Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

"ਪੰਜਾਬ ਸਰਕਾਰ, ਤੁਹਾਡੇ ਦੁਆਰ" ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ ਕੈਂਪ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਿਆ ਲਾਹਾ-ਰਿਸ਼ੀਪਾਲ ਸਿੰਘ

ਕੈਂਪ ਦੌਰਾਨ 2 ਦਿਨਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 4700 ਤੋਂ ਵੱਧ ਪ੍ਰਾਪਤ ਹੋਈਆਂ ਦਰਖਾਸਤਾਂ

DC Tarntaran, Rishipal Singh, Tarntaran, Deputy Commissioner Tarntaran, Kashmir Singh Sohal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਝਬਾਲ (ਤਰਨ ਤਾਰਨ) , 28 Feb 2023

Last updated on: Feb 28, 2023, 00:00 IST

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ "ਪੰਜਾਬ ਸਰਕਾਰ, ਤੁਹਾਡੇ ਦੁਆਰ" ਮੁਹਿੰਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਲਗਾਏ ਗਏ 2 ਦਿਨਾਂ ਵਿਸ਼ੇਸ਼ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਹਾ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ 2 ਦਿਨਾਂ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਿਤ 4700 ਤੋਂ ਵੱਧ ਦਰਖਾਸਤਾਂ ਪ੍ਰਾਪਤ ਹੋਈਆਂ। ਉਹਨਾਂ ਕਿਹਾ ਕਿ ਇਹਨਾਂ ਦਰਖਾਸਤਾਂ ਦੇ ਢੁਕਵੇਂ ਤੇ ਸਮਾਂਬੱਧ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।

ਉਹਨਾਂ ਕਿਹਾ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਲੈ ਕੇ ਪਹੁੰਚੇ।ਉਹਨਾਂ ਕਿਹਾ ਕਿ ਇਸ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਣੀਆਂ ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਸਮੇਂ ਸਿਰ ਲਾਭ ਦੇਣ ਲਈ ਬਿਨੈ-ਪੱਤਰ ਪ੍ਰਾਪਤ ਕੀਤੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਪੱਟੀ ਅਤੇ ਖਡੂਰ ਸਾਹਿਬ ਵਿਖੇ ਵੀ ਐੱਸ. ਡੀ. ਐੱਮਜ਼ ਦੀ ਅਗਵਾਈ ਹੇਠ ਵਿਸ਼ੇਸ ਕੈਂਪ ਲਗਾਏ ਗਏ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਬ-ਡਵੀਜ਼ਨ ਅਤੇ ਬਲਾਕ ਪੱਧਰ ‘ਤੇ ਵੀ ਅਜਿਹੇ ਕੈਂਪ ਆਯੋਜਤ ਕੀਤੇ ਜਾਣਗੇ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ। 

ਇਸ ਦੌਰਾਨ ਕੈਂਪ ਵਿੱਚ ਵਿਸ਼ੇਸ ਤੌਰ ‘ਤੇ ਪਹੁੰਚੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ  ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀ ਸ਼ਿਕਾਇਤਾਂ ਤੇ ਸਮੱਸਿਆਵਾਂ ਸੁਣੀਆਂ ਗਈਆਂ ਹਨ।ਉਹਨਾਂ ਕਿਹਾ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪਿੰਡ-ਪਿੰਡ ਪਹੁੰਚ ਕਰਕੇ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮਿਲ ਸਕਣ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Tarntaran , Rishipal Singh , Tarntaran , Deputy Commissioner Tarntaran , Kashmir Singh Sohal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD