Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਰਾਫ਼ਟ ਮੇਲੇ 'ਚ 75 ਹਜ਼ਾਰ ਦੇ ਕਰੀਬ ਦਰਸ਼ਕ ਪੁੱਜੇ, 64 ਲੱਖ 73 ਹਜ਼ਾਰ ਰੁਪਏ ਦੀ ਵਿਕਰੀ ਦਰਜ

ਗਲੀਚੇ, ਫਰਨੀਚਰ, ਕੱਪੜੇ, ਤੁਰਕੀ ਤੇ ਟੁਨੇਸ਼ੀਆ ਦੀਆਂ ਸਜਾਵਟੀ ਵਸਤਾਂ ਮਕਬੂਲ, ਕਸ਼ਮੀਰੀ ਕਾਹਵਾ, ਅਫ਼ਗਾਨਿਸਤਾਨ ਦੇ ਸੁੱਕੇ ਮੇਵੇ, ਖਾਣ-ਪੀਣ ਦੀਆਂ ਸਟਾਲਾਂ 'ਤੇ ਜੁੜੀ ਭੀੜ

Web Admin

Web Admin

5 Dariya News

ਪਟਿਆਲਾ , 01 Mar 2023

Last updated on: Mar 01, 2023, 00:00 IST

ਇੱਥੇ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਚੱਲ ਰਹੇ ਸ਼ਿਲਪ ਮੇਲੇ ਵਿੱਚ ਅੱਜ ਪੰਜਵੇਂ ਦਿਨ ਤੱਕ ਦਰਸ਼ਕਾਂ ਦੀ ਆਮਦ ਦੀ ਗਿਣਤੀ 75 ਹਜ਼ਾਰ ਨੂੰ ਢੁੱਕ ਚੁੱਕੀ ਹੈ। ਇਸ ਕਰਾਫ਼ਟ ਮੇਲੇ 'ਚ ਲੋਕਾ ਦੇ ਖਰੀਦਣ ਲਈ ਵੱਖ-ਵੱਖ ਸ਼ਿਲਪ ਕਲਾ ਦੀਆਂ 110 ਸਟਾਲਾਂ ਜਦਕਿ 31 ਖੁੱਲ੍ਹੀਆਂ ਸਟਾਲਾਂ ਸਜੀਆਂ ਹੋਈਆਂ ਹਨ, ਜਿਨ੍ਹਾਂ ਸਾਰੀਆਂ ਉਪਰ ਹੀ ਗਾਹਕ ਪੁੱਜ ਕੇ ਖਰੀਦਦਾਰੀ ਕਰ ਰਹੇ ਹਨ। ਇਥੇ ਪੌਣੇ 64 ਲੱਖ 73 ਹਜ਼ਾਰ ਰੁਪਏ ਤੋਂ ਵੱਧ ਰੁਪਏ ਦੀ ਵਿਕਰੀ 28 ਫਰਵਰੀ ਤੱਕ ਦਰਜ ਕੀਤੀ ਗਈ ਹੈ।

ਸ਼ਿਲਪ ਮੇਲੇ 'ਚ ਪੁੱਜਣ ਵਾਲੇ ਲੋਕਾਂ ਲਈ ਗਲੀਚੇ, ਲੱਕੜ ਦਾ ਫਰਨੀਚਰ, ਕੱਪੜੇ, ਵੱਖ-ਵੱਖ ਤਰ੍ਹਾਂ ਦੇ ਫੁੱਲ, ਲੱਕੜ 'ਤੇ ਕਢਾਈ, ਖੁਰਜਾ ਪੌਟਰੀ, ਥਾਈਲੈਂਡ ਤੋਂ ਆਇਆ ਔਰਤਾਂ ਲਈ ਸਜਾਵਟੀ ਸਮਾਨ ਤੇ ਹੌਜ਼ਰੀ ਵਸਤਾਂ, ਤੁਰਕੀ ਦੀਆਂ ਲਾਈਟਾਂ ਤੇ ਸਜਾਵਟੀ ਵਸਤਾਂ, ਟੁਨੇਸ਼ੀਆ ਤੋਂ ਸੈਰੇਮਿਕ ਭਾਂਡੇ ਤੇ ਲੱਕੜ ਦੀਆਂ ਵਸਤਾਂ, ਘਾਨਾ ਦੀਆਂ ਲੱਕੜੀ ਦੀਆਂ ਬਣੀਆਂ ਵਸਤਾਂ ਆਦਿ ਖਾਸ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ।

ਜਦੋਂਕਿ ਅਫ਼ਗਾਨਿਸਤਾਨ ਦੇ ਸੁੱਕੇ ਮੇਵੇ ਤੇ ਗਲੀਚਿਆਂ ਤੋਂ ਇਲਾਵਾ ਕਸ਼ਮੀਰੀ ਕਾਹਵਾ ਦੀਆਂ ਦੋਵੇਂ ਸਟਾਲਾਂ ਦਰਸ਼ਕਾਂ ਦੀ ਕਾਫੀ ਭੀੜ ਆਪਣੇ ਵੱਲ ਖਿਚਣ 'ਚ ਕਾਮਯਾਬ ਰਹੀਆਂ ਹਨ। ਦੋਵੇਂ ਸਟਾਲਾਂ 'ਤੇ ਕਸ਼ਮੀਰੀ ਕਾਹਵੇ ਤੇ ਸੁੱਕੇ ਮੇਵਿਆਂ ਦੀ ਵਿਕਰੀ 1.50 ਲੱਖ ਰੁਪਏ ਦੇ ਕਰੀਬ ਹੋ ਚੁੱਕੀ ਹੈ। ਇਸ ਤੋਂ ਬਿਨ੍ਹਾਂ ਲਜ਼ੀਜ਼ ਪਕਵਾਨਾਂ ਦਾ ਸਵਾਦ ਲੈਣ ਸਮੇਤ ਬੱਚਿਆਂ ਲਈ ਝੂਲਿਆਂ 'ਤੇ ਵੀ ਦਰਸ਼ਕ ਵੱਡੀ ਗਿਣਤੀ ਪੁੱਜ ਕੇ ਮਨੋਰੰਜਨ ਕਰ ਰਹੇ ਹਨ।

ਇਸ ਕਰਾਫ਼ਟ ਮੇਲੇ 'ਚ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਦਰਸ਼ਕਾਂ ਦੇ ਮਨੋਰੰਜਨ ਲਈ ਪੁੱਜੇ ਡੇਢ ਦਰਜਨ ਤੋਂ ਵਧੇਰੇ ਰਾਜਾਂ ਦੇ ਕਲਾਕਾਰਾਂ ਨੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਅਤੇ ਪ੍ਰੰਪਰਾਵਾਂ ਦੀ ਦਿਲਕਸ਼ ਪੇਸ਼ਕਾਰੀ ਨਾਲ ਵੱਖਰੇ ਤੌਰ 'ਤੇ ਦਰਸ਼ਕਾਂ ਦਾ ਮਨ ਮੋਹਿਆ ਹੋਇਆ ਹੈ। ਇਸ ਦੌਰਾਨ ਬੀਨ ਵਾਜਾ, ਬਾਜੀਗਰ ਆਦਿ ਸਮੇਤ ਹੋਰ ਲੋਕ ਨਾਚ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਹਨ।

ਇਸ ਮੇਲੇ ਦੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਦੱਸਿਆ ਕਿ ਸ਼ੀਸ਼ ਮਹਿਲ 'ਚ 5 ਮਾਰਚ ਤੱਕ ਚੱਲਣ ਵਾਲੇ ਸ਼ਿਲਪ ਮੇਲੇ 'ਚ 75 ਹਜ਼ਾਰ ਤੱਕ ਦਰਸ਼ਕ ਪੁੱਜ ਚੁੱਕੇ ਹਨ ਅਤੇ ਇੱਥੇ ਲੱਗੀਆਂ ਵੱਖ-ਵੱਖ ਸਟਾਲਾਂ 'ਤੇ ਹੁੱਣ ਤੱਕ ਕੋਈ ਪੌਣੇ 1 ਕਰੋੜ ਰੁਪਏ ਦੀ ਵਿਕਰੀ ਦਰਜ ਕੀਤੀ ਗਈ ਹੈ, ਜੋ ਕਿ ਆਉਣ ਵਾਲੇ ਇੱਕ ਦੋ ਦਿਨਾਂ 'ਚ ਹੋਰ ਵੀ ਵਧਣ ਦੀ ਆਸ ਹੈ।

ਈਸ਼ਾ ਸਿੰਘਲ ਨੇ ਪਟਿਆਲਵੀਆਂ ਤੇ ਆਮ ਲੋਕਾਂ ਸੱਦਾ ਦਿੱਤਾ ਕਿ ਉਹ ਇੱਸ ਮੇਲੇ ਦਾ ਅਨੰਦ ਮਾਨਣ ਲਈ ਸ਼ੀਸ਼ ਮਹਿਲ ਪੁੱਜਣ, ਕਿਉਂਕਿ ਇਥੇ ਦੇਸ਼ ਭਰ 'ਚੋਂ ਪੁੱਜੇ ਸ਼ਿਲਪਕਾਰਾਂ ਦੀ ਵਸਤਾਂ ਇੱਕ ਮੰਚ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਬਿਨ੍ਹਾਂ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਲੋਕ ਕਲਾਵਾਂ ਦੇ ਕਲਾਕਾਰ ਇੱਥੇ ਆਪਣੀ ਦਿਲਕਸ਼ ਪੇਸ਼ਕਾਰੀ ਦਿਖਾ ਰਹੇ ਹਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD