Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਡਾਕਟਰ ਵਜੋਂ ਸਮਰਪਣ ਭਾਵਨਾ, ਉਪਲਬਧਤਾ ਅਤੇ ਹਮੇਸ਼ਾਂ ਲੋਕ ਸੇਵਾ ਲਈ ਸਮਰਪਿਤ ਰਹਿਣ ਦਾ ਸੱਦਾ

ਗੁਰੂ ਨਾਨਕ ਦੇਵ ਡੈਂਟਲ ਕਾਲਜ ਐਂਡ ਰਿਸਰਚ ਇੰਸਟੀਚਿਊਟ ਸੁਨਾਮ ਵਿਖੇ ਕਨਵੋਕੇਸ਼ਨ ਦਾ ਆਯੋਜਨ

Dr. Balbir Singh, Patiala, Aman Arora, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Gurpreet Kaur

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 25 Feb 2023

Last updated on: Feb 25, 2023, 00:00 IST

ਗੁਰੂ ਨਾਨਕ ਦੇਵ ਡੈਂਟਲ ਕਾਲਜ ਐਂਡ ਰਿਸਰਚ ਇੰਸਟੀਚਿਊਟ ਸੁਨਾਮ ਵਿਖੇ ਆਯੋਜਿਤ ਕਨਵੋਕੇਸ਼ਨ ਅਤੇ ਸਿਲਵਰ ਜੁਬਲੀ ਸਮਾਰੋਹ ਮੌਕੇ  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਡਾ. ਗੁਰਪ੍ਰੀਤ ਕੌਰ ਧਰਮਪਤਨੀ ਸ੍ਰੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪ੍ਰਧਾਨ ਡੈਂਟਲ ਕੌਂਸਲ ਆਫ ਇੰਡੀਆ ਡਾ. ਦਿਬਯੇਂਦੂ ਮਜੂਮਦਾਰ ਨੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਸਮੇਤ ਕੁੱਲ 250 ਵਿਦਿਆਰਥੀਆਂ ਨੂੰ ਇਨਾਮ ਅਤੇ ਡਿਗਰੀ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਇਸ ਮੌਕੇ ਸਿਹਤ ਮੰਤਰੀ ਨੇ ਵਿਦਿਆਰਥੀਆਂ ਨੂੰ ਡਾਕਟਰ ਵਜੋਂ ਹਮੇਸ਼ਾਂ ਸਮਰਪਣ ਭਾਵਨਾ, ਮਰੀਜ਼ਾਂ ਨਾਲ ਪਿਆਰ ਤੇ ਸਤਿਕਾਰ ਨਾਲ ਬੋਲਣ, ਵਿਸ਼ੇ ਬਾਰੇ ਡੂੰਘੀ ਜਾਣਕਾਰੀ ਰੱਖਣ, ਉਪਲਬਧਤਾ ਅਤੇ ਲੋਕ ਸੇਵਾ ਲਈ ਸਮਰਪਿਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਕਮਿਊਨਿਟੀ ਸਿਹਤ ਕੇਂਦਰ ਵਿੱਚ 8 ਰੋਗਾਂ ਦੇ ਸਰਜਨਾਂ ਦੀ ਤਾਇਨਾਤੀ ਕਰਨ ਦੀ ਦਿਸ਼ਾ ਵੱਲ ਠੋਸ ਕਦਮ ਪੁੱਟੇ ਜਾ ਰਹੇ ਹਨ ਜਿਨ੍ਹਾਂ ਵਿੱਚ ਦੰਦਾਂ ਦੇ ਰੋਗਾਂ ਦਾ ਸਰਜਨ ਵੀ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸਿਹਤ ਦੇ ਖੇਤਰ ਵਿੱਚ ਸਰਵੋਤਮ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੀ ਸਥਾਪਨਾ ਦੇ 25 ਵਰਿ੍ਹਆਂ ਵਿੱਚ ਅਨੇਕਾਂ ਚੁਣੌਤੀਆਂ ਆਈਆਂ ਪਰ ਯੋਜਨਾਬੱਧ ਢੰਗ ਤੇ ਮਿਲਵਰਤਨ ਨਾਲ ਕੰਮ ਕੀਤਾ ਅਤੇ ਇਸ ਦੇ ਨਤੀਜੇ ਵਜੋਂ ਇਸ ਕਾਲਜ ਤੋਂ ਗਿਆਨ ਦਾ ਚਾਨਣ ਲੈਣ ਵਾਲੇ ਵਿਦਿਆਰਥੀ ਅੱਜ ਦੁਨੀਆਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਜਲਦੀ ਹੀ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਨੂੰ ਉਨ੍ਹਾਂ ਦੇ ਪਿਤਾ  ਸ੍ਰੀ ਭਗਵਾਨ ਦਾਸ ਅਰੋੜਾ, ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਜੂਨ  1996 ਵਿੱਚ ਡਾ. ਵਿਕਰਮ ਸ਼ਰਮਾ ਅਤੇ ਸ੍ਰੀ ਅਸ਼ੋਕ ਕੁਮਾਰ ਬਾਂਸਲ ਨਾਲ ਮਿਲ ਕੇ ਆਰੰਭਿਆ ਸੀ ਜੋ ਕਿ ਅੱਜ ਇੱਕ ਵੱਡੇ ਰੁੱਖ ਵਜੋਂ ਹਜ਼ਾਰਾਂ ਵਿਦਿਆਰਥੀਆਂ ਨੂੰ ਫ਼ਲ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਾਲਜ ਦੀ ਸ਼ੁਰੂਆਤ ਬੈਚਲਰ ਆਫ ਡੈਂਟਲ ਸਰਜਰੀ ਕੋਰਸ ਨਾਲ ਹੋਈ ਅਤੇ ਉਦੋਂ ਤੋਂ ਹੁਣ ਤੱਕ ਇਹ ਬੀਡੀਐਸ ਅਤੇ  ਵਿਸ਼ੇਸ਼ਤਾਵਾਂ ਵਿੱਚ ਐਮਡੀਐਸ ਕੋਰਸਾਂ ਵਿੱਚ 17 ਸੀਟਾਂ ਦੇ ਮੀਲ ਪੱਥਰ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾਪਕ ਚੇਅਰਮੈਨ ਸ੍ਰੀ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਇੱਕ ਮਲਟੀਸਪੈਸਲਿਟੀ ਜਨਰਲ ਹਸਪਤਾਲ, ਭਗਵਾਨ ਦਾਸ ਅਰੋੜਾ ਮੈਮੋਰੀਅਲ ਹਸਪਤਾਲ  ਸੁਨਾਮ ਅਤੇ ਆਸ ਪਾਸ ਦੇ ਖੇਤਰਾਂ ਦੀ ਗਰੀਬ ਪੇਂਡੂ ਆਬਾਦੀ ਨੂੰ ਅਤਿ ਆਧੁਨਿਕ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ ਐਂਡ ਰਿਸਰਚ ਦੀ ਸ਼ੁਰੂਆਤ ਸਾਲ 2004 ਵਿੱਚ ਕੀਤੀ ਗਈ ਸੀ ਜੋ ਵਿਦਿਆਰਥੀਆਂ ਨੂੰ ਏਐਨਐਮ ਅਤੇ ਜੀਐਨਐਮ ਕੋਰਸ ਪ੍ਰਦਾਨ ਕਰਦੀ ਹੈ।ਇਸ ਤੋਂ ਪਹਿਲਾਂ ਸਮਾਗਮ ਦਾ ਆਗਾਜ਼ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ ਜਦਕਿ ਸਮਾਗਮ ਦੌਰਾਨ ਸੋਵੀਨਰ ਰਿਲੀਜ਼ ਕਰਨ ਦੀ ਰਸਮ ਤੋਂ ਬਾਅਦ ਕਾਲਜ ਪ੍ਰਬੰਧਕਾਂ ਦੀ ਤਰਫੋਂ ਵੱਖ-ਵੱਖ ਸ਼ਖਸੀਅਤਾਂ ਨੂੰ ਯਾਦਗਾਰੀ ਚਿੰਨ ਦੇ ਕੇ ਨਿਵਾਜਿਆ ਗਿਆ। 

ਮੌਜੂਦਾ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਗਿਆ।ਇਸ ਸਮਾਰੋਹ ਵਿਚ ਬੀਬੀ ਪਰਮੇਸ਼ਵਰੀ ਦੇਵੀ ਪਤਨੀ ਸਵ. ਸ੍ਰੀ ਭਗਵਾਨ ਦਾਸ ਅਰੋੜਾ, ਸ੍ਰੀਮਤੀ ਰਾਧਿਕਾ ਅਰੋੜਾ ਚੇਅਰਪਰਸਨ, ਐਡਵੋਕੇਟ ਅਸ਼ੋਕ ਬਾਂਸਲ (ਡਾਇਰੈਕਟਰ), ਡਾ ਅਸ਼ਵਰਿਆ ਸ਼ਰਮਾ, (ਡਾਇਰੈਕਟਰ), ਸ੍ਰੀਮਤੀ ਸੁਧਾ ਸ਼ਰਮਾ, ਸ੍ਰੀਮਤੀ ਸਬੀਨਾ ਅਰੋੜਾ, ਡਾ ਈਸਾਨ ਸ਼ਰਮਾ, ਡਾ ਪਾਰੁਲ ਬਾਂਸਲ, ਸ੍ਰੀ ਅਖਿਲ ਬਾਂਸਲ ਅਤੇ ਸ੍ਰੀ ਪ੍ਰਣਵ ਅਰੋੜਾ ਹਾਜ਼ਰ ਸਨ। 

ਕਾਲਜ ਦੇ ਪ੍ਰਿੰਸੀਪਲ ਡਾ. ਸੰਜੀਵ ਜੈਨ ਅਤੇ ਵਾਇਸ ਪ੍ਰਿੰਸੀਪਲ ਡਾ. ਵਰਿੰਦਰ ਗੋਇਲ ਨੇ

ਸਾਬਕਾ ਤੇ ਮੌਜੂਦਾ ਵਿਦਿਆਰਥੀਆਂ ਨੂੰ ਸਮਾਜ ਦੀ ਸੇਵਾ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਾਲਜ ਦੇ ਸਾਬਕਾ ਪ੍ਰਿੰਸੀਪਲਾਂ ਅਤੇ ਨਾਮਵਰ ਸਾਬਕਾ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਕਨਵੋਕੇਸ਼ਨ ਸਮਾਰੋਹ ਤੋਂ ਬਾਅਦ, 1997 ਅਤੇ 2023 ਦੇ ਵਿਚਕਾਰ ਸਾਬਕਾ ਕਾਲਜ ਗਰੈਜੂਏਟਾਂ ਨੇ ਅਲੂਮਨੀ ਮੀਟ ਦਾ ਜਸ਼ਨ ਮਨਾਇਆ।

 

Tags: Dr. Balbir Singh , Patiala , Aman Arora , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Gurpreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD