Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਿੱਕਮ ਵਿਧਾਨ ਸਭਾ ਵਿਖੇ 19ਵੀਂ ਸਾਲਾਨਾ ਸੀ.ਪੀ.ਏ. ਭਾਰਤੀ ਖੇਤਰੀ ਜ਼ੋਨ-III ਕਾਨਫ਼ਰੰਸ ਵਿੱਚ ਸ਼ਮੂਲੀਅਤ

Om Birla, Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Commonwealth Parliamentary Association, CPA, Sikkim Legislative Assembly, Gangtok, Sikkim

Web Admin

Web Admin

5 Dariya News

ਚੰਡੀਗੜ੍ਹ/ਗੰਗਟੋਕ , 25 Feb 2023

Last updated on: Feb 25, 2023, 00:00 IST

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਕਮ ਵਿਧਾਨ ਸਭਾ ਵੱਲੋਂ ਕਰਵਾਈ ਗਈ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ (ਸੀ.ਪੀ.ਏ.), ਭਾਰਤੀ ਖੇਤਰੀ ਜ਼ੋਨ-III ਦੀ 19ਵੀਂ ਸਾਲਾਨਾ ਕਾਨਫ਼ਰੰਸ ਵਿੱਚ ਹਿੱਸਾ ਲਿਆ।ਗੰਗਟੋਕ ਵਿਖੇ 23 ਅਤੇ 24 ਫ਼ਰਵਰੀ ਨੂੰ ਹੋਈ ਕਾਨਫ਼ਰੰਸ ਵਿੱਚ "ਸੰਸਦ ਅਤੇ ਅਸੈਂਬਲੀ ਨੂੰ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਣਾ", "ਨਸ਼ੇ ਰੋਕਣਾ ਅਤੇ ਅੱਗੇ ਵਧਣ ਦੇ ਰਾਹ ਤਲਾਸ਼ਣਾ" ਅਤੇ "ਸਾਈਬਰ ਬੁਲਿੰਗ" ਜਿਹੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। 

ਕਾਨਫ਼ਰੰਸ ਦਾ ਉਦਘਾਟਨ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਕੀਤਾ।ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੋ ਦਿਨ ਚੱਲੀ ਇਹ ਕਾਨਫ਼ਰੰਸ ਕਾਫ਼ੀ ਸਾਰਥਕ ਰਹੀ, ਜਿੱਥੇ ਵੱਖ-ਵੱਖ ਸਮਾਜਿਕ ਮੁੱਦਿਆਂ ਅਤੇ ਨਾਗਰਿਕਾਂ ਦੀ ਭਲਾਈ ਸਬੰਧੀ ਚੁਣੌਤੀਆਂ ਦਾ ਡੂੰਘਾਈ ਨਾਲ ਹੱਲ ਲੱਭਿਆ ਗਿਆ। ਉਨ੍ਹਾਂ ਕਿਹਾ ਕਿ ਕਾਨਫ਼ਰੰਸ ਵਿੱਚ ਪੁੱਜੇ ਡੈਲੀਗੇਟਸ ਨੇ ਉਦਘਾਟਨੀ ਅਤੇ ਪਲੇਨਰੀ ਸੈਸ਼ਨ ਦੌਰਾਨ ਨਸ਼ਿਆਂ ਦੀ ਲਾਹਣਤ ਨਾਲ ਸਬੰਧਤ ਕਈ ਸਮਾਜਿਕ ਅਤੇ ਨੈਤਿਕ ਮੁੱਦਿਆਂ ਬਾਰੇ ਆਪਣੀਆਂ ਚਿੰਤਾਵਾਂ ਦਾ ਪ੍ਰਗਟਾਵਾ ਕੀਤਾ।

ਮੁੱਖ ਮਹਿਮਾਨ ਸ੍ਰੀ ਓਮ ਬਿਰਲਾ ਨੇ ਇਸ ਗੱਲ 'ਤੇ ਤਸੱਲੀ ਪ੍ਰਗਟਾਈ ਕਿ ਡੈਲੀਗੇਟਸ ਨੇ ਨਸ਼ਿਆਂ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਕੁਸ਼ਲ ਨੀਤੀ ਬਣਾਉਣ ਅਤੇ ਇਸ ਨੂੰ ਲਾਗੂ ਕਰਨ ਲਈ ਆਪਣੇ ਕੀਮਤੀ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਨੂੰ ਦੋ-ਦਿਨ ਲੰਮੇ ਸੈਸ਼ਨਾਂ ਦੌਰਾਨ ਵਿਚਾਰੇ ਗਏ ਕੀਮਤੀ ਸੁਝਾਅ ਜ਼ਰੂਰ ਅਪਨਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਆਪੋ-ਆਪਣੇ ਸੂਬਿਆਂ ਵਿੱਚ ਲਾਗੂ ਕਰਨ ਲਈ ਅੱਗੇ ਵਧਣਾ ਚਾਹੀਦਾ ਹੈ। 

ਉਨ੍ਹਾਂ ਫ਼ੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਸਾਰਥਕ ਇਨਪੁਟ ਨੂੰ ਉਤਸ਼ਾਹਿਤ ਕਰਨ ਲਈ ਲੋਕਾਂ ਦੀ ਸ਼ਮੂਲੀਅਤ ਦੇ ਮਹੱਤਵ ਨੂੰ ਵੀ ਉਜਾਗਰ ਕੀਤਾ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਮੂਹ ਮੈਂਬਰਾਂ ਦਾ ਮੰਨਣਾ ਸੀ ਕਿ ਨਸ਼ਾਖੋਰੀ ਵਿਸ਼ਵ ਪੱਧਰ 'ਤੇ ਵੱਡੀ ਸਮਾਜਿਕ ਸਮੱਸਿਆ ਬਣ ਗਈ ਹੈ ਅਤੇ ਨਸ਼ਿਆਂ ਦੀ ਬੀਮਾਰੀ ਨੂੰ ਖ਼ਤਮ ਕਰਨ ਲਈ ਸਿੱਖਿਆ ਅਤੇ ਜਾਗਰੂਕਤਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਉਮੀਦ ਜਤਾਈ ਕਿ ਸੀ.ਪੀ.ਏ. ਭਾਰਤੀ ਖੇਤਰੀ ਜ਼ੋਨ-III ਕਾਨਫ਼ਰੰਸ, ਨੀਤੀ ਅਤੇ ਕਾਨੂੰਨ ਨਿਰਮਾਤਾਵਾਂ ਲਈ ਦੇਸ਼ ਵਿੱਚ ਚੰਗੇ ਪ੍ਰਸ਼ਾਸਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਇੱਕ ਸਪੱਸ਼ਟ ਰੂਪ ਰੇਖਾ ਦਾ ਮੁਲਾਂਕਣ ਕਰਨ ਹਿੱਤ ਇੱਕ ਪਲੇਟਫ਼ਾਰਮ ਵਜੋਂ ਕੰਮ ਕਰੇਗੀ। ਕਾਨਫ਼ਰੰਸ ਨੇ ਮੁੱਦਿਆਂ ਨੂੰ ਉਠਾਉਣ, ਵਿਚਾਰ-ਵਟਾਂਦਰੇ ਅਤੇ ਹੱਲ ਲਈ ਨਿਯਮਿਤ ਤੌਰ 'ਤੇ ਬਹਿਸ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

 

Tags: Om Birla , Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Commonwealth Parliamentary Association , CPA , Sikkim Legislative Assembly , Gangtok , Sikkim

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD