Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣ ਲਈ 03 ਮਾਰਚ ਨੂੰ ਖੇਮਕਰਨ ਵਿਖੇ ਲੱਗੇਗਾ ਜਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਗੁਰੂਦੁਆਰਾ ਸ੍ਰੀ ਗੁਰੂਸਰ ਸਾਹਿਬ ਨੇੜੇ ਮਹਿੰਦੀਪੁਰ ਰੋਡ ਖੇਮਕਰਨ ਵਿਖੇ ਲਗਾਏ ਜਾਣ ਵਾਲੇ ਕੈਂਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

DC Tarntaran, Rishipal Singh, Tarntaran, Deputy Commissioner Tarntaran

Web Admin

Web Admin

5 Dariya News

ਖੇਮਕਰਨ (ਤਰਨ ਤਾਰਨ) , 02 Mar 2023

Last updated on: Mar 02, 2023, 00:00 IST

ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਬਣਦਾ ਲਾਭ ਮੁਹੱਈਆ ਕਰਵਾਉਣ ਲਈ 03 ਮਾਰਚ ਨੂੰ ਸਵੇਰੇ 09 ਵਜੇ ਤੋਂ ਗੁਰੂਦੁਆਰਾ ਸ੍ਰੀ ਗੁਰੂਸਰ ਸਾਹਿਬ ਨੇੜੇ ਮਹਿੰਦੀਪੁਰ ਰੋਡ ਖੇਮਕਰਨ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਨੂੰ ਸੁਣ ਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਢੁਕਵਾਂ ਨਿਪਟਾਰਾ ਕੀਤਾ ਜਾਵੇਗਾ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਇੱਥੇ ਪਹੁੰਚ ਕੇ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ  ਗਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ “ਪੰਜਾਬ ਸਰਕਾਰ, ਤੁਹਾਡੇ ਦੁਆਰ” ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਜਨ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਸਮੇਂ ਸਿਰ ਢੁਕਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕ ਭਲਾਈ ਦੀਆਂ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਸਬੰਧਤ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਖੇਤੀਬਾੜੀ ਵਿਭਾਗ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਕਰਜ਼ਾ ਆਦਿ ਲੈਣ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ੳੱਚਿਤ ਕਾਰਵਾਈ ਕਰਨਗੇ।

ਉਹਨਾਂ ਕਿਹਾ ਕਿ ਜਨ ਸੁਵਿਧਾ ਕੈਂਪ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਿੰਨ੍ਹਾਂ ਵਿਦਿਆਰਥੀਆਂ ਦੇ ਜਾਤੀ ਸਰਟੀਫਿਕੇਟ ਜਾਂ ਆਮਦਨ ਸਬੰਧੀ ਸਰਟੀਫਿਕੇਟ ਬਨਣ ਵਾਲੇ ਹਨ, ਉਹਨਾਂ ਦੇ ਕੈਂਪ ਦੌਰਾਨ ਬਣਾਏ ਗਏ ਸੇਵਾ ਕੇਂਦਰ ਰਾਹੀਂ ਸਰਟੀਫਿਕੇਟ ਅਪਲਾਈ ਕਰਵਾਏ ਜਾਣਗੇ।ਇਸ ਤੋਂ ਇਲਾਵਾ ਲੇਬਰ ਵਿਭਾਗ ਵੱਲੋਂ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ ਸ਼ਿਕਾਇਤਾਂ ਵੀ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀ ਵੋਟਰ ਕਾਰਡ ਤੇ ਆਧਾਰ ਕਾਰਡ ਸਬੰਧੀ ਮੁਸ਼ਕਿਲਾਂ ਦੇ ਨਾਲ-ਨਾਲ ਪੈਨਸ਼ਨ ਸਕੀਮਾਂ ਸਬੰਧੀ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਵੀ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਹਲਕਾ ਖੇਮਕਰਨ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਂਪ ਦੌਰਾਨ ਪ੍ਰਾਰਥੀ ਵੱਖ-ਵੱਖ ਸੇਵਾਵਾਂ ਜਿਵੇਂ ਕਿ ਬਾਰਡਰ ਏਰੀਆ ਸਰਟੀਫਿਕੇਟ, ਪੇਂਡੂ ਏਰੀਆ ਸਰਟੀਫਿਕੇਟ, ਮਗਨਰੇਗਾ ਜਾੱਬ ਕਾਰਡ, ਲੇਬਰ ਕਾਰਡ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਦਿਵਿਆਂਗ ਸਰਟੀਫਿਕੇਟ ਅਪਲਾਈ ਕਰਨ ਲਈ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪਹਿਚਾਣ ਪੱਤਰ, ਆਧਾਰ ਕਾਰਡ, ਫੋਟੋਆਂ ਆਦਿ ਨਾਲ ਲੈ ਕੇ ਆਉਣ।

ਉਹਨਾਂ ਕਿਹਾ ਕਿ ਇਸ ਮੌਕੇ ਆਰਜ਼ੀ ਤੌਰ ‘ਤੇ ਸੇਵਾ ਕੇਂਦਰ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਮੌਕੇ ‘ਤੇ ਆੱਨਲਾਈਨ ਅਪਲਾਈ ਕੀਤਾ ਜਾ ਸਕੇ।ਇਸ ਮੌਕੇ ਐੱਸ. ਡੀ. ਐੱਮ. ਭਿੱਖੀਵਿੰਡ ਵਾਧੂ ਚਾਰਜ ਸ੍ਰੀ ਰਜਨੀਸ਼ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਕੁਮਾਰ ਸ਼ਰਮਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵਲਟੋਹਾ ਸ਼੍ਰੀਮਤੀ ਸ਼ੁਕਲਾ ਦੇਵੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੰਡਰੀ ਸ੍ਰੀ ਗੁਰਬਚਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪ੍ਰਭਜੋਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Tarntaran , Rishipal Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD