Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਾ ਮੁਕਤ ਭਾਰਤ ਅਭਿਆਨ : ਬੱਚਿਆਂ ਨੂੰ ਮਨਾਹੀ ਵਾਲੀਆਂ ਦਵਾਈਆਂ ਵੇਚੇ ਜਾਣ ’ਤੇ ਨਜ਼ਰ ਰੱਖਣ ਲਈ ਮੈਡੀਕਲ ਸਟੋਰਾਂ ’ਤੇ ਲਗਵਾਏ ਜਾਣਗੇ ਸੀ ਸੀ ਟੀ ਵੀ ਕੈਮਰੇ-ਡੀ ਸੀ ਰੰਧਾਵਾ

ਵਿਦਿਅਕ ਸੰਸਥਾਂਵਾਂ ਦੇ 100 ਮੀਟਰ ਦੇ ਘੇਰੇ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ’ਤੇ ਰਹੇਗੀ ਮਨਾਹੀ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 28 Feb 2023

Last updated on: Feb 28, 2023, 00:00 IST

ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤ ਅਭਿਆਨ ਤਹਿਤ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀ ਦਿੱਲੀ ਵੱਲੋਂ ਨਿਰਧਾਰਿਤ ‘ਜੁਆਇੰਟ ਐਕਸ਼ਨ ਪਲਾਨ’ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜੁਆਇੰਟ ਐਕਸ਼ਨ ਪਲਾਨ ਨੂੰ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾ ਵੱਲੋ ਕੀਤੀਆਂ ਜਾਣ ਵਾਲੀਆ ਗਤੀਵਿਧੀਆ ਸਬੰਧੀ ਜਾਣੂ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ’ਚ ਮੌਜੂਦ ਮੈਡੀਕਲ ਸਟੋਰਾਂ ’ਤੇ ਸ਼ਡਿਊਲ ਐਚ ਅਤੇ ਹੋਰ ਮਨਾਹੀ ਵਾਲੀਆਂ ਦਵਾਈਆਂ ਦੀ ਵਿੱਕਰੀ ’ਤੇ ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਦਿੱਤੇ ਗਏ। 

ਇਹ ਫੈਸਲਾ ਬਿਨਾਂ ਡਾਕਟਰਾਂ ਦੀ ਪਰਚੀ ਤੋਂ, ਬੱਚਿਆਂ ਨੂੰ ਦੇਣ ਵਾਲੀਆਂ ਪਾਬੰਦੀਸ਼ੁਦਾ ਦਵਾਈ ਉੱਪਰ ਰੋਕ ਲਗਾਉਣ ਲਈ ਲਿਆ ਗਿਆ। ਇਸ ਕਾਰਜ ਯੋਜਨਾ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋ ਡਰੱਗ ਕੰਟਰੋਲ ਅਥਾਰਟੀ, ਜ਼ਿਲ੍ਹਾ ਪੁਲਿਸ ਨੂੰ ਅਗਲੇਰੀ ਚੈਕਿੰਗ ਲਈ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ।

ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ’ਚ ਮੌਜੂਦ ਸਮੂਹ ਮੈਡੀਕਲ ਸਟੋਰ ਮਾਲਕਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਆਪਣੀਆਂ ਦੁਕਾਨਾਂ ਅੰਦਰ ਬਿਨਾਂ ਪਰਚੀ ਤੋਂ ਵੇਚੀਆਂ ਜਾਣ ਵਾਲੀਆਂ ਦਵਾਈਆਂ ਦੀ ਵਿਕਰੀ ਨਾ ਕਰਨ। ਉਨ੍ਹਾਂ ਕਿਹਾ ਕਿ ਆਮ ਦੇਖਣ ’ਚ ਆਇਆ ਹੈ ਕਿ ਕੁੱਝ ਮੈਡੀਕਲ ਸਟੋਰ ਮਾਲਕ ਛੋਟੇ ਬੱਚਿਆਂ ਨੂੰ ਸਟੀਰਾਈਡ ਵਾਲੀਆਂ ਦਵਾਈਆਂ ਬਿਨਾਂ ਜ਼ਰੂਰਤ ਤੋ ਦੇ ਰਹੇ ਹਨ, ਜਿਸ ਨਾਲ ਬੱਚਿਆਂ ਦੇ ਵਿਕਾਸ ਉੱਪਰ ਮਾੜਾ ਅਸਰ ਪੈ ਰਿਹਾ ਹੈ ਤੇ ਉਹ ਕਈ ਗੰਭੀਰ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਹਿੱਤਾਂ ਨੂੰ ਸੁਰੱਖਿਅਤ ਬਣਾਉਣ ਲਈ ਹੀ ਸਮੂਹ ਕੈਮਿਸਟਾਂ ਉੱਪਰ ਨਜ਼ਰ ਰੱਖਣ ਲਈ ਦੁਕਾਨਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆਂ ਕਿ ਇਸ ਸਬੰਧੀ ਕੈਮਿਸਟਾਂ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਿਨਾਂ ਮਾਹਿਰ ਡਾਕਟਰ ਦੀ ਪਰਚੀ ਤੋਂ ਜੇਕਰ ਕੋਈ ਵੀ ਕੈਮਿਸਟ ਸ਼ਡਿਊਲ ਐੱਚ ਅਤੇ ਐੱਕਸ ਦਵਾਈ ਦਿੰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਤੁਰੰਤ ਅਮਲ ’ਚ ਲਿਆਂਦੀ ਜਾਵੇਗੀ। 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਸਿਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲ, ਕਾਲਜ ਜਾਂ ਕਿਸੇ ਵੀ ਵਿਦਿਅਕ ਸੰਸਥਾ ਦੇ 100 ਮੀਟਰ ਦੇ ਘੇਰੇ ਵਿੱਚ ਕੋਈ ਵੀ ਅਜਿਹੀ ਦੁਕਾਨ ਨਹੀਂ ਹੋਣੀ ਚਾਹਿਦੀ, ਜਿਥੇ ਸਿਗਰੇਟ, ਤੰਬਾਕੂ/ ਕੋਈ ਵੀ ਨਸ਼ੀਲਾ ਪਦਾਰਥ ਆਦਿ ਵੇਚੇ ਜਾਂਦੇ ਹੋਣ।

ਡਿਪਟੀ ਕਮਿਸ਼ਨਰ ਵੱਲੋ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਦੁਕਾਨਦਾਰ ਵੱਲੋਂ ਛੋਟੇ ਬੱਚਿਆਂ ਨੂੰ ਸਿਗਰੇਟ, ਤੰਬਾਕੂ/ ਕੋਈ ਵੀ ਨਸ਼ੀਲਾ ਪਦਾਰਥ ਆਦਿ ਵੇਚੇ ਜਾਂਦੇ ਹਨ ਤਾਂ ਉਸ ’ਤੇ ਬਾਲ ਨਿਆਂ ਐਕਟ ਦੀ ਧਾਰਾ 77 ਅਤੇ ਜੇਕਰ ਕਿਸੇ ਬੱਚੇ ਨੂੰ ਸਿਗਰੇਟ, ਤੰਬਾਕੂ/ ਕੋਈ ਵੀ ਨਸ਼ੀਲਾ ਪਦਾਰਥ ਆਦਿ ਦੀ ਵਿਕਰੀ ਲਈ ਜ਼ਰੀਆ ਬਣਾਈਆ ਜਾਂਦਾ ਹੈ ਤਾਂ ਜੁਵੇਨਾਇਲ ਜਸਟਿਸ (ਬਾਲ ਨਿਆਂ) ਐਕਟ ਦੀ ਧਾਰਾ 78 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਡਾ. ਹਰਪ੍ਰੀਤ ਸਿੰਘ (ਡਿਪਟੀ ਮੈਡੀਕਲ ਕਮਿਸ਼ਨਰ ਸਿਹਤ ਵਿਭਾਗ), ਹਰਸ਼ਪ੍ਰੀਤ ਸਿੰਘ (ਡੀ.ਐਸ.ਪੀ. ਸਥਾਨਕ), ਗੁਰਜੀਤ ਸਿੰਘ (ਡਰੱਗ ਕੰਟਰੋਲ ਅਫ਼ਸਰ), ਹਰਜਿੰਦਰ ਸਿੰਘ ਅਤੇ ਮਨਜੀਤ ਸਿੰਘ (ਇੰਸਪੈਕਟਰ ਆਬਕਾਰੀ ਵਿਭਾਗ), ਰੋਹਿਤਾ(ਆੳੂਟਰੀਚ ਵਰਕਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ) ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD