ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਗਤੀਵਿਧੀਆਂ ਤੇ ਖ਼ਰਚ ਕੀਤੀ ਰਾਸ਼ੀ ਬਾਰੇ ਵੇਰਵਾ ਲਿਆ ਗਿਆ ਅਤੇ ਹੋਰ ਮੁੱਦਿਆਂ ਤੇ ਵਿਚਾਰ-ਚਰਚਾ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਰੈੱਡ ਕਰਾਸ ਦੀਆ ਦੁਕਾਨਾਂ ਦੇ ਕਿਰਾਏ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਕਿਹਾ ਕਿ ਜਿਨਾਂ ਦੁਕਾਨਦਾਰਾਂ ਦਾ ਕਿਰਾਇਆ ਬਕਾਇਆ ਹੈ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣ। ਇਸ ਮੌਕੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ, ਮੋਟਰਾਇਜਡ ਅਤੇ ਵੀਲਚੇਅਰਾਂ ਦੇਣ ਬਾਰੇ ਵਿਚਾਰ-ਚਰਚਾ ਕੀਤੀ ਗਈ ਅਤੇ ਪਿਛਲੇ ਸਮੇਂ ਦੌਰਾਨ ਦਿੱਤੇ ਟਰਾਈਸਾਈਕਲਾਂ ਦੀ ਵੰਡ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ।
ਮੀਟਿੰਗ ਦੌਰਾਨ ਬਿਰਧ ਆਸ਼ਰਮ ਨੂੰ ਦਿੱਤੀ ਜਾਂਦੀ ਸਹਾਇਤਾ ਰਾਸ਼ੀ, ਐਂਬੂਲੈਸ ਸੇਵਾਵਾਂ, ਜਨ ਔਸ਼ਦੀ ਸਟੋਰ, ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕਾਫੀ ਸਾਪ/ਸੋਵਾਨਾਰ ਸ਼ਾਪ ਸ਼ੁਰੂ ਕਰਨ, ਵੱਖ-ਵੱਖ ਸੰਸਥਾਵਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾਂ ਜਿਵੇਂ ਲਵਾਰਿਸ, ਬੇਸਹਾਰਾਂ ਮ੍ਰਿਤਕਾਂ ਦਾ ਸੰਸਕਾਰ, ਅੰਦ ਵਿਦਿਆਲੇ ਨੂੰ ਦਿੱਤੀ ਜਾਂਦੀ ਹਰ ਮਹੀਨੇ ਸਹਾਇਤਾ ਰਾਸ਼ੀ, ਲੋੜਵੰਦ ਮਰੀਜ਼ਾਂ ਨੂੰ ਦਿੱਤੀ ਜਾਂਦੀ ਮਾਲੀ ਸਹਾਇਤਾਂ, ਟੀ.ਬੀ. ਦੇ ਮਰੀਜ਼ਾਂ ਲਈ ਨਿਊਟਰੀਸ਼ਨ ਕਿੱਟ, ਸਿਲਾਈ ਮਸ਼ੀਨਾਂ, ਜ਼ਿਲ੍ਹਾ ਲਾਇਬਰੇਰੀ ਲਈ ਸਟਾਫ, ਮਾਡਰਨ ਕਰੈਚ ਚਲਾਉਣ ਆਦਿ ਕੰਮਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਮੈਂਬਰਾਂ ਤੋਂ ਸੁਝਾਅ ਵੀ ਲਈ ਗਏ।
ਇਸ ਮੌਕੇ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵੱਲੋਂ ਕੀਤੀਆਂ ਬੇਨਤੀਆਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਮਤੇ ਰੱਖੇ ਗਏ ਜਿਨ੍ਹਾਂ ਤੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੈੱਡ ਕਰਾਸ ਸੰਸਥਾ ਨੂੰ ਵੱਧ ਤੋਂ ਵੱਧ ਦਾਨ ਦੇਣ ਤਾਂ ਜੋ ਲੋੜਵੰਦਾਂ ਦੀ ਮੱਦਦ ਕੀਤੀ ਜਾ ਸਕੇ।ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ੍ਰੀ ਗਗਨਦੀਪ ਸਿੰਘ, ਐਸ.ਡੀ.ਐਮ. ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਸਕੱਤਰ ਰੈੱਡ ਕਰਾਸ ਸੁਸਾਇਟੀ ਸ੍ਰੀ ਅਸ਼ੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।