Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਸਾਹੀਵਾਲ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰਨ ਲਈ ਹਰ ਸਾਲ ਹੋਵੇਗਾ ਕੌਮੀ ਨਸਲ ਸੁਧਾਰ ਮੇਲਾ: ਲਾਲਜੀਤ ਸਿੰਘ ਭੁੱਲਰ

ਦੁਧਾਰੂ ਜਾਨਵਰਾਂ ਦੇ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਚੁਆਈ ਮੁਕਾਬਲੇ ਕਰਾਉਣ ਦਾ ਐਲਾਨ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫ਼ਾਜ਼ਿਲਕਾ , 01 Mar 2023

Last updated on: Mar 01, 2023, 00:00 IST

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਹੀਵਾਲ ਨਸਲ ਦੀਆਂ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰੇਗੀ ਤਾਂ ਜੋ ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਹਰ ਸਾਲ ਕੌਮੀ ਨਸਲ ਸੁਧਾਰ ਮੇਲਾ ਕਰਵਾਇਆ ਜਾਵੇਗਾ।

ਸਾਹੀਵਾਲ ਨਸਲ ਦਾ ਗੜ੍ਹ ਮੰਨੇ ਜਾਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਢੀਂਗਾ ਵਾਲੀ (ਹਲਕਾ ਬੱਲੂਆਣਾ) ਵਿਖੇ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਦੌਰਾਨ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਸਾਹੀਵਾਲ ਨਸਲ ਸੁਧਾਰ ਪ੍ਰੋਗਰਾਮ ਲਈ ਚੁਣਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸਰਬੋਤਮ ਸਾਹੀਵਾਲ ਸਾਨ੍ਹਾਂ ਦੀ ਚੋਣ ਕਰਕੇ ਉਨ੍ਹਾਂ ਦੇ ਟੀਕੇ ਮਨਸੂਈ ਗਰਭਦਾਨ ਕਰਨ ਲਈ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਭੇਜੇ ਜਾਂਦੇ ਹਨ ਜਿਸ ਨਾਲ ਪਸ਼ੂ ਪਾਲਕਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਤਹਿਤ ਸਾਹੀਵਾਲ ਨਸਲ ਦੀਆਂ ਗਾਵਾਂ ਦੀ ਘਰ-ਘਰ ਅੰਦਰ ਜਾ ਕੇ ਚੁਆਈ ਕਰਵਾਈ ਜਾਂਦੀ ਹੈ ਅਤੇ ਜਿਹੜਾ ਪਸ਼ੂ ਪਾਲਕ ਲਗਾਤਾਰ ਆਪਣੀ ਗਾਂ ਦੀ ਚੁਆਈ ਕਰਵਾਉਂਦਾ ਹੈ, ਉਸ ਨੂੰ ਚੁਆਈ ਖ਼ਤਮ ਹੋਣ 'ਤੇ 1000 ਰੁਪਏ ਪ੍ਰਤੀ ਗਾਂ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਵਿਭਾਗ ਵੱਲੋਂ ਤਹਿਸੀਲ ਅਤੇ ਜਿਲ੍ਹਾ ਪੱਧਰ ਤੇ ਦੁੱਧ ਚੁਆਈ ਮੁਕਾਬਲੇ ਮੁੜ ਸ਼ੁਰੂ ਕੀਤੇ ਜਾਣਗੇ ਅਤੇ ਜੇਤੂ ਕਿਸਾਨਾਂ ਨੂੰ ਇਨਾਮ ਵੀ ਦਿੱਤੇ ਜਾਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਸਾਹੀਵਾਲ ਨਸਲ ਦੇ ਟੀਕੇ ਤੋਂ ਪੈਦਾ ਹੋਏ ਵਛਰੂਆਂ ਦੀਆਂ ਲਗਾਤਾਰ ਕਾਫ਼ ਰੈਲੀਆਂ ਕਰਵਾਈਆਂ ਜਾਂਦੀਆਂ ਹਨ, ਜਿਥੇ ਪਸ਼ੂ ਪਾਲਕਾਂ ਨੂੰ ਉਤਸਾਹਿਤ ਕਰਨ ਲਈ ਸਨਮਾਨਤ ਕੀਤਾ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਵਧੀਆ ਦੁੱਧ ਉਤਪਾਦਨ ਵਾਲੀਆਂ ਸਾਹੀਵਾਲ ਗਾਵਾਂ ਰਾਹੀਂ ਪੈਦਾ ਹੋਏ ਵੱਛੇ ਪਸ਼ੂ ਪਾਲਣ ਵਿਭਾਗ ਵੱਲੋਂ 35 ਤੋਂ 40 ਹਜ਼ਾਰ ਰੁਪਏ ਕੀਮਤ 'ਤੇ ਖ਼ਰੀਦੇ ਜਾਂਦੇ ਹਨ ਅਤੇ ਇਸ ਤਰ੍ਹਾਂ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋ ਰਹੇ ਹਨ।ਪਿੰਡ ਢੀਂਗਾ ਵਾਲੀ ਵਿਖੇ ਸਾਹੀਵਾਲ ਨਸਲ ਦੀਆਂ 4000 ਗਾਵਾਂ ਲਈ ਪਿੰਡ ਦੇ ਪਸ਼ੂ ਪਾਲਕਾਂ ਦੀ ਸ਼ਲਾਘਾ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਘਾਟੇ ਦਾ ਸੌਦਾ ਬਣਦੀ ਜਾ ਰਹੀ ਕਿਸਾਨੀ ਨੂੰ ਤਾਂ ਹੀ ਬਚਾਇਆ ਜਾ ਸਕਦਾ ਹੈ ਜੇਕਰ ਪਸ਼ੂ ਪਾਲਣ ਜਿਹੇ ਸਹਾਇਕ ਕਿੱਤੇ ਨੂੰ ਅਪਣਾਇਆ ਜਾਵੇ ਕਿਉਂਕਿ ਖੇਤੀ ਤੋਂ ਬਾਅਦ ਪਸ਼ੂ ਪਾਲਣ ਹੀ ਕਿਸਾਨਾਂ ਲਈ ਦੂਜਾ ਆਮਦਨ ਦਾ ਵੱਡਾ ਸਰੋਤ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਸ਼ੂ ਪਾਲਕਾਂ ਨੂੰ ਬਿਹਤਰ ਸਹੂਲਤਾਂ ਲਈ ਮੁਹੱਈਆ ਕਰਵਾਉਣ ਲਈ ਵਿਭਾਗ ਵਿੱਚ ਨਿਰੰਤਰ ਵੈਟਰਨਰੀ ਡਾਕਟਰਾਂ ਦੀ ਭਰਤੀ ਕਰ ਰਹੀ ਹੈ ਅਤੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਭਾਗ ਵਿੱਚ 315 ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਿੰਡ ਢੀਂਗਾ ਵਾਲੀ ਵਿਖੇ ਚੌਥੀ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਕਰਵਾਈ ਗਈ ਹੈ। 

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਹਲਕਾ ਬੱਲੂਆਣਾ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਹਨ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਹੈ ਪਰ ਹੁਣ ਇਹ ਸਰਕਾਰ ਹਲਕੇ ਦੇ ਨਾਲੋ ਪਿਛੜੇਪਨ ਦਾ ਦਾਗ਼ ਧੋ ਕੇ ਰਹੇਗੀ।ਇਸ ਮੌਕੇ ਵਿਧਾਇਕ ਨੇ ਹਲਕੇ ਵਿੱਚ ਬੱਸ ਸਰਵਿਸ ਵਿੱਚ ਸੁਧਾਰ ਕਰਨ ਦੀ ਮੰਗ ਰੱਖੀ ਜਿਸ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਲਾਕੇ ਦੀ ਮੰਗ ਅਨੁਸਾਰ ਨਵੇਂ ਪਰਮਿਟ ਜਾਰੀ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਐਸ ਐਸ ਪੀ ਅਵਨੀਤ ਕੌਰ ਸਿੱਧੂ, ਐਸ ਡੀ ਐਮ ਅਕਾਸ਼ ਬਾਂਸਲ, ਡਿਪਟੀ ਡਰੈਕਟਰ ਪਸ਼ੂ ਪਾਲਣ ਰਾਜੀਵ ਛਾਬੜਾ, ਧਰਮਵੀਰ ਗੋਦਾਰਾ, ਮਨੋਜ ਕੁਮਾਰ, ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ, ਬਲਦੇਵ ਸਿੰਘ, ਜਯੋਤੀ ਪ੍ਰਕਾਸ਼, ਵਿਜੈ ਸਹਾਰਨ ਵੀ  ਹਾਜਰ  ਸਨ।ਮੰਚ ਸੰਚਾਲਨ ਡਾਕਟਰ ਕੇਵਲ ਅਰੋੜਾ ਅਤੇ ਡਾਕਟਰ ਮਨਦੀਪ ਸਿੰਘ ਨੇ ਕੀਤਾ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD