Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਯਾਤਰਾ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ

ਡਿਪਟੀ ਕਮਿਸ਼ਨਰ ਵਲੋਂ ਸਮਾਰਟ ਸਿਟੀ ਦੇ ਕੰਮਾਂ ਨੂੰ ਜੰਗੀ ਪੱਧਰੀ ’ਤੇ ਪੂਰਾ ਕਰਨ ਦੇ ਆਦੇਸ਼

DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਸੁਲਤਾਨਪੁਰ ਲੋਧੀ , 28 Feb 2023

Last updated on: Feb 28, 2023, 00:00 IST

ਡਿਪਟੀ ਕਮਿਸ਼ਨਰ, ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਸਮਾਰਟ ਸਿਟੀ ਪ੍ਰਾਜੈੱਕਟਾਂ ਤਹਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਮੁੱਖ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਅੱਜ ਇੱਥੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। 

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਤਹਿਤ ਚੱਲ ਰਹੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਨਿੱਜੀ ਦਿਲਚਸਪੀ ਨਾਲ ਕੰਮ ਕਰਨ। ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਨੂੰ ਚਾਰ ਮਾਰਗੀ ਸੜਕਾਂ ਨਾਲ ਜੋੜੇ ਜਾਣ ਦੇ ਚੱਲ ਰਹੇ ਕੰਮ ਬਾਰੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ। 

ਉਨ੍ਹਾਂ ਦੱਸਿਆ ਕਿ ਮੰਡੀ ਮੋੜ ਤੋਂ ਸੁਲਤਾਨਪੁਰ ਲੋਧੀ ਤੱਕ 17.40 ਕਿਲੋਮੀਟਰ ਅਤੇ ਡਡਵਿੰਡੀ ਤੋਂ ਸੁਲਤਾਨਪੁਰ ਲੋਧੀ ਤੱਕ ਸੜਕ ਨੂੰ ਚਾਰ ਮਾਰਗੀ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਲਗਭਗ 74.11 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਦੇ ਚਾਰ ਮਾਰਗੀ ਹੋਣ ਨਾਲ ਪਵਿੱਤਰ ਸ਼ਹਿਰ ਵਿਖੇ ਦਰਸ਼ਨਾਂ ਨੂੰ ਆਉਣ ਵਾਲੀ ਸੰਗਤ ਲਈ ਆਵਾਜ਼ਾਈ ਬਹੁਤ ਸੁਖਾਲੀ ਹੋ ਜਾਵੇਗੀ। 

ਉਨ੍ਹਾਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸੁਲਤਾਨਪੁਰ ਲੋਧੀ ਵਿਖੇ 14 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਸਕੂਲ ਜਿਨਾਂ ਵਿੱਚ ਸਰਕਾਰੀ ਸਕੂਲ (ਲੜਕੇ), ਸਰਕਾਰੀ ਕੰਨਿਆਂ ਸਕੂਲ, ਜ਼ਿਲ੍ਹਾ ਪ੍ਰਾਇਮਰੀ ਸਕੂਲ ਅਤੇ ਬੋਰਡਿੰਗ ਸਕੂਲ ਸ਼ਾਮਿਲ ਹਨ ਨੂੰ ਸਮਾਰਟ ਸਕੂਲ ਵਜੋਂ ਸਥਾਪਿਤ ਕੀਤੇ ਜਾਣ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। 

ਇਸ ਤੋਂ ਇਲਾਵਾ ਉਨ੍ਹਾਂ ਪੇਡਾ ਵਲੋਂ ਸੋਲਰ ਪਾਵਰ ਪ੍ਰੋਜੈਕਟਾਂ, ਪੀਣ ਵਾਲੇ ਪਾਣੀ ਦੀ ਸਪਲਾਈ,ਸੀਵਰੇਜ਼ ਟ੍ਰੀਟਮੈਂਟ ਪਲਾਂਟਾ ਦੇ ਕੰਮ ਦਾ ਵੀ ਨਿਰੀਖਣ ਕੀਤਾ। ਸ਼ਹਿਰ ਵਿਚ ਮੋਰੀ ਮੁਹੱਲਾ,ਬਾਬਾ ਜਵਾਲਾ ਸਿੰਘ ਵਿਖੇ ਸਮਾਰਟ ਪਾਰਕਾਂ ਦੀ ਉਸਾਰੀ ਦੇ ਕੰਮ ਦਾ ਵੀ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ ਲਿਆ ਗਿਆ। ਉਨ੍ਹਾਂ ਸੀਵਰੇਜ਼ ਟ੍ਰੀਟਮੈਂਟ ਪਲਾਂਟਾ ਦਾ ਕੰਮ ਜੂਨ 2023 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। 

ਸੇਫ਼ ਸਿਟੀ ਪ੍ਰਾਜੈਕਟ ਤਹਿਤ ਇੰਟੀਗਰੇਟਿਡ ਕਮਾਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਬਾਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਜਲਦ ਮੁਕੰਮਲ ਕਰਨ,ਜਿਸ ਤਹਿਤ ਸ਼ਹਿਰ ਦੀ ਸੁਰੱਖਿਆ ਲਈ 250 ਸੀ.ਸੀ.ਟੀ.ਵੀ ਕਮੈਰੇ ਲਗਾ ਕੇ ਉਨ੍ਹਾਂ ਨੂੰ ਕੇਂਦਰੀਕ੍ਰਿਤ ਕੰਟਰੋਲ ਸੈਂਟਰ ਨਾਲ ਜੋੜਿਆ ਜਾਵੇਗਾ। 

ਇਸ ਨਾਲ ਨਾ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਾਲਾਨਾ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕੀਤਾ ਜਾ ਸਕੇਗਾ,ਸਗੋਂ ਅਪਰਾਧਾਂ ਨੂੰ ਵੀ ਘੱਟ ਕਰਨ ਵੀ ਮਦਦ ਮਿਲੇਗੀ। ਕਿਲ੍ਹਾ ਸਰਾਏ ਦੀ ਸਾਂਭ –ਸੰਭਾਲ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਰਾਤਤਵ ਵਿਭਾਗ ਨੂੰ ਵਿਭਾਗ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਵਲੋਂ ਜਿੱਥੇ ਵੱਖ-ਵੱਖ ਪ੍ਰਾਜੈਕਟਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਗਿਆ ਤੇ ਅਧਿਕਾਰੀਆਂ ਨੂੰ ਸਮਾਰਟ ਸਿਟੀ ਪ੍ਰਾਜੈਕਟਾਂ ਸਬੰਧੀ ਸਬੰਧਿਤ ਵਿਭਾਗਾਂ ਨੂੰ ਹਫਤਾਵਰੀ ਪ੍ਰਗਤੀ ਰਿਪੋਰਟ ਸੌਂਪਣ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ  ਉਪ ਮੰਡਲ ਮੈਜਿਸਟਰੇਟ ਚੰਦਰਾਜੋਤੀ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD