Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਾਰੇ ਵਿਭਾਗ ਨਵੀਂ ਵਿਉਂਤਬੰਦੀ ਜ਼ਰੀਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣਗੇ : ਵਿਜੈ ਕੁਮਾਰ ਜੰਜੂਆ

Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 27 Feb 2023

Last updated on: Feb 27, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਟੀਚੇ ਤਹਿਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਹੇਠ ਅੱਜ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕੀਤੀ। ਮੁੱਖ ਸਕੱਤਰ ਸ੍ਰੀ ਜੰਜੂਆ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਮ ਆਦਮੀ ਨੂੰ ਸੁਖਾਲੇ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਨੂੰ ਆਸਾਨ ਬਣਾਉਣ ਲਈ ਮਿਲ ਕੇ ਕੰਮ ਕਰਨ। 

ਸਾਰੇ ਵਿਭਾਗ ਹਰ ਤਰ੍ਹਾਂ ਦੀ ਬੇਲੋੜੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਹਟਾਉਣ ਲਈ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਲਿਆਉਣਗੇ। ਸੂਬਾ ਸਰਕਾਰ ਵੱਲੋਂ ਨਾਗਰਿਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 

ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਅਮਿਤ ਢਾਕਾ, ਵਰਿੰਦਰ ਸ਼ਰਮਾ, ਕੁਮਾਰ ਅਮਿਤ ਅਤੇ ਗਿਰੀਸ਼ ਦਿਆਲਨ ਸਮੇਤ ਰਾਜ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਦਾ ਇੱਕ ਸਮਰਪਿਤ ਗਵਰਨੈਂਸ ਸੈੱਲ ਸਥਾਪਤ ਕੀਤਾ ਗਿਆ ਹੈ। ਟੀਮ ਪ੍ਰਕਿਰਿਆਵਾਂ ਦੇ ਅਧਿਐਨ ਲਈ ਵਿਭਾਗਾਂ ਨਾਲ ਤਾਲਮੇਲ ਕਰੇਗੀ ਅਤੇ ਦੂਜੇ ਰਾਜਾਂ/ਦੇਸ਼ਾਂ ਦੇ ਬਿਹਤਰ ਅਭਿਆਸਾਂ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਸੁਧਾਰਾਂ ਦਾ ਪ੍ਰਸਤਾਵ ਦੇਵੇਗੀ। 

ਅਮਿਤ ਢਾਕਾ ਨੇ ਗਵਰਨੈਂਸ ਸੈੱਲ ਦੇ ਕੰਮਕਾਜ ਨੂੰ ਅੱਗੇ ਵਧਾਉਣ ਬਾਰੇ ਵਿਸਥਾਰਤ ਪੇਸ਼ਕਾਰੀ ਦਿੱਤੀ ਅਤੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ। ਇਹ ਦੱਸਿਆ ਗਿਆ ਕਿ ਗਵਰਨੈਂਸ ਸੈੱਲ ਹਰੇਕ ਵਿਭਾਗ ਨਾਲ ਤਾਲਮੇਲ ਕਰੇਗਾ, ਇਸ ਦਾ ਅਧਿਐਨ ਕਰੇਗਾ ਅਤੇ ਜੀਵਨਸ਼ੈਲੀ ਨੂੰ ਸੁਖਾਲਾ ਬਣਾਉਣ ਦੇ ਸਪੱਸ਼ਟ ਉਦੇਸ਼ ਨਾਲ ਪ੍ਰਕਿਰਿਆਵਾਂ ਨੂੰ ਸਰਲ ਬਣਾਏਗਾ। 

ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਹਿੱਤ ਪੰਜਾਬ ਦੇ ਕੁਨੈਕਟ ਪੋਰਟਲ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੇਵਾ ਕੇਂਦਰਾਂ, ਸਾਂਝ ਕੇਂਦਰਾਂ, ਫਰਦ ਕੇਂਦਰਾਂ ਆਦਿ ਵਰਗੀਆਂ ਸਾਰੀਆਂ ਥਾਵਾਂ ਦਾ ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੂਬੇ ਦੇ ਸਾਰੇ ਪ੍ਰਸ਼ਾਸਨਿਕ ਸਕੱਤਰ ਹਾਜ਼ਰ ਸਨ।

 

Tags: Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD