Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਾਜਿ਼ਲਕਾ ਦੇ ਸਰਕਾਰੀ ਹਸਪਤਾਲ ਵਿਚ ਸੀਟੀ ਸਕੈਨ ਮਸ਼ੀਨ ਦੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਰਵਾਈ ਸ਼ੁਰੂਆਤ

ਸਿਹਤ ਸਹੁਲਤਾਂ ਵਿਚ ਵਾਧਾ ਪੰਜਾਬ ਸਰਕਾਰ ਦੀ ਤਰਜੀਹ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜਿ਼ਲਕਾ , 02 Mar 2023

Last updated on: Mar 02, 2023, 00:00 IST

ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿਹਤ ਸਹੁਲਤਾਂ ਵਿਚ ਵਾਧਾ ਕਰਨਾ ਪ੍ਰਮੁੱਖ ਤਰਜੀਹ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਵੀਰਵਾਰ ਨੂੰ ਇੱਥੇ ਕੀਤਾ।

ਉਹ ਫਾਜਿ਼ਲਕਾ ਦੇ ਸਰਕਾਰੀ ਹਸਪਤਾਲ ਵਿਚ ਸੀਟੀ ਸਕੈਨ ਦੀ ਸੁਵਿਧਾ ਸ਼ੁਰੂ ਕਰਵਾਉਣ ਮੌਕੇ ਬੋਲ ਰਹੇ ਸਨ।ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਜਦ ਤੋਂ ਮੁੱਖ ਮੰਤਰੀ ਸ: ਭਗਵੰਤ ਮਾਨ ਨੇ ਅਹੁਦਾ ਸੰਭਾਲਿਆਂ ਗਿਆ ਹੈ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਗਾਤਾਰ ਸਿਹਤ ਅਤੇ ਸਿੱਖਿਆ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਫਾਜਿ਼ਲਕਾ ਦੇ fਜਲ੍ਹਾ ਹਸਤਪਾਲ ਵਿਚ ਸੀਟੀ ਸਕੈਨ ਮਸ਼ੀਨ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਲਗਾਈ ਗਈ ਹੈ ਜਿਸ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ। ਇਸਤੋਂ ਪਹਿਲਾਂ ਫਾਜਿ਼ਲਕਾ ਸ਼ਹਿਰ ਵਿਚ ਇਹ ਸਹੁਲਤ ਨਹੀਂ ਸੀ। 

ਇਸ ਮਸ਼ੀਨ ਨਾਲ ਸ਼ਰੀਰ ਨੂੰ ਸਕੈਨ ਕਰਕੇ ਅੰਦਰੂਨੀ ਵਿਕਾਰਾਂ ਦਾ ਪਤਾ ਲਗਾਇਆ ਜਾ ਸਕਦਾ ਹੈ। ਮਰੀਜਾਂ ਨੂੰ ਇਸ ਦੇ ਟੈਸਟ ਲਈ ਦੁਸਰੇ ਸ਼ਹਿਰਾਂ ਵਿਚ ਜਾਣਾ ਪੈਂਦਾ ਸੀ ਜਿਸ ਨਾਲ ਆਉਣ ਜਾਣ ਵਿਚ ਸਮਾਂ ਨਸ਼ਟ ਹੋਣ ਦੇ ਨਾਲ ਨਾਲ ਮਰੀਜਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਜਦ ਕਿ ਆਰਥਿਕ ਬੋਝ ਵੀ ਮਰੀਜਾਂ ਨੂੰ ਸਹਿਨ ਕਰਨਾ ਪੈਂਦਾ ਸੀ ਪਰ ਹੁਣ ਇਹ ਸਹੁਲਤ ਫਾਜਿ਼ਲਕਾ ਦੇ ਸਰਕਾਰੀ ਹਸਪਤਾਲ ਵਿਚ ਹੀ ਸ਼ੁਰੂ ਹੋ ਜਾਵੇਗੀ।

ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿ਼ਲ੍ਹੇ ਵਿਚ ਆਮ ਆਦਮੀ ਕਲੀਨਿਕ ਵੀ ਸਥਾਪਿਤ ਕੀਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਹੁਣ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਇਲਾਜ ਸਹੁਲਤ ਮਿਲ ਰਹੀ ਹੈ ਅਤੇ ਇਸ ਨਾਲ ਵੱਡੇ ਹਸਤਪਾਲਾਂ ਵਿਚ ਵੀ ਮਰੀਜਾਂ ਦਾ ਬੋਝ ਘਟਿਆ ਹੈ। 

ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਬਿਮਾਰੀ ਦਾ ਮੁੱਢਲੀ ਸਥਿਤੀ ਵਿਚ ਹੀ ਇਲਾਜ ਹੋ ਜਾਵੇ ਤਾਂ ਰੋਗ ਜਲਦੀ ਠੀਕ ਹੋ ਜਾਂਦਾ ਹੈ।

ਇਸ ਮੌਕੇ ਸਿਵਲ ਸਰਜਨ ਡਾ: ਸਤੀਸ਼ ਗੋਇਲ ਨੇ ਵਿਧਾਇਕ ਨੂੰ ਜੀ ਆਇਆਂ ਨੂੰ ਆਖਦਿਆਂ ਸੀਟੀ ਸਕੈਨ ਮਸ਼ੀਨ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਸ ਮਸ਼ੀਨ ਦੀ ਇੱਥੇ ਬਹੁਤ ਜਰੂਰਤ ਸੀ ਅਤੇ ਸਰਕਾਰ ਵੱਲੋਂ ਇਹ ਮਸ਼ੀਨ ਇੱਥੇ ਭੇਜਣ ਦਾ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ।

ਇਸ ਮੌਕੇ ਐਸਐਮਓ ਡਾ: ਰੋਹਿਤ ਗੋਇਲ, ਕੌਂਸਲਰ ਪੂਜਾ ਲੂਥਰਾ, ਡਾ: ਐਰਿਕ, ਡਾ: ਅਰਪਿਤ ਗੁਪਤਾ, ਡਾ: ਅਨੀਤਾ ਕਟਾਰੀਆ, ਜਿ਼ਲ੍ਹਾ ਮਾਸ ਮੀਡੀਆ ਅਫ਼ਸਰ ਅਨਿਲ ਧਾਮੂ, ਦੀਵੇਸ਼ ਕੁਮਾਰ ਬੀਈਈ, ਸੁਖਦੇਵ ਸਿੰਘ ਬੀਸੀਸੀ ਅਤੇ ਹੋਰ ਸਟਾਫ ਵੀ ਹਾਜਰ ਸੀ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD