Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਭਰਵਾਂ ਹੁੰਗਾਰਾ ਦਿੱਤਾ

ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵੱਡੇ ਨਿਵੇਸ਼ ਦਾ ਕੀਤਾ ਵਾਅਦਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Anmol Gagan Mann,5th Progressive Punjab Investor Summit 2023, Progressive Punjab Investor Summit, PPIS, Invest Punjab, Punjab Investors Summit

Web Admin

Web Admin

5 Dariya News

ਐਸ.ਏ.ਐਸ ਨਗਰ (ਮੁਹਾਲੀ) , 24 Feb 2023

Last updated on: Feb 24, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ 'ਤੇ ਨਿਵੇਸ਼ ਕਰਨਗੇ।ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਸਹਿਯੋਗ ਬੇਮਿਸਾਲ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੋਜ਼ਗਾਰ ਦੇਣ ਲਈ ਗਰੁੱਪ ਕਈ ਗੁਣਾ ਵਿਸਥਾਰ ਕਰ ਰਿਹਾ ਹੈ। ਰਾਜਿੰਦਰ ਗੁਪਤਾ ਨੇ ਉਦਯੋਗ ਦੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।ਇਕੱਠ ਨੂੰ ਸੰਬੋਧਨ ਕਰਦਿਆਂ ਵਰਧਮਾਨ ਸਟੀਲਜ਼ ਦੇ ਵਾਈਸ ਚੇਅਰਮੈਨ ਅਤੇ ਐਮ.ਡੀ. ਸਚਿਤ ਜੈਨ ਨੇ ਕਿਹਾ ਕਿ ਗਰੁੱਪ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਸੂਬੇ ਦੀ ਕਾਰਜ ਵਿਧੀ ਸਰਬੋਤਮ ਹੈ। 

ਉਹਨਾਂ ਨੇ ਸਨਅਤੀ ਇਕਾਈਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਹਿਯੋਗ ਦੇਣ ਵਾਸਤੇ ਇਨਵੈਸਟ ਪੰਜਾਬ ਦੀ ਸ਼ਲਾਘਾ ਕੀਤੀ। ਸਚਿਤ ਜੈਨ ਨੇ ਇਸ ਸ਼ਾਨਦਾਰ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ।ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਮਿਤ ਥਾਪਰ ਨੇ ਕਿਹਾ ਕਿ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਤੇ ਸ਼ਲਾਘਾਯੋਗ ਹਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਮੇਲਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾ ਕੇ ਇੱਕ ਨਵਾਂ ਮਾਪਦੰਡ ਕਾਇਮ ਕੀਤਾ ਹੈ। ਸ੍ਰੀ ਥਾਪਰ ਨੇ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਦਾ ਭਰੋਸਾ ਵੀ ਦਿੱਤਾ।ਆਪਣੇ ਸੰਬੋਧਨ ਵਿੱਚ ਸਪਨ ਵਨ ਗਰੁੱਪ ਦੇ ਨੈਸ਼ਨਲ ਹੈੱਡ ਵੈੱਲ, ਲੋਕਨਾਥਨ ਨਾਦਰ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪ੍ਰੋਗਰੈਸਿਵ ਪੰਜਾਬ ਹੁਣ ਨਵੀਆਂ ਪੁਲਾਂਘਾਂ ਪੁੱਟ ਕੇ ਅਸਲ ਅਰਥਾਂ ਵਿੱਚ ਅਗਾਂਹਵਧੂ (ਪ੍ਰੋਗਰੈਸਿਵ) ਪੰਜਾਬ ਬਣ ਗਿਆ ਹੈ। ਲੋਕਨਾਥਨ ਨਾਦਰ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਸਮੂਹ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਜੀਤ ਸਰਦਾਨਾ ਗਰੁੱਪ ਦੇ ਮੀਤ ਪ੍ਰਧਾਨ ਭਵਦੀਪ ਸਰਦਾਨਾ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਵਧੀਆ ਤਜਰਬਿਆਂ ਨੂੰ ਦੇਸ਼ ਭਰ ’ਚ ਵੀ ਮਾਨਤਾ ਪ੍ਰਾਪਤ ਹੈ। ਭਵਦੀਪ ਸਰਦਾਨਾ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿਵੇਸ਼ ਲਈ ਮੁੱਖ ਮੰਤਰੀ ਦੇ ਯਤਨਾਂ ਨੂੰ ਲਾਭਕਾਰੀ ਤੇ ਸਕਾਰਾਤਮਕ ਦੱਸਿਆ।

ਆਪਣੇ ਸੰਬੋਧਨ ਵਿੱਚ ਸਨਾਥਾਨ ਪੋਲੀਕੋਟ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪਰੇਸ਼ ਦੱਤਾਨੀ ਨੇ ਕਿਹਾ ਕਿ ਪਹਿਲਾਂ ਜਦੋਂ ਕੰਪਨੀ ਨੇ ਵਿਸਤਾਰ ਕਰਨ ਦਾ ਫੈਸਲਾ ਕੀਤਾ ਸੀ ਤਾਂ ਪੰਜਾਬ ਦਾ ਨਾਂ ਕਿਤੇ ਵੀ ਨਹੀਂ ਸੀ, ਪਰ ਹੁਣ ਇਨਵੈਸਟ ਪੰਜਾਬ ਦੇ ਇਸ ਸ਼ਾਨਦਾਰ ਅਨੁਭਵ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਬਹੁਤ ਉਤਸ਼ਾਹਿਤ ਕੀਤਾ ਹੈ। ਪਰੇਸ਼ ਦੱਤਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਥਿੰਕ ਗੈਸ ਦੇ ਸੀ.ਈ.ਓ. ਹਰਦੀਪ ਪੁਰੀ ਨੇ ਸੂਬੇ ਵਿੱਚ ਵਪਾਰ ਦੇ ਦਾਇਰੇ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਸੂਬੇ ਵਿੱਚ ਸੀ.ਐਨ.ਜੀ. ਖੇਤਰ ਵਿੱਚ ਬਹੁਤ ਸੰਭਾਵਨਾਵਾਂ ਮੌਜੂਦ ਹਨ। ਸ੍ਰੀ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹਨਾਂ ਦੀ ਬਹੁਤ ਮਦਦ ਕੀਤੀ ਹੈ।

ਆਪਣੇ ਸੰਬੋਧਨ ਵਿੱਚ ਟੈਲੀ-ਪ੍ਰਫਾਰਮੈਂਸ ਦੇ ਮੁਖੀ ਅਨੀਸ਼ ਮੱਕੜ ਨੇ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਸੰਮੇਲਨ ਇੱਕ ਸਫ਼ਲ ਉੱਦਮ ਹੈ ਕਿਉਂਕਿ ਹਰ ਵਿਚਾਰ-ਵਟਾਂਦਰਾ  ਬਹੁਤ ਅਹਿਮ ਤੇ ਲਾਭਕਾਰੀ ਰਿਹਾ। ਅਨੀਸ਼ ਮੱਕੜ ਨੇ ਕਿਹਾ ਕਿ ਪੰਜਾਬ ’ਚ ਉਦਯੋਗਿਕ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ ਅਤੇ ਅਜਿਹੇ ਸੰਮੇਲਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Anmol Gagan Mann , 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD