Wednesday, 08 May 2024

 

 

ਖ਼ਾਸ ਖਬਰਾਂ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ

 

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਪੰਜਾਬ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਜਾਰੀ

ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਨਵੀਆਂ ਪਹਿਲਕਦਮੀਆਂ

Anmol Gagan Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, 5th Progressive Punjab Investor Summit 2023, Progressive Punjab Investor Summit, PPIS, Invest Punjab, Punjab Investors Summit

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 24 Feb 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ।ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਸੈਰ-ਸਪਾਟਾ ਅਤੇ ਮਨੋਰੰਜਨ ਸੈਸ਼ਨ ਵਿੱਚ ਭਾਗ ਲੈਣ ਵਾਲੇ ਪਤਵੰਤਿਆਂ ਨਾਲ ਇਨ੍ਹਾਂ ਦੋਵਾਂ ਨੀਤੀਆਂ ਦੇ ਕਿਤਾਬਚੇ ਜਾਰੀ ਕੀਤੇ।  

ਅਨਮੋਲ ਗਗਨ ਮਾਨ ਨੇ ਆਪਣੇ  ਭਾਸ਼ਣ ਵਿੱਚ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੈ।  ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਸ਼ੁਰੂਆਤ ਸੂਬਾ ਸਰਕਾਰ ਦੀ ਸੈਰ-ਸਪਾਟਾ ਖੇਤਰ ਵਿੱਚ ਵਿਕਾਸ ਅਤੇ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਅਜੇ ਥੋੜ੍ਹਾ ਹੋਰ ਕੰਮ ਕੀਤਾ ਜਾਣਾ ਬਾਕੀ ਹੈ।  ਐਡਵੈਂਚਰ ਟੂਰਿਜ਼ਮ ਅਤੇ ਵਾਟਰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਇਹ ਨਵੀਆਂ ਪਹਿਲਕਦਮੀਆਂ ਪੰਜਾਬ ਨੂੰ ਸੈਰ-ਸਪਾਟੇ ਵਿੱਚ ਮੋਹਰੀ ਸਥਾਨ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਸੂਬਾ ਸਰਕਾਰ ਨੇ ਉਦਯੋਗਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2023 ਵਿੱਚ ਸੈਰ-ਸਪਾਟਾ ਅਤੇ ਮਨੋਰੰਜਨ ਸੈਸ਼ਨ ਦੌਰਾਨ ਵੱਖ-ਵੱਖ ਪਹਿਲਕਦਮੀਆਂ ਬਾਰੇ ਦਿਲਚਸਪ ਪੈਨਲ ਚਰਚਾ ਹੋਈ, ਜੋ ਪੰਜਾਬ ਨੂੰ ਦੇਸ਼ ਵਿੱਚ ਸੈਰ-ਸਪਾਟੇ ਲਈ ਸਭ ਤੋਂ ਵਧੀਆ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਸਕਦੀਆਂ ਹਨ।  ਸੈਸ਼ਨ ਵਿੱਚ ਸੈਰ-ਸਪਾਟਾ ਅਤੇ ਮਨੋਰੰਜਨ ਉਦਯੋਗ ਦੇ ਪੈਨਲਿਸਟਾਂ ਨੇ ਭਾਗ ਲਿਆ।  ਪੈਨਲ ਦਾ ਸੰਚਾਲਨ ਐਸੋਸੀਏਟ ਡਾਇਰੈਕਟਰ ਕੇਪੀਐਮਜੀ ਸ੍ਰੀ ਅਨੁਭਵ ਮਿਸ਼ਰਾ ਨੇ ਕੀਤਾ।

ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਐਡਵੈਂਚਰ ਟੂਰਿਜ਼ਮ ਵਿੱਚ ਸ਼ਾਮਲ ਕੌਮੀ ਫੈਡਰੇਸ਼ਨਾਂ ਨੂੰ ਰਾਜ ਦੇ ਅੰਦਰ ਸਾਈਟਾਂ ਦੀ 2 ਸਾਲਾਂ ਲਈ ਮੁਫਤ ਵਰਤੋਂ ਕਰਨ ਦੀ ਆਗਿਆ ਦਿੰਦੀ ਹੈ।  ਰਾਸ਼ਟਰੀ ਫੈਡਰੇਸ਼ਨਾਂ ਨੂੰ  ਇਜਾਜ਼ਤ ਹੈ ਕਿ ਉਹ ਐਡਵੈਂਚਰ ਟੂਰਿਜ਼ਮ ਨਾਲ ਕੰਮ ਕਰਨ ਵਾਲੀ ਕਿਸੇ ਵੀ ਕੰਪਨੀ ਨਾਲ ਜੁੜਨ ਲਈ ਸੁਤੰਤਰ ਹਨ।

ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023  ਰਾਜ ਸਰਕਾਰ ਦੀ ਇੱਕ ਵਿਲੱਖਣ ਪਹਿਲਕਦਮੀ ਹੈ ਜੋ ਜਲ ਸਰੋਤਾਂ ਦੇ ਨਾਲ-ਨਾਲ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਨ ਲਈ ਨਿੱਜੀ ਖੇਤਰ ਤੋਂ ਵਿਚਾਰਾਂ ਅਤੇ ਪ੍ਰਸਤਾਵਾਂ ਨੂੰ ਸੱਦਾ ਦਿੰਦੀ ਹੈ।  ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਇਹਨਾਂ ਪ੍ਰੋਜੈਕਟਾਂ ਦੀ ਸੈਰ ਸਪਾਟਾ ਸੰਭਾਵਨਾ ਨੂੰ ਵਧਾਉਣ ਲਈ ਇਹਨਾਂ ਜਲ ਸਰੋਤਾਂ ਦੀ ਵਰਤੋਂ ਦੇ ਅਧਿਕਾਰ ਪ੍ਰਦਾਨ ਕਰਨ ਵਾਸਤੇ ਇੱਕ ਵਿਧੀ ਪ੍ਰਦਾਨ ਕਰਦੀ ਹੈ।  

ਵਿਚਾਰਾਂ ਅਤੇ ਪ੍ਰਸਤਾਵਾਂ ਨੂੰ ਮੁੱਖ ਮੰਤਰੀ ਦੀ ਅਗਵਾਈ ਵਾਲੀ ਅਧਿਕਾਰਤ ਕਮੇਟੀ ਅੱਗੇ ਰੱਖਿਆ ਜਾਵੇਗਾ, ਜੋ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਦੀ ਸੰਭਾਵਨਾ ਦੇ ਆਧਾਰ ’ਤੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਵੇਗੀ।ਉਦਯੋਗ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਦੇ ਸਮਰਥਨ ਵਿੱਚ ਪੂਰੀ ਤਰ੍ਹਾਂ ਸਹਿਯੋਗ ਦੇਵੇਗੀ ਅਤੇ ਹਰ ਲੋੜੀਂਦੀ ਸਹੂਲਤ ਪ੍ਰਦਾਨ ਕਰੇਗੀ।  

ਉਨ੍ਹਾਂ ਕਿਹਾ ਕਿ ਜੇਕਰ ਇੰਡਸਟਰੀ ਨੂੰ ਕੋਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨ੍ਹਾਂ ਦੀ ਮੇਰੇ ਦਫ਼ਤਰ ਤੱਕ ਸਿੱਧੀ ਪਹੁੰਚ ਹੋਵੇਗੀ।  ਉਹਨਾਂ ਨੂੰ ਦਰਪੇਸ਼ ਕਿਸੇ ਵੀ ਮੁਸ਼ਕਲ ਨੂੰ ਤੁਰੰਤ ਹੱਲ ਕੀਤਾ ਜਾਵੇਗਾ।ਪੰਜਾਬ ਵਿੱਚ ਮਨੋਰੰਜਨ ਦੇ ਖੇਤਰ ਵਿੱਚ ਵਿਸ਼ਾਲ ਸੰਭਾਵਨਾਵਾਂ ’ਤੇ ਜ਼ੋਰ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਤਪਾਦਨ ਅਤੇ ਉਤਪਾਦਨ ਤੋਂ ਬਾਅਦ ਦੀਆਂ ਸਹੂਲਤਾਂ ਵਾਲੇ ਮਨੋਰੰਜਨ ਕੇਂਦਰਾਂ ਦੇ ਵਿਕਾਸ ਦੀ ਸਖ਼ਤ ਲੋੜ ਹੈ।  

ਇਸ ਤੋਂ ਇਲਾਵਾ ਹੁਨਰਮੰਦ ਮਨੋਰੰਜਨ ਪੇਸ਼ੇਵਰਾਂ ਲਈ ਸਿਖਲਾਈ ਕੇਂਦਰਾਂ ਦੇ ਵਿਕਾਸ ਦੀ ਲੋੜ ਹੈ।  ਉਨਾਂ ਨੇ ਮਨੋਰੰਜਨ ਖੇਤਰ ਦੇ ਨਿਵੇਸ਼ਕਾਂ ਨੂੰ ਰਾਜ ਵਿੱਚ ਹੋਰ ਸਿਨੇਮਾ ਥੀਏਟਰ ਸਕ੍ਰੀਨਾਂ ਸਥਾਪਤ ਕਰਨ ਲਈ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ।ਸੂਬੇ ਵਿੱਚ ਵੱਖ-ਵੱਖ ਫਿਲਮਾਂ ਦੀਆਂ ਸ਼ੂਟਿੰਗ ਸਾਈਟਾਂ ਦੀ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਹੈ ਅਤੇ ਸੂਬੇ ਵਿੱਚ ਬਹੁਤ ਸਾਰੇ ਇਤਿਹਾਸਕ ਕਿਲ੍ਹੇ, ਧਾਰਮਿਕ ਸਥਾਨ, ਝੀਲਾਂ ਅਤੇ ਅਟਾਰੀ ਸਰਹੱਦ ਵਰਗੀਆਂ ਹੋਰ ਸੁੰਦਰ ਥਾਵਾਂ ਹਨ।  

ਸੂਬਾ ਸਰਕਾਰ ਫਿਲਮ ਅਤੇ ਮੀਡੀਆ ਉਦਯੋਗ ਨੂੰ ਰਾਜ ਵਿੱਚ ਸਥਿਤ ਇਹਨਾਂ ਸਾਈਟਾਂ ’ਤੇ ਸ਼ੂਟਿੰਗ ਕਰਨ ਲਈ ਸੱਦਾ ਦਿੰਦੀ ਹੈ।ਸੂਬੇ ਦੇ ਸੰਗੀਤ ਉਦਯੋਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਮਨੋਰੰਜਨ ਅਤੇ ਸੈਰ-ਸਪਾਟਾ ਉਦਯੋਗ ਵੱਡੀ ਭੂਮਿਕਾ ਨਿਭਾਉਂਦੇ ਹਨ ਅਤੇ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਭਾਰਤ ਦੀਆਂ ਸਭ ਤੋਂ ਵੱਡੀਆਂ ਮਿਊਜ਼ਿਕ ਇੰਡਸਟਰੀਆਂ ਵਿੱਚੋਂ ਇੱਕ ਹੈ।

ਉਨ੍ਹਾਂ ਨੇ ਸੂਬੇ ਵਿੱਚ ਪ੍ਰਾਹੁਣਚਾਰੀ ਖੇਤਰ ਵਿੱਚ ਵੱਡੀ ਆਂ ਸੰਭਾਵਨਾਵਾਂ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰਾਂ ਜਿਵੇਂ ਕਿ ਅੰਮ੍ਰਿਤਸਰ ਵਿਖੇ ਹੋਰ ਹੋਟਲ ਸਥਾਪਤ ਕੀਤੇ ਜਾ ਸਕਦੇ ਹਨ।  ਪੇਂਡੂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਵਰਤੋਂ ਵਿੱਚ ਨਾ ਲਿਆਂਦੀਆਂ ਗਈਆਂ ਸੰਭਾਵਨਾਵਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੁਆਰਾ ਹੋਰ ਫਾਰਮ ਸਟੇਅ ਸਥਾਪਤ ਕੀਤੇ ਜਾ ਸਕਦੇ ਹਨ ਜੋ ਪਿੰਡਾਂ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਗੇ।  

ਸੈਲਾਨੀ ਇੱਥੇ ਜਾ ਕੇ ਦੇਖ ਸਕਦੇ ਹਨ ਕਿ ਕਿਵੇਂ ਜੈਵਿਕ ਭੋਜਨ ਸਾਰਿਆਂ ਲਈ ਉਪਲਬਧ ਕਰਵਾਇਆ ਜਾਂਦਾ ਹੈ।ਐਡਵੈਂਚਰ ਟੂਰ ਆਪਰੇਟਰਜ਼ ਐਸੋਸੀਏਸ਼ਨ ਆਫ ਇੰਡੀਆ ਦੇ ਸੰਸਥਾਪਕ ਪ੍ਰਧਾਨ ਕੈਪਟਨ ਸਵਦੇਸ਼ ਕੁਮਾਰ ਨੇ ਵਾਟਰ ਟੂਰਿਜ਼ਮ ਪਾਲਿਸੀ ਸ਼ੁਰੂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ।  ਉਨ੍ਹਾਂ ਸਥਾਨਕ ਭਾਈਚਾਰਿਆਂ ਨੂੰ ਉਤਸ਼ਾਹਿਤ ਕਰਨ ਲਈ ਐਡਵੈਂਚਰ ਟੂਰਿਜ਼ਮ ਦੀ ਮਹੱਤਤਾ ਨੂੰ ਉਜਾਗਰ ਕੀਤਾ ਕਿਉਂਕਿ ਇਹ ਸੈਲਾਨੀਆਂ ਨੂੰ ਸਥਾਨਕ ਭਾਈਚਾਰਿਆਂ ਵਿੱਚ ਵਿਚਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਮੈਨੇਜਿੰਗ ਡਾਇਰੈਕਟਰ ਵੰਡਰਲਾ ਅਰੁਣ ਕੇ ਚਿੱਟੀਲਾਪਿੱਲੀ ਨੇ ਐਡਵੈਂਚਰ ਸਪੋਰਟਸ ਅਤੇ ਮਨੋਰੰਜਨ ਪਾਰਕਾਂ ਲਈ ਸੇਫ਼ਟੀ ਗਾਈਡਲਾਈਨਜ਼  ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।ਜੱਸ ਰਿਕਾਰਡਜ਼ ਦੇ ਮੈਨੇਜਿੰਗ ਡਾਇਰੈਕਟਰ ਜਸਵੀਰਪਾਲ ਸਿੰਘ ਨੇ ਕਿਹਾ ਕਿ ਪੋਸਟ ਪ੍ਰੋਡਕਸ਼ਨ ਟੈਕਨੀਸ਼ੀਅਨਾਂ ਨੂੰ ਹੁਨਰਮੰਦ ਬਣਾਉਣ ਲਈ ਉਚਿਤ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਦੀ ਫੌਰੀ ਲੋੜ ਹੈ।  

ਉਨ੍ਹਾਂ ਨੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਸਬਸਿਡੀਆਂ ਦੇ ਰੂਪ ਵਿੱਚ ਸਹਾਇਤਾ ਦੀ ਮਹੱਤਤਾ ਨੂੰ ‘ਤੇ ਚਾਨਣਾ ਪਾਇਆ।ਐਂਕਰ ਅਤੇ ਐਕਟਰ ਸਤਿੰਦਰ ਸੱਤੀ ਨੇ ਪੰਜਾਬ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।  ਉਹਨਾਂ ਕਿਹਾ ਕਿ ਸੂਬਾ ਸਰਕਾਰ ਸੂਬੇ  ਵਿੱਚ ਮਨੋਰੰਜਨ ਖੇਤਰ ਵਿੱਚ ਨਿਵੇਸ਼ ਕਰਨ ਦੀ ਇੱਛਾ ਰੱਖਣ ਵਾਲੇ ਨਿਵੇਸ਼ਕਾਂ ਦੀ ਸਹਾਇਤਾ ਲਈ ਕਦਮ ਚੁੱਕ ਸਕਦੀ ਹੈ।  

ਉਹਨਾਂ ਨੇ ਸੁਝਾਅ ਦਿੱਤਾ ਕਿ ਪਾਲੀਵੁੱਡ ਅਤੇ ਬਾਲੀਵੁੱਡ ਵਿਚਕਾਰ ਸੰਪਰਕ ਸਥਾਪਤ ਕਰਨ ਲਈ ਮੁੰਬਈ ਵਿੱਚ ਇੱਕ ਪੰਜਾਬ ਫਿਲਮ ਬੋਰਡ ਦੀ ਸਥਾਪਨਾ ਕੀਤੀ ਜਾ ਸਕਦੀ ਹੈ ਕਿਉਂਕਿ ਇਸ ਨਾਲ ਰਾਜ ਵਿੱਚ ਮਨੋਰੰਜਨ ਖੇਤਰ ਨੂੰ ਮਹੱਤਵਪੂਰਨ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਚੋਖੇ ਮੌਕੇ ਪੈਦਾ ਹੋਣਗੇ।

ਸਿਟਰਸ ਕੰਟਰੀ ਫਾਰਮ ਸਟੇਅ ਦੇ ਸੰਸਥਾਪਕ ਹਰਕੀਰਤ ਆਹਲੂਵਾਲੀਆ ਨੇ ਕਿਹਾ ਕਿ ਸੂਬੇ ਵਿੱਚ ਈਕੋ ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ।  ਇਹ ਆਰਥਿਕਤਾ ਵਿੱਚ ਸੁਧਾਰ ਕਰਦਾ ਹੈ ਅਤੇ ਕਿਸਾਨਾਂ ਨੂੰ ਵਾਧੂ ਆਮਦਨ ਪ੍ਰਦਾਨ ਕਰਦਾ ਹੈ।

ਕਾਰਪੋਰੇਟ ਮਾਮਲੇ ਦੇ ਵੀਪੀ ਆਈਐਚਸੀਐਲ ਦਿਨੇਸ਼ ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪ੍ਰਾਹੁਣਚਾਰੀ ਵਜੋਂ ਜਾਣਿਆ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਆਈ਼ਐਚਸੀਐਲ ਦੀਆਂ ਲੁਧਿਆਣਾ, ਜਲੰਧਰ, ਰੋਪੜ ਅਤੇ ਤਰਨਤਾਰਨ ਵਿੱਚ ਵਿਕਾਸ ਸਬੰਧੀ ਯੋਜਨਾਵਾਂ ਹਨ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD