Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਆਗੂਆਂ ਨੇ ਭਾਜਪਾ ਦਫ਼ਤਰ ਅੱਗੇ ਕੀਤਾ ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ ਪੁਲੀਸ ਨੇ ਕੈਬਨਿਟ ਮੰਤਰੀਆਂ ਤੇ ਹੋਰ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲਿਆ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Brahm Shankar Jimpa, Dr Balbir Singh, Laljit Singh Bhullar, Protest, Agitation, Demonstration, Strike

Web Admin

Web Admin

5 Dariya News

ਚੰਡੀਗੜ੍ਹ , 27 Feb 2023

Last updated on: Feb 27, 2023, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖਿਲਾਫ 'ਆਪ' ਆਗੂਆਂ ਨੇ ਸੋਮਵਾਰ ਨੂੰ ਚੰਡੀਗੜ੍ਹ 'ਚ ਭਾਜਪਾ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ। 

ਧਰਨੇ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਨਮੋਲ ਗਗਨ ਮਾਨ, ਲਾਲਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜਿੰਪਾ, ਡਾ: ਬਲਬੀਰ ਸਿੰਘ, ਹਰਜੋਤ ਬੈਂਸ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁਲੱਰ, ਚੇਤਨ ਸਿੰਘ ਜੌੜੇਮਾਜਰਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਸੈਂਕੜੇ ‘ਆਪ’ ਆਗੂ ਤੇ ਵਰਕਰ ਮੌਜੂਦ ਸਨ।

 ‘ਆਪ’ ਆਗੂਆਂ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਆਗੂਆਂ ਨੇ ਨਾਅਰਿਆਂ ਰਾਹੀਂ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਤਾਨਾਸ਼ਾਹੀ ਫੈਸਲਾ ਦੱਸਿਆ ਅਤੇ ਅਜਿਹੀ ਕਾਰਵਾਈ ਨੂੰ ਲੋਕਤੰਤਰ ਲਈ ਖ਼ਤਰਾ ਦੱਸਿਆ। 

ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ, ਇਸੇ ਲਈ ਆਪ ਨੇਤਾਵਾਂ 'ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ 'ਚ ਡੱਕ ਰਹੀ ਹੈ। ਦਿੱਲੀ ਦੇ ਸਿੱਖਿਆ ਮੰਤਰੀ ਵਜੋਂ ਮਨੀਸ਼ ਸਿਸੋਦੀਆ ਨੇ ਗਰੀਬ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ। 

ਅੱਜ ਦਿੱਲੀ ਵਿੱਚ ਸਰਕਾਰੀ ਸਕੂਲਾਂ ਵਿੱਚ ਅਮੀਰ ਅਤੇ ਗਰੀਬ ਦੋਨਾਂ ਦੇ ਬੱਚੇ ਇਕੱਠੇ ਪੜ੍ਹ ਰਹੇ ਹਨ। ਮਨੀਸ਼ ਸਿਸੋਦੀਆ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਦਿੱਲੀ ਵਿੱਚ ਸਕੂਲ ਆਫ ਐਮੀਨੈਂਸ ਬਣਵਾਏ। ਅੱਜ ਦਿੱਲੀ ਦੇ ਬੱਚੇ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਕੇ ਆਈਆਈਟੀ ਅਤੇ ਏਮਜ਼ ਵਿੱਚ ਜਾ ਰਹੇ ਹਨ। 

ਦਿੱਲੀ ਵਿੱਚ ਸਿੱਖਿਆ ਕ੍ਰਾਂਤੀ ਤੋਂ ਡਰਦਿਆਂ ਭਾਜਪਾ ਨੇ ਮਨੀਸ਼ ਸਿਸੋਦੀਆ ਨੂੰ ਝੂਠੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।ਉਨ੍ਹਾਂ ਕਿਹਾ ਕਿ ਈਡੀ ਨੇ ਕਈ ਵਾਰ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕੀਤੀ ਅਤੇ ਬੈਂਕ ਖਾਤਿਆਂ ਦੀ ਤਲਾਸ਼ੀ ਲਈ, ਪਰ ਕੁਝ ਨਹੀਂ ਮਿਲਿਆ। 

ਸੀਬੀਆਈ ਨੇ ਮੋਦੀ ਸਰਕਾਰ ਦੇ ਦਬਾਅ ਹੇਠ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਜਪਾ ਦਾ ਮਕਸਦ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨਾ ਨਹੀਂ ਸਗੋਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਹੈ। ਪਰ ਆਮ ਆਦਮੀ ਪਾਰਟੀ ਰੁਕਣ ਵਾਲੀ ਨਹੀਂ ਹੈ। 

ਜਲਦੀ ਹੀ ਸਾਰਾ ਸੱਚ ਲੋਕਾਂ ਦੇ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਦੇਸ਼ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਪੂਰੀ ਦੁਨੀਆ 'ਚ ਉਨ੍ਹਾਂ ਦੀ ਚਰਚਾ ਹੋ ਰਹੀ ਹੈ। ਸੀਬੀਆਈ ਕੋਲ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। 

ਕੁਝ ਭਾਜਪਾ ਆਗੂ 10 ਹਜ਼ਾਰ ਕਰੋੜ ਦਾ ਘਪਲਾ ਦੱਸ ਰਹੇ ਹਨ ਤੇ ਕੋਈ 25 ਹਜ਼ਾਰ ਕਰੋੜ ਦਾ, ਪਰ ਅੱਜ ਤੱਕ ਇਕ ਵੀ ਰੁਪਿਆ ਕਿਤੋਂ ਵਸੂਲ ਨਹੀਂ ਹੋਇਆ। ਭਾਜਪਾ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਅਤੇ ਮਾਪਿਆਂ ਦੀਆਂ ਬਦਦੁਆਵਾਂ ਲੱਗਣਗੀਆਂ।

ਇਸ ਦੌਰਾਨ ਭਾਜਪਾ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਦੇ ਰਹੇ ਕੈਬਨਿਟ ਮੰਤਰੀਆਂ ਸਮੇਤ ‘ਆਪ’ ਦੇ ਕਈ ਸੀਨੀਅਰ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Brahm Shankar Jimpa , Dr Balbir Singh , Laljit Singh Bhullar , Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD