Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਵਜੀਰਾਬਾਦ ਵਿਖੇ ਬਣਨ ਵਾਲੇ ਉਦਯੋਗਿਕ ਪਾਰਕ ਦਾ ਕੰਮ ਜ਼ੋਰਾਂ ਤੇ : ਪਰਨੀਤ ਸ਼ੇਰਗਿੱਲ

ਬਰਸਾਤੀ ਪਾਣੀ ਦੀ ਨਿਕਾਸੀ ਲਈ 4 ਕਰੋੜ ਦੀ ਲਾਗਤ ਬਣਾਇਆ ਜਾਵੇਗਾ ਨਾਲਾ ਤੇ 96 ਲੱਖ ਦੀ ਲਾਗਤ ਨਾਲ ਬਣੇਗਾ ਪੁਲ੍ਹ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ , 02 Mar 2023

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਪਿੰਡ ਵਜੀਰਾਬਾਦ ਵਿਖੇ ਬਣਾਏ ਜਾਣ ਵਾਲੇ ਉਦਯੋਗਿਕ ਪਾਰਕ ਦੇ ਨਿਰਮਾਣ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਹੋਣ ਵਾਲੇ ਕੰਮਾਂ ਬਾਰੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ। ਉਨ੍ਹਾਂ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਤਰਜ਼ੀਹ ਦੇਣ ਲਈ ਇਨਵੈਸਟਮੈਂਟ ਸਮਿਟ ਕਰਵਾਈ ਗਈ ਹੈ ਜਿਸ ਵਿੱਚ ਦੇਸ਼ ਦੇ ਵੱਡੇ ਉਦਯੋਗਿਕ ਘਰਾਨਿਆਂ ਵੱਲੋਂ ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਦੀ ਇੱਛਾ ਜਤਾਈ ਹੈ। 

ਇਹ ਉਦਯੋਗਿਕ ਪਾਰਕ ਸਰਕਾਰ ਦੀ ਇਸ ਤਰਜ਼ੀਹ ਨੂੰ ਬੁਲੰਦੀਆਂ ਤੇ ਲੈ ਕੇ ਜਾਵੇਗੀ ਅਤੇ ਪੰਜਾਬ ਉਦਯੋਗਿਕ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਸ਼੍ਰੀਮਤੀ ਸ਼ੇਰਗਿੱਲ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਜੀਰਾਬਾਦ ਵਿਖੇ 133 ਏਕੜ ਰਕਬੇ ਵਿੱਚ ਉਦਯੋਗਿਕ ਪਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਵੱਡੀ ਪੱਧਰ 'ਤੇ ਛੋਟੇ ਤੇ ਵੱਡੇ ਉਦਯੋਗ ਸਥਾਪਤ ਕੀਤੇ ਜਾ ਸਕਣਗੇ। 

ਉਨ੍ਹਾਂ ਕਿਹਾ ਕਿ ਇਸ ਪਾਰਕ ਦੇ ਨਿਰਮਾਣ ਨਾਲ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਨੂੰ ਬੜਾਵਾ ਮਿਲੇਗਾ ਅਤੇ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਾਗਰ ਹਾਸਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ 4 ਕਰੋੜ ਦੀ ਲਾਗਤ ਨਾਲ ਇੱਕ ਨਾਲਾ ਬਣਾਇਆ ਜਾਵੇਗਾ ਅਤੇ 96 ਲੱਖ ਰੁਪਏ ਦੀ ਲਾਗਤ ਨਾਲ ਬ੍ਰਿਜ ਦਾ ਨਿਰਮਾਣ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਉਦਯੋਗਾਂ ਨੂੰ ਬੜਾਵਾ ਦੇਣ ਲਈ ਬਣਾਏ ਜਾ ਰਹੇ ਇਸ ਉਦਯੋਗਿਕ ਪਾਰਕ ਨਾਲ ਇਲਾਕੇ ਦੇ ਉਦਯੋਗਾਂ ਨੂੰ ਵੀ ਕਾਫੀ ਲਾਹਾ ਮਿਲੇਗਾ ਅਤੇ ਇਸ ਨਾਲ ਜ਼ਿਲ੍ਹੇ ਵਿੱਚ ਵੱਡੇ ਉਦਯੋਗਾਂ ਲਈ ਰਾਹ ਪੱਧਰਾ ਹੋਵੇਗਾ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਪਾਰਕ ਦਾ ਤੈਅ ਸਮੇਂ ਅੰਦਰ ਨਿਰਮਾਣ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕੀਤੇ ਜਾਣ ਵਾਲੇ ਕੰਮਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਤਾਂ ਜੋ ਇਹ ਉਦਯੋਗਿਕ ਪਾਰਕ ਇੱਕ ਮਾਡਲ ਵਜੋਂ ਵਿਕਸਤ ਹੋ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪਿੰਡ ਵਿੱਚ ਬਿਜਲੀ ਦਾ ਸਬ ਸਟੇਸ਼ਨ ਬਣਨ ਵਾਸਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਐਨ.ਓ.ਸੀ. ਜਾਰੀ ਕੀਤਾ ਜਾ ਰਿਹਾ ਹੈ ਅਤੇ ਬ੍ਰਿਜ ਲਈ ਵਰਤੀ ਜਾਣ ਵਾਲੀ ਜ਼ਮੀਨ ਦੀ ਨਿਸ਼ਾਨਦੇਹੀ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਤਾਂ ਜੋ ਇਹ ਕੰਮ ਤੈਅ ਸਮੇਂ ਅੰਦਰ ਪੂਰਾ ਹੋ ਸਕੇ। 

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਹਰੇਕ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਪੁੱਜਦੇ ਹਨ ਅਤੇ ਇਸ ਪਾਰਕ ਦੇ ਨਿਰਮਾਣ ਨਾਲ ਇਸ ਜ਼ਿਲ੍ਹੇ ਦੀ ਦਿੱਖ ਹੋਰ ਵੀ ਉਭਰ ਕੇ ਸਾਹਮਣੇ ਆਵੇਗੀ। ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਟਿਵਾਣਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਸੁਰਿੰਦਰ ਸਿੰਘ, ਐਸ.ਡੀ.ਓ. ਸ਼੍ਰੀ ਗਜਿੰਦਰ ਸਿੰਘ ਸਮੇਤ ਡਰੇਨਜ਼ ਵਿਭਾਗ, ਪੰਜਾਬ ਸਟੇਟ ਪਾਵਰ ਕਾਮ ਲਿਮ:  ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD