Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹੁਸ਼ਿਆਰਪੁਰ ਨੂੰ ਸਭ ਤੋਂ ਵੱਧ ਪੜ੍ਹੇ-ਲਿਖੇ ਲੋਕਾਂ ਦਾ ਜ਼ਿਲ੍ਹਾ ਹੋਣ ਦਾ ਮਾਣ ਇਥੋਂ ਦੇ ਬਜ਼ੁਰਗਾਂ ਦੀ ਵੱਡੀ ਸੋਚ ਦਾ ਨਤੀਜਾ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਪਾਲਦੀ ਸਕੂਲ ਨੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਵਿਸ਼ਵ ਪੱਧਰ ’ਤੇ ਆਪਣਾ ਝੰਡਾ ਗੱਡਿਆ : ਜੈ ਕ੍ਰਿਸ਼ਨ ਸਿੰਘ ਰੋੜੀ

 Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Jai Krishan Singh Rouri, Garhshankar

Web Admin

Web Admin

5 Dariya News

ਹੁਸ਼ਿਆਰਪੁਰ/ਮਾਹਿਲਪੁਰ/ਗੜ੍ਹਸ਼ੰਕਰ , 26 Feb 2023

Last updated on: Feb 26, 2023, 00:00 IST

ਹੁਸ਼ਿਆਰਪੁਰ ਨੂੰ ਸਭ ਤੋਂ ਵੱਧ ਪੜ੍ਹੇ-ਲਿਖੇ ਅਤੇ ਸਭ ਤੋਂ ਵੱਧ ਅਫ਼ਸਰਾਂ ਦਾ ਜ਼ਿਲ੍ਹਾ ਹੋਣ ਦਾ ਮਾਣ ਪ੍ਰਾਪਤ ਹੈ ਅਤੇ ਇਹ ਮਾਣ ਇਥੋਂ ਦੇ ਬਜ਼ੁਰਗਾਂ ਦੀ 100 ਸਾਲ ਪਹਿਲਾਂ ਦੀ ਵੱਡੀ ਸੋਚ ਦਾ ਨਤੀਜਾ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੰਤ ਅਤਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਪਾਲਦੀ ਦੇ 100 ਸਾਲਾ ਸਥਾਪਨਾ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। 

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਕਰਵਾਏ ਇਸ ਸ਼ਤਾਬਦੀ ਸਮਾਰੋਹ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਪਾਲਦੀ ਦੇ ਬਜ਼ੁਰਗਾਂ ਵਲੋਂ ਅੱਜ ਤੋਂ 100 ਸਾਲ ਪਹਿਲਾਂ ਸਥਾਪਿਤ ਕੀਤੀਆਂ ਗਈਆਂ ਵਿਦਿਅਕ ਸੰਸਥਾਵਾਂ ਦਾ ਹੀ ਕਮਾਲ ਹੈ ਕਿ ਅੱਜ ਹੁਸ਼ਿਆਰਪੁਰ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿਚ ਮੋਹਰੀ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ਵ ਪੱਧਰ ’ਤੇ ਭਾਰਤ ਦਾ ਨਾਮ ਚਮਕਾਇਆ ਹੈ। 

ਉਨ੍ਹਾਂ ਕਿਹਾ ਕਿ ਇਥੋਂ ਦੇ ਐਨ.ਆਰ.ਆਈ ਪਰਿਵਾਰ ਵਿਦੇਸ਼ਾਂ ਵਿਚ ਤਰੱਕੀ ਦੀਆਂ ਬੁਲੰਦੀਆਂ ਛੂਹ ਕੇ ਵੀ ਅੱਜ ਵੀ ਆਪਣੀ ਮਿੱਟੀ ਨਾਲ ਜੁੜੇ ਹੋਏ ਹਨ, ਜੋ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਥੋਂ ਗਏ ਐਨ.ਆਰ.ਆਈ ਭਰਾਵਾਂ ਨੇ ਸਿੰਗਾਪੁਰ ਅਤੇ ਕੈਨੇਡਾ ਵਿਚ ਵੀ ਪਾਲਦੀ ਪਿੰਡ ਵਸਾ ਦਿੱਤੇ ਹਨ।  ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ ਸਕੂਲ ਨੂੰ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਨੂੰ ਵਿੱਤੀ ਤੌਰ ’ਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪਿੰਡ ਪਾਲਦੀ ਦੀ ਇਸ ਸੰਸਥਾ ਨੇ ਵਿਦਿਆ ਅਤੇ ਖੇਡਾਂ ਦੇ ਖੇਤਰ ਵਿਚ ਵਿਸ਼ਵ ਪੱਧਰ ’ਤੇ ਆਪਣਾ ਝੰਡਾ ਗੱਡਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੀ ਫੁੱਟਬਾਲ ਟੀਮ ਹਰੇਕ ਸਾਲ ਪੰਜਾਬ ਵਿਚੋਂ ਪਹਿਲੇ ਨੰਬਰ ’ਤੇ ਆਉਂਦੀ ਹੈ ਅਤੇ ਇਥੋਂ ਦੀ ਫੁੱਟਬਾਲ ਖਿਡਾਰਨ ਮਨੀਸ਼ਾ ਕਲਿਆਣ ਨੇ ਵਿਦੇਸ਼ੀ ਧਰਤੀ ’ਤੇ ਭਾਰਤ ਦਾ ਨਾਮ ਚਮਕਾਇਆ ਹੈ। 

ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਐਨ.ਆਰ.ਆਈ ਭਰਾਵਾਂ ਦਾ ਇਹ ਪਿੰਡ ਉਨ੍ਹਾਂ ਦੇ ਹਲਕੇ ਵਿਚ ਪੈਂਦਾ ਹੈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ।ਇਸ ਮੌਕੇ ਸਕੂਲ ਮੈਨੇਜਰ ਪ੍ਰਿੰਸੀਪਲ ਅਜੀਤ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ। 

ਇਸ ਮੌਕੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ, ਐਮ.ਪੀ. ਦਿੱਲੀ ਹੰਸ ਰਾਜ ਹੰਸ, ਐਮ.ਐਲ.ਏ. ਮੱਧ ਪ੍ਰਦੇਸ਼ ਸੁੱਡਨ ਪਾਠਕ, ਸਾਬਕਾ ਵਿਧਾਇਕ ਕੰਵਰ ਸੰਧੂ, ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ, ਡੀ.ਐਸ.ਪੀ ਦਲਜੀਤ ਸਿੰਘ ਖੱਖ, ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਕੁਲਦੀਪ ਸਿੰਘ ਮਿਨਹਾਸ, ਯਾਦਵਿੰਦਰ ਸਿੰਘ ਮਿਨਹਾਸ, ਲੱਖਾ ਸਿੰਘ ਪਾਲਦੀ, ਪ੍ਰਿੰਸੀਪਲ ਸ਼ਿਵ ਕੁਮਾਰ, ਸਤਵਿੰਦਰ ਸਿੰਘ, ਦਿਲਬਾਗ ਸਿੰਘ, ਉਜਾਗਰ ਸਿੰਘ ਬੰਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਐਨ.ਆਰ.ਆਈ ਪਰਿਵਾਰ, ਸਕੂਲ ਪ੍ਰਬੰਧਕੀ ਕਮੇਟੀ, ਗ੍ਰਾਮ ਪੰਚਾਇਤ, ਸਕੂਲ ਸਟਾਫ਼, ਵਿਦਿਆਰਥੀ ਅਤੇ ਇਲਾਕਾ ਵਾਸੀ ਹਾਜ਼ਰ ਸਨ। ਮੰਚ ਸੰਚਾਲਕ ਦੀ ਭੂਮਿਕਾ ਸਰਬਜੀਤ ਸਿੰਘ ਨੇ ਬਾਖੂਬੀ ਨਿਭਾਈ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Jai Krishan Singh Rouri , Garhshankar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD