Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਮੀਟਿੰਗ ਵਿੱਚ ਵੱਖ-ਵੱਖ ਲੋਕ ਭਲਾਈ ਕੰਮਾਂ ਸਬੰਧੀ ਕੀਤੀ ਗਈ ਵਿਚਾਰ-ਚਰਚਾ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਰੈੱਡ ਕਰਾਸ ਸੰਸਥਾ ਲਈ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫ਼ਿਰੋਜ਼ਪੁਰ , 27 Feb 2023

Last updated on: Feb 27, 2023, 00:00 IST

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਗਤੀਵਿਧੀਆਂ ਤੇ ਖ਼ਰਚ ਕੀਤੀ ਰਾਸ਼ੀ ਬਾਰੇ ਵੇਰਵਾ ਲਿਆ ਗਿਆ ਅਤੇ ਹੋਰ ਮੁੱਦਿਆਂ ਤੇ ਵਿਚਾਰ-ਚਰਚਾ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਰੈੱਡ ਕਰਾਸ ਦੀਆ ਦੁਕਾਨਾਂ ਦੇ ਕਿਰਾਏ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਕਿਹਾ ਕਿ ਜਿਨਾਂ ਦੁਕਾਨਦਾਰਾਂ ਦਾ ਕਿਰਾਇਆ ਬਕਾਇਆ ਹੈ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣ। ਇਸ ਮੌਕੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ, ਮੋਟਰਾਇਜਡ ਅਤੇ ਵੀਲਚੇਅਰਾਂ ਦੇਣ ਬਾਰੇ ਵਿਚਾਰ-ਚਰਚਾ ਕੀਤੀ ਗਈ ਅਤੇ ਪਿਛਲੇ ਸਮੇਂ ਦੌਰਾਨ ਦਿੱਤੇ ਟਰਾਈਸਾਈਕਲਾਂ ਦੀ ਵੰਡ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ।

ਮੀਟਿੰਗ ਦੌਰਾਨ ਬਿਰਧ ਆਸ਼ਰਮ ਨੂੰ ਦਿੱਤੀ ਜਾਂਦੀ ਸਹਾਇਤਾ ਰਾਸ਼ੀ, ਐਂਬੂਲੈਸ ਸੇਵਾਵਾਂ, ਜਨ ਔਸ਼ਦੀ ਸਟੋਰ, ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕਾਫੀ ਸਾਪ/ਸੋਵਾਨਾਰ ਸ਼ਾਪ ਸ਼ੁਰੂ ਕਰਨ, ਵੱਖ-ਵੱਖ ਸੰਸਥਾਵਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾਂ ਜਿਵੇਂ ਲਵਾਰਿਸ, ਬੇਸਹਾਰਾਂ ਮ੍ਰਿਤਕਾਂ ਦਾ ਸੰਸਕਾਰ, ਅੰਦ ਵਿਦਿਆਲੇ ਨੂੰ ਦਿੱਤੀ ਜਾਂਦੀ ਹਰ ਮਹੀਨੇ ਸਹਾਇਤਾ ਰਾਸ਼ੀ, ਲੋੜਵੰਦ ਮਰੀਜ਼ਾਂ ਨੂੰ ਦਿੱਤੀ ਜਾਂਦੀ ਮਾਲੀ ਸਹਾਇਤਾਂ, ਟੀ.ਬੀ. ਦੇ ਮਰੀਜ਼ਾਂ ਲਈ ਨਿਊਟਰੀਸ਼ਨ ਕਿੱਟ, ਸਿਲਾਈ ਮਸ਼ੀਨਾਂ, ਜ਼ਿਲ੍ਹਾ ਲਾਇਬਰੇਰੀ ਲਈ ਸਟਾਫ, ਮਾਡਰਨ ਕਰੈਚ ਚਲਾਉਣ ਆਦਿ ਕੰਮਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਮੈਂਬਰਾਂ ਤੋਂ ਸੁਝਾਅ ਵੀ ਲਈ ਗਏ। 

ਇਸ ਮੌਕੇ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵੱਲੋਂ ਕੀਤੀਆਂ ਬੇਨਤੀਆਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਮਤੇ ਰੱਖੇ ਗਏ ਜਿਨ੍ਹਾਂ ਤੇ ਵਿਚਾਰ-ਚਰਚਾ ਕੀਤੀ ਗਈ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੈੱਡ ਕਰਾਸ ਸੰਸਥਾ ਨੂੰ ਵੱਧ ਤੋਂ ਵੱਧ ਦਾਨ ਦੇਣ ਤਾਂ ਜੋ ਲੋੜਵੰਦਾਂ ਦੀ ਮੱਦਦ ਕੀਤੀ ਜਾ ਸਕੇ।ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ੍ਰੀ ਗਗਨਦੀਪ ਸਿੰਘ, ਐਸ.ਡੀ.ਐਮ. ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਸਕੱਤਰ ਰੈੱਡ ਕਰਾਸ ਸੁਸਾਇਟੀ ਸ੍ਰੀ ਅਸ਼ੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD