Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ “ਸੇਫ ਸਕੂਲ ਵਾਹਨ ਸਕੀਮ” ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਸਕੂਲੀ ਬੱਸਾਂ ਦੇ ਫਿਟਨਸ ਸਰਟੀਫਿਕੇਟ ਤੇ ਹੋਰ ਮਾਪਦੰਡ ਪਰਖਣ ਲਈ ਵਿਸ਼ੇਸ਼ ਮੁਹਿੰਮ ਚੱਲੇਗੀ

DC Kapurthala, Vishesh Sarangal, Deputy Commissioner Kapurthala, Kapurthala, Safe School Vehicle Scheme

Web Admin

Web Admin

5 Dariya News

ਕਪੂਰਥਲਾ , 02 Mar 2023

Last updated on: Mar 02, 2023, 00:00 IST

ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਐਸ.ਡੀ.ਐਮਜ ਅਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਨੁਮਾਇੰਦਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ “ਸੇਫ ਸਕੂਲ ਵਾਹਨ ਸਕੀਮ” ਨੂੰ ਇੰਨ-ਬਿੰਨ ਲਾਗੂ ਕੀਤਾ ਜਾਣਾ ਯਕੀਨੀ ਬਣਾਉਣ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਕਪੂਰਥਲਾ ਸ੍ਰੀ ਰਾਜਪਾਲ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਜ਼ਿਲ੍ਹਾ ਸੜਕ ਸੁਰੱਖਿਆ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਹੁਕਮ ਦਿੱਤੇ ਕਿ ਸਮੂਹ ਸਕੂਲਾਂ ਦੀਆਂ ਬੱਸਾਂ ਦੇ ਫਿਟਨਸ ਸਰਟੀਫਿਕੇਟ ਚੈੱਕ ਕੀਤੇ ਜਾਣ ਅਤੇ ਨਿਰਧਾਰਿਤ ਮਾਪਦੰਡਾਂ ਨੂੰ ਪੂਰਾ ਨਾ ਕਰਨ ਵਾਲੇ ਵਾਹਨਾਂ ਨੂੰ ਤੁਰੰਤ ਜ਼ਬਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੱਚਿਆਂ ਦੀ ਸੁਰੱਖਿਆ ਵਿਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਵਿਚ ਸੁਰੱਖਿਆ ਮਾਪਦੰਡਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਫਸਟਏਡ ਕਿੱਟਾਂ,ਅੱਗ ਬੁਝਾਊ ਯੰਤਰ ਅਤੇ ਇੱਕ ਮਹਿਲਾਂ ਅਟੈਂਡੈਂਟ ਦਾ ਹੋਣਾ ਵੀ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਟ੍ਰੈਫਿਕ ਵਿੰਗ,ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣੂੰ ਕਰਵਾਉਣ ਲਈ ਵਿਆਪਕ ਮੁਹਿੰਮ ਵਿੱਢਣ। ਉਨ੍ਹਾਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦੇ ਕਿਨਾਰਿਆਂ ’ਤੇ ਨਾਜਾਇਜ਼ ਕਬਜ਼ੇ ਹਟਾਏ ਜਾਣ ਤਾਂ ਜੋ ਆਵਾਜਾਈ ਸੁਚਾਰੂ ਤਰੀਕੇ ਨਾਲ ਚਲ ਸਕੇ। 

ਉਨ੍ਹਾਂ ਕਿਹਾ ਕਿ ਨਗਰ ਨਿਗਮਾਂ/ਨਗਰ ਕੌਂਸਲਾਂ/ ਲੋਕ ਨਿਰਮਾਣ ਵਿਭਾਗ ਇਸ ਸਬੰਧੀ ਪੰਦਰਵਾੜਾ ਰਿਪੋਰਟ ਦੇਣ।ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਕਿ ਉਹ ਗਤੀ ਸੀਮਾ ਸਬੰਧੀ ਬੋਰਡ ਲਗਾਉਣ ਦੇ ਨਾਲ-ਨਾਲ ਸੰਵੇਦਨਸ਼ੀਲ ਥਾਵਾਂ ’ਤੇ ਹਾਦਸਿਆਂ ਤੋਂ ਬਚਾਅ ਲਈ ਸਾਈਨੇਜ਼ ਵੀ ਲਗਾਉਣ।

ਐਸ.ਐਸ.ਪੀ ਕਪੂਰਥਲਾ ਸ੍ਰੀ ਰਾਜਪਾਲ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਵਿਰੁੱਧ ਸਖਤੀ ਨਾਲ ਪੇਸ਼ ਆਉਣ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਨੂੰ ਗਤੀ ਮਾਪਣ ਵਾਲੇ ਯੰਤਰਾਂ ਅਤੇ  ਹੋਰ ਅਲਕੋ ਮੀਟਰ ਮੁਹੱਈਆ ਕਰਵਾਏ ਜਾਣਗੇ। 

ਉਨ੍ਹਾਂ ਇਹ ਵੀ ਸਪੱਸ਼ਟ ਕਿਹਾ ਕਿ ਸਕੂਲਾਂ ਵਲੋਂ ਮਿਆਦ ਪੁਗਾ ਚੁੱਕੇ ਵਾਹਨਾਂ ਰਾਹੀਂ ਲਿਜਾ ਕੇ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨਾ ਅਪਰਾਧ ਹੈ, ਜਿਸ ਲਈ ਕਪੂਰਥਲਾ ਪੁਲਿਸ ਵਲੋਂ ਅਜਿਹੇ ਮਾਮਲਿਆਂ ਵਿੱਚ ਸਖਤ ਕਾਰਵਾਈ ਕੀਤੀ ਜਾਵੇਗੀ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸਾਗਰ ਸੇਤੀਆ,ਐਸ.ਡੀ.ਐਸ ਸ੍ਰੀ ਲਾਲ ਵਿਸ਼ਵਾਸ ਬੈਂਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸੜਕ ਸੁਰੱਖਿਆ ਸਬੰਧੀ ਕਮੇਟੀ ਦੇ ਮੈਂਬਰ ਹਾਜ਼ਰ ਸਨ।

 

 

Tags: DC Kapurthala , Vishesh Sarangal , Deputy Commissioner Kapurthala , Kapurthala , Safe School Vehicle Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD