Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਮਪੀ ਅਰੋੜਾ ਨੇ 5ਵੀਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2023ਵਿੱਚ ਸਸਤੀ ਸਿਹਤ ਸੰਭਾਲ ਦਾ ਉਠਾਇਆ ਮੁੱਦਾ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, 5th Progressive Punjab Investor Summit 2023, Progressive Punjab Investor Summit, PPIS, Invest Punjab, Punjab Investors Summit

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 24 Feb 2023

Last updated on: Feb 24, 2023, 00:00 IST

ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਸ਼ੁੱਕਰਵਾਰ ਨੂੰ ਹੈਲਥਕੇਅਰ ਅਤੇ ਫਾਰਮਾਸਿਊਟੀਕਲਜ਼ ਸੈਸ਼ਨ ਵਿਚ 5ਵੀਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2023 ਦੌਰਾਨ `ਇਵੋਲਵਿੰਗ ਹੈਲਥਕੇਅਰ ਐਂਡ ਮੈਡੀਕਲ ਈਕੋਸਿਸਟਮ-ਅਪ੍ਰੇਜ਼ਿੰਗ, ਅਡਾਪਟਿੰਗ, ਐਫੈਕਟਿੰਗ ਲਾਈਵਜ਼' ਵਿਸ਼ੇ 'ਤੇ ਪੈਨਲ ਚਰਚਾ 'ਚ ਹਿੱਸਾ ਲੈਂਦਿਆਂ ਪੰਜਾਬ ਦੇ ਲੋਕਾਂ ਖਾਸ ਕਰਕੇ ਲੋੜਵੰਦਾਂ ਅਤੇ ਗਰੀਬਾਂ ਲਈ ਸਸਤੀਆਂ ਸਿਹਤ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ। 

ਉਨ੍ਹਾਂ ‘ਆਪ’ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੇ ਮੁਹੱਲਾ ਕਲੀਨਿਕਾਂ ਦੀ ਵੀ ਸ਼ਲਾਘਾ ਕੀਤੀ।ਡਾ. ਬਲਬੀਰ ਸਿੰਘ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਡਾ. ਪ੍ਰਦੀਪ ਅਗਰਵਾਲ, ਸੀ.ਈ.ਓ. ਸਟੇਟ ਹੈਲਥ ਏਜੰਸੀ, ਪੰਜਾਬ; ਅਤੇ ਵੀ.ਕੇ ਮੀਨਾ, ਪ੍ਰਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਤੋਂ ਇਲਾਵਾ ਹੋਰ ਹਸਤੀਆਂ ਵੀ ਹਾਜ਼ਰ ਸਨ।

ਪੈਨਲ ਚਰਚਾ 'ਚ ਹਿੱਸਾ ਲੈਣ ਤੋਂ ਬਾਅਦ ਇੱਥੇ ਵਾਪਸੀ 'ਤੇ ਹੋਰ ਵੇਰਵੇ ਦਿੰਦਿਆਂ ਅਰੋੜਾ ਨੇ ਕਿਹਾ ਕਿ ਉਨ੍ਹਾਂ ਸਪੱਸ਼ਟ ਕਿਹਾ ਕਿ ਸਿਹਤ ਸੰਭਾਲ 'ਚ ਜਨਤਕ ਅਤੇ ਨਿੱਜੀ ਦੋਵਾਂ ਦੀ ਹਿੱਸੇਦਾਰੀ ਦੀ ਲੋੜ ਹੈ ਪਰ ਸਰਕਾਰ ਨੂੰ ਹੋਰ ਖਰਚ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕੁੱਲ ਜੀਡੀਪੀ ਦਾ 1.98 ਫੀਸਦੀ ਸਿਹਤ 'ਤੇ ਖਰਚ ਕੀਤਾ ਜਾਂਦਾ ਹੈ, ਜਦੋਂ ਕਿ ਦੁਨੀਆ ਵਿੱਚ ਇਹ ਲਗਭਗ 7 ਤੋਂ 8 ਫੀਸਦੀ ਹੈ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਹਤ ਸਹੂਲਤਾਂ 'ਤੇ ਸਰਕਾਰੀ ਖਰਚਾ ਬਹੁਤ ਜ਼ਿਆਦਾ ਹੋਣਾ ਚਾਹੀਦਾ ਹੈ ਜਿਸ ਨਾਲ ਲੋੜਵੰਦਾਂ ਦੀ ਮਦਦ ਹੋ ਸਕੇ। ਇਹ ਖਰਚ ਸਿਹਤ ਸੰਭਾਲ, ਖੋਜ ਅਤੇ ਵਿਕਲਪਕ ਦਵਾਈਆਂ 'ਤੇ ਹੋਣਾ ਚਾਹੀਦਾ ਹੈ।ਅਰੋੜਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਨਿੱਜੀ ਖੇਤਰ ਮਾਲੀਆ ਪੈਦਾ ਕਰਨ ਲਈ ਹਮੇਸ਼ਾ ਆਪਣੇ ਹਿੱਤ ਨੂੰ ਪਹਿਲ ਦਿੰਦਾ ਹੈ।ਉਨ੍ਹਾਂ ਕਿਹਾ ਕਿ ਅਸਲ ਵਿੱਚ ਨਿੱਜੀ ਖੇਤਰ ਹਮੇਸ਼ਾ ਆਪਣੀ ਕਮਾਈ ਦੀ ਸੰਭਾਵਨਾ ਦੀ ਤਲਾਸ਼ ਵਿੱਚ ਰਹਿੰਦਾ ਹੈ। 

ਜੇਕਰ ਸਰਕਾਰ ਦੀ ਭਾਗੀਦਾਰੀ ਵਧ ਜਾਂਦੀ ਹੈ ਤਾਂ ਲੋਕਾਂ ਨੂੰ ਸਸਤੀਆਂ ਸਿਹਤ ਸੇਵਾਵਾਂ ਦੇ ਹੋਰ ਮੌਕੇ ਮਿਲਣਗੇ।ਉਨ੍ਹਾਂ ਕਿਹਾ ਕਿ ਸਿਹਤ 'ਤੇ ਖਰਚ ਕਰਨ ਦੀ ਵਿਸ਼ਵ ਔਸਤ 18 ਫੀਸਦੀ ਹੈ, ਜਦੋਂ ਕਿ ਭਾਰਤ ਦੇ ਸਭ ਤੋਂ ਵੱਡੇ ਰਾਜ ਉੱਤਰ ਪ੍ਰਦੇਸ਼ ਦੀ ਔਸਤ 70 ਫੀਸਦੀ ਤੋਂ ਉਪਰ ਹੈ ਅਤੇ ਰਾਸ਼ਟਰੀ ਔਸਤ ਲਗਭਗ 50 ਫੀਸਦੀ ਹੈ, ਜੋ ਸਿਹਤ ਬੀਮਾ, ਆਯੂਸ਼ਮਾਨ ਯੋਜਨਾ ਅਤੇ ਸੀ.ਜੀ.ਐਚ.ਐਸ. ਦੇ ਬਾਵਜੂਦ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਆਖਰਕਾਰ ਇਸ ਦਾ ਬੋਝ ਆਮ ਆਦਮੀ ਦੀ ਜੇਬ 'ਤੇ ਹੀ ਪੈਂਦਾ ਹੈ।

ਅਰੋੜਾ ਨੇ ਫਾਰਮਾ ਇੰਡਸਟਰੀ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਹੂਲਤਾਂ ਨੂੰ ਵੱਧ ਤੋਂ ਵੱਧ ਸਸਤੀਆਂ ਬਣਾਉਣ। ਉਨ੍ਹਾਂ ਨੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਵੱਲੋਂ ਚੁੱਕੇ ਗਏ ਕਦਮਾਂ ਦੀ ਵੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਸਸਤੀ ਸਿਹਤ ਸੇਵਾਵਾਂ ਦੇ ਟੀਚੇ ਨੂੰ ਹਾਸਲ ਕਰਨ ਲਈ ਹੋਰ ਵੀ ਬਹੁਤ ਕੁਝ ਕਰਨ ਦੀ ਲੋੜ ਹੈ।

ਇੱਕ ਉਦਾਹਰਣ ਦਿੰਦੇ ਹੋਏ ਅਰੋੜਾ ਨੇ ਕਿਹਾ ਕਿ ਉਹ ਡੀ.ਐਮ.ਸੀ.ਐਚ, ਲੁਧਿਆਣਾ ਦੀ ਗਵਰਨਿੰਗ ਬਾਡੀ ਵਿੱਚ ਵੀ ਹਨ, ਇਸ ਲਈ ਉਹਨਾਂ ਨੂੰ ਆਮ ਤੌਰ 'ਤੇ ਹਰ ਹਫ਼ਤੇ ਕੁਝ ਕਾਲਾਂ ਆਉਂਦੀਆਂ ਹਨ ਜਿਸ ਵਿੱਚ ਡਾਕਟਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਕਿਰਪਾ ਕਰਕੇ ਪੁੱਛੋ ਕਿ ਕੀ ਉਨ੍ਹਾਂ ਦੇ ਮਰੀਜ਼ ਨੂੰ ਬਚਾਇਆ ਜਾ ਸਕਦਾ ਹੈ ਅਤੇ ਜੇਕਰ ਅਜਿਹਾ ਹੈ ਤਾਂ ਮਰੀਜ਼ ਨੂੰ ਹਸਪਤਾਲ ਵਿੱਚ ਰੱਖਿਆ ਜਾਵੇ। 

ਨਹੀਂ ਤਾਂ, ਉਹ ਮਰੀਜ਼ ਨੂੰ ਆਪਣੇ ਕੋਲ ਰੱਖਣਗੇ।  ਉਨ੍ਹਾਂ ਟਿੱਪਣੀ ਕੀਤੀ, "ਮੈਨੂੰ ਸਮਝ ਨਹੀਂ ਆਉਂਦੀ ਕਿ ਡਾਕਟਰ ਮਰੀਜ਼ ਨੂੰ ਬਚਾ ਕੇ ਉਸਦੀ ਫੇਵਰ ਕਰ ਰਹੇ ਹਨ ਜਾਂ ਡਿਸਫੇਵਰ ਕਰ ਰਹੇ ਹਨ ਕਿਉਂਕਿ ਇਲਾਜ ਦਾ ਖਰਚਾ ਬਹੁਤ ਜ਼ਿਆਦਾ ਹੈ ਜਿਸ ਕਰਕੇ ਉਨ੍ਹਾਂ ਦਾ ਪਰਿਵਾਰ ਕਰਜ਼ੇ ਹੇਠਾਂ ਦੱਬ ਜਾਂਦਾ ਹੈ।" ਉਨ੍ਹਾਂ ਕਿਹਾ ਕਿ ਕਹਾਣੀ ਦਾ ਸਾਰ ਇਹ ਹੈ ਕਿ ਲੋਕ ਸਿਹਤ ਸੇਵਾਵਾਂ 'ਤੇ ਹੋਣ ਵਾਲੇ ਵੱਡੇ ਖਰਚੇ ਨੂੰ ਝੱਲਣ ਤੋਂ ਅਸਮਰੱਥ ਹਨ। 

ਉਨ੍ਹਾਂ ਕਿਹਾ, "ਇਸੇ ਲਈ ਮੈਂ ਕਹਿ ਰਿਹਾ ਹਾਂ ਕਿ ਸਾਨੂੰ ਇਲਾਜ 'ਤੇ ਖਰਚੇ ਨੂੰ ਘਟਾਉਣ ਅਤੇ ਖਾਸ ਕਰਕੇ ਲੋੜਵੰਦਾਂ ਅਤੇ ਗਰੀਬਾਂ ਨੂੰ ਸਸਤੀ ਸਿਹਤ ਦੇਖਭਾਲ ਦਾ ਵਧੇਰੇ ਭਰੋਸਾ ਦੇਣ ਦੀ ਜ਼ਰੂਰਤ ਹੈ।"ਅਰੋੜਾ ਨੇ ਕਿਹਾ ਕਿ ਕਈ ਵਾਰ ਗਰੀਬ ਲੋਕ ਇਲਾਜ ਲਈ ਹਸਪਤਾਲ ਨਹੀਂ ਜਾਣਾ ਚਾਹੁੰਦੇ। ਕਈ ਲੋਕਾਂ ਕੋਲ ਤਾਂ ਇੰਨੇ ਪੈਸੇ ਵੀ ਨਹੀਂ ਹੁੰਦੇ ਕਿ ਉਹ ਹਸਪਤਾਲ ਵਿੱਚ ਦਾਖ਼ਲ ਹੋ ਸਕਣ।

ਇਸ ਮੌਕੇ ਡਾ: ਬਲਬੀਰ ਸਿੰਘ, ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਦੇ ਵਿਚਾਰਾਂ ਦੀ ਸ਼ਲਾਘਾ ਕੀਤੀ | ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਅੱਜ ਦੀ ਪੈਨਲ ਚਰਚਾ ਵਿੱਚ ਵਿਚਾਰੇ ਗਏ ਸਾਰੇ ਸੁਝਾਵਾਂ ਅਤੇ ਨੁਕਤਿਆਂ 'ਤੇ ਵਿਚਾਰ ਕਰੇਗੀ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD