Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ : ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab,  5th Progressive Punjab Investor Summit 2023, Progressive Punjab Investor Summit, PPIS, Invest Punjab, Punjab Investors Summit

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 24 Feb 2023

Last updated on: Feb 24, 2023, 00:00 IST

ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਦੀ ਪ੍ਰਗਤੀ ਲਈ ਢੁਕਵਾਂ ਮਾਹੌਲ ਉਪਲੱਬਧ ਹੈ।

 ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੁਣ ਬਹੁਤ ਮੌਕੇ ਸਿਰਜੇ ਜਾ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਬਦਲ ਕੇ ਆਰਥਿਕ ਵਿਕਾਸ ਦੀਆਂ ਨਵੀਆਂ ਬੁਲੰਦਿਆਂ 'ਤੇ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਉਹ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੀਤੀਗਤ ਫੈਸਲਿਆਂ ਵਿੱਚ ਵਿਚਾਰ ਰੱਖਣ ਲਈ ਉਦਯੋਗਾਂ ਨੂੰ ਬਰਾਬਰ ਦਾ ਸਥਾਨ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।ਪੰਜਾਬੀ ਉੱਦਮੀ ਕੁੱਲ ਦੁਨੀਆ ਵਿੱਚ ਆਪਣੀ ਮਿਹਨਤ ਨਾਲ ਨਾਮ ਕਮਾ ਰਹੇ ਹਨ, ਹਾਲ ਹੀ ਵਿੱਚ ਅਜੈ ਬੰਗਾ ਦੇ ਵਿਸ਼ਵ ਬੈਂਕ ਦੇ ਮੁਖੀ ਬਣਨ ਨਾਲ ਪੰਜਾਬ ਦਾ ਨਾਮ ਹੋਰ ਰੌਸ਼ਨ ਹੋਇਆ ਹੈ।

ਸੈਸ਼ਨ ਚ ਕੁੰਜੀਵਤ ਭਾਸ਼ਣ ਦਿੰਦਿਆਂ ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਲਗਭਗ 35,000 ਆਈ.ਟੀ. ਪੇਸ਼ੇਵਰਾਂ ਵਾਲੀਆਂ 150 ਤੋਂ ਵੱਧ ਰਜਿਸਟਰਡ ਆਈ.ਟੀ. ਇਕਾਈਆਂ ਕਾਰਜਸ਼ੀਲ ਹਨ। ਅੱਜ ਦੇ ਸਮਾਗਮ ਦੀ ਮੇਜ਼ਬਾਨੀ ਕਰਨ ਵਾਲਾ ਮੁਹਾਲੀ ਸ਼ਹਿਰ ਤੇਜ਼ੀ ਨਾਲ ਆਈ.ਟੀ. ਹੱਬ ਵਜੋਂ ਵਿਕਸਤ ਹੋ ਰਿਹਾ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਲ ਇੱਕ ਮਹੱਤਵਪੂਰਨ ਸਥਾਨ ‘ਤੇ ਸਥਿਤ ਹੈ।

ਲਗਭਗ 1700 ਏਕੜ ਦੇ ਫੈਲੇ ਪ੍ਰਾਜੈਕਟਾਂ ਅਤੇ ਸੰਚਾਲਨ ਦੇ ਵੱਖ-ਵੱਖ ਪੜਾਵਾਂ ਅਧੀਨ 60 ਤੋਂ ਵੱਧ ਆਈਟੀ ਕੰਪਨੀਆਂ ਨਾਲ ਇਹ ਆਈ.ਟੀ. ਸਿਟੀ ਵੱਖ-ਵੱਖ ਬੇਮਿਸਾਲ ਮੌਕੇ ਪ੍ਰਦਾਨ ਕਰਦੀ ਹੈ।ਇਸ ਦੇ ਨਾਲ ਹੀ ਕੁਆਰਕ ਸਿਟੀ 10 ਲੱਖ ਵਰਗ ਫੁੱਟ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਹ 70 ਤੋਂ ਵੱਧ ਆਈ.ਟੀ./ਆਈ.ਟੀਜ਼ ਕੰਪਨੀਆਂ ਵਾਲੀ ਇੱਕ ਨੋਟੀਫਾਈਡ ਆਈ.ਟੀ. ਸਪੈਸ਼ਲ ਈਕੋਨੋਮਿਕ ਜ਼ੋਨ ਹੈ।

ਪੰਜਾਬ ਉੱਤਰੀ ਭਾਰਤ ਦਾ ਈ.ਐਸ.ਡੀ.ਐਮ. ਹੱਬ ਵੀ ਹੈ, ਜਿਸ ਵਿੱਚ ਮੋਹਾਲੀ ਵਿਖੇ ਭਾਰਤ ਦੀ ਇੱਕੋ ਇੱਕ ਐਪਲੀਕੇਸ਼ਨ ਸਪੈਸਿਫਿਕ ਇੰਟੀਗ੍ਰੇਟਿਡ ਸਰਕਟ (ਏ.ਐਸ.ਆਈ.ਸੀ.) ਉਤਪਾਦਨ ਇਕਾਈ ਸਥਿਤ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ 800 ਤੋਂ ਵੱਧ ਸਟਾਰਟਅੱਪ ਦੇ ਨਾਲ ਨਾਲ 20 ਤੋਂ ਵੱਧ ਸਰਕਾਰੀ ਫੰਡਿਡ ਅਤੇ ਪ੍ਰਾਈਵੇਟ ਇਨਕਿਊਬੇਟਰ ਅਤੇ ਐਕਸਲੇਟਰ ਮੌਜੂਦ ਹਨ।

ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ ਨੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ ਜੋ ਉਦਯੋਗਾਂ ਦੀ ਸਥਾਪਨਾ ਅਤੇ ਕਾਰੋਬਾਰ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਕੇ.ਪੀ.ਐਮ.ਜੀ. ਦੇ ਬਰੀਜੇਂਦਰ ਕੁਮਾਰ ਨੇ ਸ਼ੁਰੂਆਤੀ ਟਿੱਪਣੀਆਂ ਕੀਤੀਆਂ ਅਤੇ ਚਰਚਾ ਦੌਰਾਨ ਸੰਚਾਲਕ ਦੀ ਭੂਮਿਕਾ ਨਿਭਾਈ।

ਨੈੱਟ ਸਲਿਊਸ਼ਨਜ਼ ਦੇ ਸੰਸਥਾਪਕ ਅਤੇ ਸੀ.ਈ.ਓ. ਸਮੀਰ ਜੈਨ ਨੇ ਮੌਜੂਦਾ ਅਤੇ ਭਵਿੱਖ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹੁਨਰਾਂ ਨੂੰ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।  ਉਨ੍ਹਾਂ ਕਿਹਾ ਕਿ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਡਿਜੀਟਲ ਮਾਰਕੀਟਿੰਗ ਹੁਨਰ ਦੀ ਸਿਖਲਾਈ ਦੇਣ 'ਤੇ ਧਿਆਨ ਦੇਣਾ ਚਾਹੀਦਾ ਹੈ।

ਸੀ.ਡੀ.ਆਈ.ਐਲ. ਦੇ ਕਾਰਜਕਾਰੀ ਉਪ ਪ੍ਰਧਾਨ ਅਤੇ ਸੀ.ਓ.ਓ. ਪੰਕਜ ਗੁਲਾਟੀ ਨੇ ਕਿਹਾ ਕਿ ਕੋਵਿਡ ਦੇ ਸਮੇਂ ਨੇ ਸੈਮੀਕੰਡਕਟਰ ਉਦਯੋਗ ਨੂੰ ਦੇਸ਼ ਵਿੱਚ ਸਭ ਤੋਂ ਅੱਗੇ ਲਿਆਂਦਾ ਹੈ ਜਦੋਂ ਕਿ ਮੋਹਾਲੀ ਵਿੱਚ ਇਹ 1980 ਤੋਂ ਸਥਾਪਿਤ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੰਪੋਨੈਂਟ ਨਿਰਮਾਤਾਵਾਂ ਨੂੰ ਕਾਰੋਬਾਰ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕੀਤੀ ਹੈ।

ਟੈਲੀ ਪਰਫਾਰਮੈਂਸ ਦੇ ਸੀਈਓ ਅਨੀਸ਼ ਮੁੱਕਰ ਨੇ ਕਿਹਾ ਕਿ ਅੰਬਾਲਾ ਉਨ੍ਹਾਂ ਦਾ ਜੱਦੀ ਸ਼ਹਿਰ ਹੈ ਅਤੇ ਉਨ੍ਹਾਂ ਦਾ ਇਸ ਖੇਤਰ ਨਾਲ ਪੁਰਾਣਾ ਨਾਤਾ ਹੈ।  ਉਨ੍ਹਾਂ ਕਿਹਾ ਕਿ ਕੰਪਨੀ ਦਾ ਕਲਾਊਡ ਕੈਂਪਸ ਮਾਡਲ ਵਿਅਕਤੀ ਨੂੰ ਕਿਤੋਂ ਵੀ ਕੰਮ ਕਰਨ ਦੇ ਯੋਗ ਬਣਾਉਂਦਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਗਾਹਕਾਂ ਦੇ ਤਜ਼ਰਬੇ, ਵਿਸ਼ਲੇਸ਼ਣ ਅਤੇ ਤਕਨਾਲੋਜੀ ਵਿੱਚ ਪ੍ਰਤਿਭਾ ਦੇ ਵਿਸ਼ਾਲ ਪੂਲ ਤੱਕ ਪਹੁੰਚ ਪ੍ਰਦਾਨ ਕਰਦਾ ਹੈ, ਜੋ ਹੁਣ ਵਿਸ਼ਵ ਦੇ ਪ੍ਰਮੁੱਖ ਉਦਯੋਗਾਂ ਲਈ ਲਾਜ਼ਮੀ ਹਨ।

ਐਗਨੈਕਸਟ ਦੇ ਸੰਸਥਾਪਕ ਤਰਨਜੀਤ ਸਿੰਘ ਨੇ ਇੱਕ ਅਜਿਹੀ ਦੁਨੀਆਂ ਦੀ ਕਲਪਨਾ ਕੀਤੀ ਜਿੱਥੇ ਪੰਜਾਬ ਦੇ ਕਿਸਾਨ ਅਤੇ ਖੇਤੀ ਕਾਰੋਬਾਰ ਤਕਨਾਲੋਜੀ ਦੀ ਸਰਬੋਤਮ ਵਰਤੋਂ ਨਾਲ ਬਿਹਤਰ ਢੰਗ ਨਾਲ ਵਪਾਰ ਕਰਨ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਬਜਾਏ ਵੱਧੋ- ਵੱਧ ਸਮਰਥਨ ਮੁੱਲ ਦੀ ਲੋੜ ਹੈ ਅਤੇ ਇਹ ਏ.ਆਈ. ਅਧਾਰਤ ਹੱਲਾਂ ਦੀ ਵਰਤੋਂ ਕਰਕੇ ਗਲੋਬਲ ਵੈਲਯੂ ਚੇਨ ਵਿੱਚ ਵਿਸ਼ਵਾਸ ਅਤੇ ਪਾਰਦਰਸ਼ਤਾ ਦੁਆਰਾ ਸੰਭਵ ਹੋ ਸਕਦਾ ਹੈ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD