Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਕਰੇਗੀ ਵਿਕਸਤ : ਹਰਜੋਤ ਸਿੰਘ ਬੈਂਸ

ਸਿੱਖਿਆ ਦੇ ਖੇਤਰ ਵਿਚ ਨਿਵੇਸ਼ ਲਈ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ: ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government,5th Progressive Punjab Investor Summit 2023, Progressive Punjab Investor Summit, PPIS, Invest Punjab, Punjab Investors Summit

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 24 Feb 2023

Last updated on: Feb 24, 2023, 00:00 IST

ਪੰਜਾਬ ਦੇ ਸਭ ਤੋਂ ਆਧੁਨਿਕ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਚਲ ਰਹੇ ਪੰਜਵੇਂ ਇਨਵੈਸਟਰਜ਼ ਪੰਜਾਬ ਸੰਮੇਲਨ ਦੌਰਾਨ ਹੋਏ "ਸਿੱਖਿਆ, ਖੋਜ ਅਤੇ ਹੁਨਰ" ਵਿਸ਼ੇ 'ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਚੇਰੀ ਸਿੱਖਿਆ ਦੀ ਸਾਖਰਤਾ ਦਰ 76 ਫ਼ੀਸਦੀ ਹੈ ਅਤੇ ਪੰਜਾਬ ਵਿੱਚ ਮੁੰਡਿਆਂ ਅਤੇ ਕੁੜੀਆਂ ਦੀ ਸਿੱਖਿਆ ਉਤੇ ਬਰਾਬਰ ਜ਼ੋਰ ਦਿੱਤਾ ਜਾ ਰਿਹਾ ਹੈ। ਸੂਬੇ ਦੀ ਲਗਭਗ 48 ਫ਼ੀਸਦੀ ਆਬਾਦੀ 0-25 ਸਾਲ ਉਮਰ ਵਰਗ ਦੀ ਹੈ, ਇਸ ਲਈ ਸਿੱਖਿਆ ਦੇ ਖੇਤਰ ਵਿੱਚ ਨਿਵੇਸ਼ ਲਈ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ।

ਸ. ਬੈਂਸ ਨੇ ਕਿਹਾ ਕਿ ਭਾਰਤ ਸਰਕਾਰ ਦੇ ਪ੍ਰੋਫਾਰਮੈਂਸ ਗਰੇਡਿੰਗ ਇੰਡੈਕਸ ਵਿਚ ਪੰਜ ਸਿਖਰਲੀਆ ਪੁਜ਼ੀਸ਼ਨਾਂ ਵਿਚੋਂ ਚਾਰ ਪੁਜ਼ੀਸ਼ਨਾਂ ਪੰਜਾਬ ਨੇ ਹਾਸਲ ਕੀਤੀਆਂ ਹਨ। ਇਸ ਦੇ ਨਾਲ ਹੀ ਨੀਤੀ ਆਯੋਗ ਦੀ ਇਨੋਵੈਸ਼ਨ ਇੰਡੈਕਸ ਰੀਪੋਰਟ-2020 ਅਨੁਸਾਰ ਪੰਜਾਬ ਰਾਜ ਦੇਸ਼ ਦੇ ਉਨ੍ਹਾਂ 10 ਰਾਜਾਂ ਵਿਚ ਸ਼ੁਮਾਰ ਹੈ, ਜਿਥੇ ਸਿੱਖਿਅਤ ਕਾਮੇ ਉਪਲਬਧ ਹਨ। ਇਸ ਦੇ ਨਾਲ ਹੀ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਏ++ ਦਰਜਾ ਹਾਸਲ ਕਰਕੇ ਦੇਸ਼ ਦੀ ਸਰਬੋਤਮ ਯੂਨੀਵਰਸਿਟੀ ਬਣੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬਿਜ਼ਨਸ ਬਲਾਸਟਰ ਸਕੀਮ ਸ਼ੁਰੂ ਕੀਤੀ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਅਤੇ ਉਨ੍ਹਾਂ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਅਗਾਊਂ ਤਿਆਰ ਕਰਨ ਲਈ ਆਗਾਮੀ ਵਿਦਿਅਕ ਵਰ੍ਹੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ "ਉੱਦਮੀ ਸਿੱਖਿਆ" (ਇੰਟਰਪਨਿਊਰ ਐਜੂਕੇਸ਼ਨ) ਦਿੱਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਇਹ ਸਕੂਲ 9ਵੀਂ ਤੋਂ 12ਵੀਂ ਜਮਾਤ ਤੱਕ ਹੋਣਗੇ।ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਹਾਸਲ ਕਰਨ ਲਈ ਸਿੰਗਾਪੁਰ ਭੇਜੇ ਸਨ ਅਤੇ 4 ਮਾਰਚ, 2023 ਨੂੰ ਦੂਸਰਾ ਬੈਚ ਸਿੱਖਿਆ ਹਾਸਲ ਕਰਨ ਲਈ ਸਿੰਗਾਪੁਰ ਭੇਜਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਈ.ਆਈ.ਐਮ. ਨਾਗਪੁਰ ਅਤੇ ਅਹਿਮਦਾਬਾਦ ਨਾਲ ਵੀ ਅਧਿਆਪਕ ਟ੍ਰੇਨਿੰਗ ਲਈ ਗੱਲਬਾਤ ਚਲ ਰਹੀ ਹੈ।ਸ. ਬੈਂਸ ਨੇ ਨਿਵੇਸ਼ਕਾਂ ਨੂੰ ਸਿੱਖਿਆ ਦੇ ਖੇਤਰ ਵਿਚੇ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਸਾਡਾ ਉਦੇਸ਼ ਸੂਬੇ ਵਿਚ ਹੋਰ ਯੂਨੀਵਰਸਿਟੀਆਂ ਅਤੇ ਸਕੂਲ ਖੋਲ੍ਹਣ ਹੈ।ਸੈਸ਼ਨ ਦੀ ਸ਼ੁਰੂਆਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਇਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਸੁਖਾਵੇਂ ਮਾਹੌਲ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੂਬੇ ਵਿਚ ਸਿੱਖਿਆ ਦਾ ਬਹੁਤ ਬਿਹਤਰ ਮਾਹੌਲ ਹੈ। 

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਸਮੇਂ 25 ਵਿਦਿਆਰਥੀਆਂ ਪਿਛੇ ਇਕ ਅਧਿਆਪਕ ਹੈ ਅਤੇ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਗਣਿਤ ਤੇ ਭਾਸ਼ਾ ਪੜ੍ਹਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਜਿਸ ਸਦਕੇ ਸੂਬਾ ਗਣਿਤ ਅਤੇ ਭਾਸ਼ਾ ਪੜ੍ਹਾਉਣ ਦੇ ਮਾਮਲੇ ਵਿਚ ਦੇਸ਼ ਵਿਚ ਸਰਬੋਤਮ ਹੈ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀ ਯੂਨੀਵਰਸਿਟੀ ਗਰੇਡਿੰਗ ਸੰਸਥਾ ਨੈਕ ਵਲੋਂ ਏ++ ਗਰੇਡ ਰੈਂਕ ਦਿੱਤਾ ਗਿਆ ਹੈ ਜਿਸ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਿਸੇ ਵੀ ਵਿਦੇਸ਼ੀ ਯੂਨੀਵਰਸਿਟੀ ਦਾ ਕੈਂਪਸ ਸ਼ੁਰੂ ਕਰ ਸਕਦੀ ਹੈ ਜਿਸ ਲਈ ਕੇਂਦਰ ਸਰਕਾਰ ਦੀ ਪ੍ਰਵਾਨਗੀ ਦੀ ਵੀ ਪ੍ਰਵਾਨਗੀ ਦੀ ਲੋੜ ਨਹੀਂ ਹੈ।

ਇਸ ਮੌਕੇ ਬੋਲਦਿਆਂ ਸ਼ੂਲਨੀ ਯੂਨੀਵਰਸਿਟੀ ਦੇ ਸੰਸਥਾਪਕ ਡਾਕਟਰ ਅਤੁਲ ਖੋਸਲਾ ਨੇ ਕਿਹਾ ਕਿ ਸਾਨੂੰ ਵਿਦਿਅਕ ਸੰਸਥਾਵਾਂ ਦੇ ਗੇਟ ਹਰ ਵਿਦਿਆਰਥੀ ਲਈ ਖੋਲ੍ਹ ਦੇਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀ ਸਿੱਖਿਆ ਹਾਸਲ ਕਰਕੇ ਨਵੇਂ ਵਿਚਾਰਾਂ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਸੰਦੀਪ ਕੌੜਾ ਨੇ ਦੱਸਿਆ ਕਿ ਲੈਮਰਿਨ ਯੂਨੀਵਰਸਿਟੀ ਦੇਸ਼ ਦੀ ਪਹਿਲੀ ਅਜਿਹੀ ਯੂਨੀਵਰਸਿਟੀ ਹੈ ਜਿਸ ਨੂੰ ਦੁਨੀਆਂ ਦੀ ਨਾਮੀ ਕੰਪਨੀ ਆਈ.ਬੀ.ਐਮ. ਦੀ ਭਾਈਵਾਲੀ ਨਾਲ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਦੁਨੀਆਂ ਦੀ ਜ਼ਰੂਰਤ ਅਨੁਸਾਰ ਬੱਚਿਆਂ ਨੂੰ ਸਿੱਖਿਆ ਦੇ ਕੇ ਭਵਿੱਖ ਲਈ ਤਿਆਰ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪੂਰੀ ਦੁਨੀਆ ਨੂੰ ਨਿਪੁੰਨ ਕਾਮੇ ਮੁਹੱਈਆ ਕਰਵਾਉਣ ਹੈ।ਸੈਸ਼ਨ ਨੂੰ ਸੰਬੋਧਨ ਕਰਦਿਆਂ ਆਈ.ਆਈ.ਟੀ. ਰੂਪਨਗਰ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਅਹੂਜਾ ਨੇ ਕਿਹਾ ਕਿ ਆਈ.ਆਈ.ਟੀ. ਰੂਪਨਗਰ ਨੇ ਬਹੁਤ ਘੱਟ ਸਮੇਂ ਵਿੱਚ ਬਿਹਤਰੀਨ ਇੰਜੀਨੀਅਰ ਪੈਦਾ ਕਰਨ ਲਈ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ ਹੈ ਅਤੇ ਦੇਸ਼ ਦੇ ਨਾਮੀ ਵਿਦਿਅਕ ਸੰਸਥਾਵਾਂ ਨੂੰ ਪਛਾੜ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਉਹ 30 ਸਾਲ ਤੱਕ ਸਵੀਡਨ ਵਿੱਚ ਕੰਮ ਕਰਕੇ ਆਏ ਹਨ ਅਤੇ ਜਦੋਂ ਵਾਪਸ ਭਾਰਤ ਪਰਤੇ ਤਾਂ ਉਨ੍ਹਾਂ ਕੋਲ ਦੇਸ਼ ਦੀਆਂ ਚਾਰ ਨਾਮੀ ਆਈ.ਆਈ.ਟੀਜ਼. ਨੂੰ ਹੈੱਡ ਕਰਨ ਦਾ ਮੌਕਾ ਸੀ ਪਰ ਉਨ੍ਹਾਂ ਨੇ ਪੰਜਾਬੀ ਹੋਣ ਦੇ ਨਾਤੇ ਬਿਲਕੁਲ ਨਵੀਂ ਸਥਾਪਤ ਹੋਈ ਆਈ.ਆਈ.ਟੀ. ਰੂਪਨਗਰ ਨੂੰ ਚੁਣਿਆ।

ਉਨ੍ਹਾਂ ਦੱਸਿਆ ਕਿ ਦੁਨੀਆਂ ਦੀ ਨਾਮੀ ਸੰਸਥਾ ਇੰਪਲਾਈਮੈਂਟ ਆਫ਼ ਗ੍ਰੇਜੂਏਟ ਇੰਜੀਨੀਅਰ,  ਫੈਡਰਲ ਰਿਜ਼ਰਵ ਬੈਂਕ ਆਫ਼ ਮਿਨੀਪੋਲਿਸ, ਪੈਨਸਿਲਵਿਨੀਆ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ਼ ਵਿਸਕਾਂਸਿਨ-ਮੈਡੀਸਨ ਵੱਲੋਂ ਕੀਤੇ ਗਏ ਸਰਵੇਖਣ ਵਿੱਚ ਆਈ.ਆਈ.ਟੀ. ਰੂਪਨਗਰ ਨੂੰ ਦੁਨੀਆਂ ਦੀ ਸਰਬੋਤਮ ਸਿੱਖਿਆ ਸੰਸਥਾ ਐਲਾਨਿਆ ਗਿਆ ਹੈ।

ਇਸ ਮੌਕੇ ਬੋਲਦਿਆਂ ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰੁਦਰ ਪ੍ਰਤਾਪ ਨੇ ਕਿਹਾ ਕਿ ਖੋਜ ਕਾਰਜਾਂ ਦੀ ਸ਼ੁਰੂਆਤ ਕਰਨ ਵਾਲੀ ਸਦੀਆਂ ਪੁਰਾਣੀ ਤਕਸ਼ੀਲਾ ਯੂਨੀਵਰਸਿਟੀ ਦੀ ਤਰਜ਼ 'ਤੇ ਸਾਡੀ ਸੰਸਥਾ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਹੈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD