Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਵੱਲੋਂ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਲਈ ਸਾਈਕਲ ਰੈਲੀ ਆਯੋਜਿਤ

ਸਹਾਇਕ ਸਿਵਲ ਸਰਜਨ ਨੇ ਹਰੀ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ

Health, Civil Surgeon Ferozpur

Web Admin

Web Admin

5 Dariya News

ਫਿਰੋਜ਼ਪੁਰ , 28 Feb 2023

Last updated on: Feb 28, 2023, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਆਦਿ ਵਰਗੀਆਂ ਬੀਮਾਰੀਆਂ ਤੋਂ ਬਚਾਅ ਹਿੱਤ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਲਈ ਸਿਵਲ ਸਰਜਨ ਡਾ. ਰਾਜਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਗੁਜ਼ਰਨ ਵਾਲੀ ਇਸ ਜਾਗਰੂਕਤਾ ਰੈਲੀ ਤੋਂ ਪਹਿਲਾਂ ਇਕ ਸੰਖੇਪ ਜਾਗਰੂਕਤਾ ਸਭਾ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਮੈਡੀਕਲ ਸਾਇੰਸ ਨੇ ਬੈਕਟੀਰੀਆ ਅਤੇ ਵਾਇਰਸ ਤੋਂ ਹੋਣ ਵਾਲੀਆਂ ਬਹੁਤ ਸਾਰੀਆਂ ਬਿਮਾਰੀਆਂ ਤੇ ਕਾਬੂ ਪਾ ਲਿਆ ਹੈ। ਜਿਸ ਵਿੱਚ ਚੇਚਕ ਪੋਲੀਓ ਵਰਗੀਆਂ ਬੀਮਾਰੀਆਂ ਤੋਂ ਨਿਜਾਤ ਪਾਉਣਾ ਸ਼ਾਮਿਲ ਹਨ। 

ਪਰੰਤੂ ਅਜੋਕੇ ਯੁੱਗ ਦੀਆਂ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਰੋਗ ਅਤੇ ਕੈਂਸਰ ਆਦਿ ਬਿਮਾਰੀਆਂ ਬਹੁਤ ਤੇਜ਼ੀ ਨਾਲ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਸਰੀਰਕ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਸਰਤ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਰੋਗਾਂ ਚਿੰਤਾ ਆਦਿ ਨੂੰ ਵੀ ਦੂਰ ਕਰਦੀ ਹੈ।ਸਰੀਰਕ ਕਸਰਤ ਲਈ ਸਾਈਕਲਿੰਗ, ਸੈਰ, ਕੋਈ ਖੇਡ ਜਾਂ ਫਿਰ ਯੋਗਾ ਆਦਿ ਸਰੀਰਕ ਗਤੀਵਿਧੀਆਂ ਨੂੰ ਰੋਜ਼ਾਨਾ ਸ਼ਾਮਲ ਕਰਨਾ ਚਾਹੀਦਾ ਹੈ। 

ਰੈਲੀ ਦੀ ਸਫ਼ਲਤਾ ਵਿਚ ਸਵਰਨ ਸਿੰਘ, ਆਸ਼ੀਸ਼ ਭੰਡਾਰੀ ਤੇ ਸੰਸਥਾ ਦੇ ਸਮੂਹ ਸਟਾਫ਼ ਨੇ ਸਹਿਯੋਗ ਕੀਤਾ। ਇਸ ਮੌਕੇ ਸੰਸਥਾ ਦੇ ਕਾਰਜਕਾਰੀ ਪ੍ਰਿੰਸੀਪਲ ਰਾਜੇਸ਼ ਸ਼ਰਮਾ, ਐਨ.ਐਸ.ਐਸ. ਇੰਚਾਰਜ ਜਗਜੀਤ ਸਿੰਘ, ਜਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਮਿਮੰਦਰ ਪਾਲ ਕੌਰ, ਮਾਸ ਮੀਡੀਆ ਅਫਸਰ ਰੰਜੀਵ ਅਤੇ ਬੀ.ਸੀ.ਸੀ. ਕੁਆਰਡੀਨੇਟਰ ਰਜਨੀਕ ਕੌਰ ਆਦਿ ਹਾਜ਼ਰ ਸਨ। 

 

Tags: Health , Civil Surgeon Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD