਹੋ ਜਾਂਦੇ ਇਲਾਜ ਲਈ ਲੋਕਾਂ ਨੂੰ ਆਪਣੇ ਘਰ ਅਤੇ ਜ਼ਮੀਨਾਂ ਵੀ ਵੇਚਣੀਆਂ ਪੈਂਦੀਆਂ ਹਨ।

ਮੰਤਰੀ ਨੇ ਕਿਹਾ ਕਿ ਜਦੋਂ ਉਹਨਾਂ ਨੇ  ਆਪਣਾ ਹਸਪਤਾਲ ਸ਼ੁਰੂ ਕੀਤਾ ਸੀ, ਉਸ ਸਮੇਂ ਉਨਾਂ ਕੋਲ ਸ਼ੁਰੂ ਕਰਨ ਲਈ ਕੁਝ ਵੀ ਨਹੀਂ ਸੀ, ਪਰ ਲੋੜਵੰਦ ਮਰੀਜਾਂ ਦਾ ਘਰ ਘਰ ਜਾ ਇਲਾਜ ਕੀਤਾ। ਉਨਾਂ ਕਿਹਾ, “ਮੈਂ ਅਜਿਹੇ ਲੋਕਾਂ ਦੇ ਘਰੀਂ ਜਾ ਕੇ ਵੀ ਲੋਕਾਂ ਦਾ ਮੁਫਤ ਇਲਾਜ  ਕੀਤਾ ਹੈ ਜੋ ਇਲਾਜ ਨਹੀਂ ਕਰ ਸਕਦੇ ਸਨ ਅਤੇ ਉਨਾਂ ਦੀਆਂ ਅਸੀਸਾਂ ਸਦਕਾ ਹੀ  ਮੈਂ ਇਸ ਅਹੁਦੇ ਤੇ ਪਹੁੰਚਿਆ ਹਾਂ।’’

ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਰਾਜ ਦੇ ਸਿਹਤ ਸੰਭਾਲ ਖੇਤਰ ਦਾ ਰਾਹ ਪੱਧਰਾ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ, ਇਸੇ ਲਈ ਦਿੱਲੀ ਦੇ ਮੁਹੱਲਾ ਕਲੀਨਕਾਂ ਦੀ ਤਰਜ਼ ’ਤੇ ਪੰਜਾਬ ਵਿੱਚ ਵੀ 400 ਮੁਹੱਲਾ ਕਲੀਨਿਕ ਖੋਲ੍ਹੇ ਹਨ।ਜ਼ਿਕਰਯੋਗ ਹੈ ਕਿ ਸੂਬੇ ਕੋਲ 2000 ਤੋਂ ਵੱਧ ਮਲਟੀ-ਸਪੈਸ਼ਿਲਟੀ ਹਸਪਤਾਲ ਸਿਹਤ ਸੰਭਾਲ ਸੰਸਥਾਵਾਂ ਹਨ ਜਿਹਨਾਂ ਵਿੱਚ 23 ਜ਼ਿਲਾ ਹਸਪਤਾਲ, 41 ਉਪ-ਮੰਡਲ ਹਸਪਤਾਲ, 162 ਸੀ.ਐਚ.ਸੀਜ਼., 400 ਤੋਂ ਵੱਧ ਆਮ ਆਦਮੀ ਕਲੀਨਿਕ ਅਤੇ 524 ਸਰਕਾਰੀ ਆਯੁਰਵੈਦਿਕ ਅਤੇ ਯੂਨਾਨੀ ਡਿਸਪੈਂਸਰੀਆਂ ਸ਼ਾਮਲ ਹਨ। 

ਇਸ ਤੋਂ ਇਲਾਵਾ, ਸੂਬੇ ਵਿੱਚ 1570 ਕੇਂਦਰਾਂ ਵਿੱਚ ਟੈਲੀਮੇਡੀਸਨ ਸੇਵਾਵਾਂ ਸਮੇਤ ਕੁੱਲ 3034 ਸਿਹਤ ਤੇ ਤੰਦਰੁਸਤੀ ਕੇਂਦਰ ਕਾਰਜਸ਼ੀਲ ਹਨ।ਉਨਾਂ ਕਿਹਾ ਕਿ ਨੀਤੀ ਆਯੋਗ ਦੀ ਸਿਹਤ ਸੂਚਕਾਂਕ ਰਿਪੋਰਟ 2021 ਮੁਤਾਬਕ ਪੰਜਾਬ ਸਿਖ਼ਰਲੇ 10 ਰਾਜਾਂ ਵਿੱਚ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਹੈਲਥਕੇਅਰ ਅਤੇ ਫਾਰਮਾਸਿਊਟੀਕਲ ਦੋਵਾਂ ਦੀ ਅਹਿਮ ਖੇਤਰਾਂ ( ਥਰਸਟ ਸੈਕਟਰਾਂ) ਵਜੋਂ ਪਛਾਣ ਕੀਤੀ ਗਈ ਹੈ।

ਪੰਜਾਬ ਵਿੱਚ ਡਾਕਟਰੀ ਸਿੱਖਿਆ ਵਿੱਚ ਤਬਦੀਲੀ ਦੀ ਲੋੜ ‘ਤੇ ਜੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਵਧੇਰੇ ਗਿਣਤੀ ਵਿਚ ਮਾਹਿਰ ਸਿਹਤ ਪੇਸ਼ੇਵਰਾਂ ਮੌਜੂਦ ਹਨ ਅਤੇ ਸੂਬੇ ਦੀ ਵਿੱਚ 12 ਮੈਡੀਕਲ ਕਾਲਜ (16 ਆਗਾਮੀ ਕਾਲਜ), 13 ਡੈਂਟਲ ਕਾਲਜ, 20 ਅਲਟਰਨੇਟਿਵ ਮੈਡੀਸਨ ਕਾਲਜ, ਫਾਰਮਾ ਵਿੱਚ ਡਿਪਲੋਮਾ/ਡਿਗਰੀ ਪ੍ਰਦਾਨ ਕਰਨ ਵਾਲੀਆਂ 150 ਤੋਂ ਵੱਧ ਸੰਸਥਾਵਾਂ ਹਨ, ਜਿਹਨਾਂ ਵਿੱਚ ਹਰ ਸਾਲ ਲਗਭਗ 7000 ਵਿਦਿਆਰਥੀ ਮੈਡੀਕਲ ਗ੍ਰੈਜੂਏਟ ਹੁੰਦੇ ਹਨ। 

ਉਹਨਾਂ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਤੇ ਮਜਬੂਤ ਬਣਾਉਣ ਲਈ ਹੋਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਜਾਰੀ ਹੈ।ਨਿਵੇਸ਼ਕਾਂ ਨੂੰ ਸੱਦਾ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੰਭਾਲ ਅਤੇ ਫਾਰਮਾਸਿਊਟੀਕਲ ਸੈਕਟਰ ਤੋਂ ਇਲਾਵਾ ਪੰਜਾਬ ਵਿੱਚ ਮੈਡੀਕਲ ਟੂਰਿਜਮ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਸੂਬਾ ਮੈਡੀਕਲ ਵੈਲਿਊ ਟੂਰਿਜਮ ਹੱਬ ਬਣਨ ਦੀ  ਸਮਰੱਥਾ ਰੱਖਦਾ ਹੈ। 

ਉਨਾਂ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਮੈਡੀਕਲ ਸੰਸਥਾਵਾਂ ਅਤੇ ਪੈਰਾ-ਮੈਡੀਕਲ ਸਿਖਲਾਈ ਸਮਰੱਥਾਵਾਂ ਉਪਲਬਧ ਹਨ। ਸਿਹਤ ਸੰਭਾਲ ਖੇਤਰ ਵਿੱਚ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਇਨਾਂ ਸੰਸਥਾਵਾਂ ਦਾ ਹੋਰ ਵਿਸਥਾਰ ਕੀਤਾ ਜਾ ਸਕਦਾ ਹੈ।ਇਸ ਦੌਰਾਨ ਮੰਤਰੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਹੋਮੀ ਭਾਭਾ ਕੈਂਸਰ ਹਸਪਤਾਲ ਦੇ ਡਾਇਰੈਕਟਰ ਡਾ: ਅਸ਼ੀਸ਼ ਗੁਲੀਆ, ਟਾਇਨਰ ਆਰਥੋਟਿਕਸ ਦੇ ਐਮ.ਡੀ ਡਾ: ਪੁਸ਼ਵਿੰਦਰ ਜੀਤ ਸਿੰਘ, ਫੋਰਟਿਸ ਹਸਪਤਾਲ ਦੇ ਸੀ.ਓ.ਓ. ਅਸ਼ੀਸ਼ ਭਾਟੀਆ ਅਤੇ ਕੰਟਰੀ ਪ੍ਰੈਜੀਡੈਂਟ ਸੈਂਟਰਿਐਂਟ ਫਾਰਮਾਸਿਊਟੀਕਲਜ ਮਨੋਜ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD