Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਤਿੰਨ ਸੂਬਿਆਂ ’ਚ ਭਾਜਪਾ ਦੀ ਸਰਕਾਰ ਬਨਣ ’ਤੇ ਭਾਜਪਾ ਆਗੂਆਂ ਨੇ ਵੰਡੇ ਲੱਡੂ

ਇਨ੍ਹਾਂ ਜਿੱਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ’ਤੇ ਮੋਹਰ ਲਗਾਈ: ਸੁਖਵਿੰਦਰ ਸਿੰਘ ਗੋਲਡੀ

Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 02 Mar 2023

ਦੇਸ਼ ਅੰਦਰ ਵੀਰਵਾਰ ਨੂੰ ਤਿੰਨ ਸੂਬਿਆਂ ਤ੍ਰਿਪੁਰਾ, ਮੇਘਾਲਿਆ ਅਤੇ ਨਗਾਲੈਂਡ ’ਚ ਹੋਈਆਂ ਚੋਣਾਂ ’ਚ ਭਾਰੀ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਨਣ ਦੀ ਖੁਸ਼ੀ ਵਿਚ ਭਾਜਪਾ ਪੰਜਾਬ ਦੇ ਖਜਾਨਚੀ ਗੁਰਦੇਵ ਦੇਬੀ ਅਤੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਵੱਡੀ ਗਿਣਤੀ ਭਾਜਪਾ ਵਰਕਰਾਂ ਅਤੇ ਆਗੂਆਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਭੰਗੜੇ ਪਾਏ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਹਿ ਖਜਾਨਚੀ ਭਾਜਪਾ ਪੰਜਾਬ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਅੱਜ ਤਿੰਨ ਸੂਬਿਆਂ ਵਿਚ ਭਾਜਪਾ ਦੀ ਹੋਈ ਜਿੱਤ ਤੋਂ ਇਹ ਗੱਲ ਸ਼ਪੱਸ਼ਟ ਹੁੰਦੀ ਹੈ ਕਿ ਦੇਸ਼ ਦੇ ਲੋਕਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪਾਰਟੀ ਪ੍ਰਤੀ ਕਿੰਨਾ ਪਿਆਰ ਹੈ। 

ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਭਾਜਪਾ ਸਰਕਾਰ ਵਲੋਂ ਦੇਸ਼ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਰਵਾਏ ਗਏ ਸਰਬਪੱਖੀ ਵਿਕਾਸ ਨੂੰ ਜਾਂਦੇ ਹਨ, ਜਿਸਦੇ ਚਲਦਿਆਂ ਹਰ ਸੂਬੇ ਦੇ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਦੇ ਸੂਬੇ ਵਿਚ ਭਾਜਪਾ ਦੀ ਸਰਕਾਰ ਬਣੇ ਤਾਂ ਜੋ ਉਨ੍ਹਾ ਦੇ ਸੂਬੇ ਦਾ ਵੀ ਸਰਬਪੱਖੀ ਵਿਕਾਸ ਹੋ ਸਕੇ।

ਉਨ੍ਹਾਂ ਆਪ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਖਰਾਬ ਹੋ ਚੁੱਕੀ ਹੈ ਅਤੇ ਸਰਕਾਰ ਸੂਬੇ ਅੰਦਰ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ਵਿਚ ਵੀ ਅਸਫਲ ਰਹੀ ਹੈ। ਲਿਹਾਜਾ ਹੁਣ ਪੰਜਾਬ ਦੇ ਲੋਕ ਵੀ ਆਪ ਪਾਰਟੀ ਦੀ ਸਰਕਾਰ ਬਣਾ ਕੇ ਖੁਦ ਨੂੰ ਲੁੱਟਿਆ ਮਹਿਸੂਸ ਕਰ ਰਹੇ ਹਨ ਅਤੇ ਹੁਣ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਬਰ ਤਿਆਰ ਬੈਠੇ ਹਨ ।

ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ’ਚ ਵੀ ਭਾਜਪਾ ਦੀ ਹੀ ਸਰਕਾਰ ਸੱਤਾ ਵਿਚ ਆਵੇਗੀ ਅਤੇ ਲੋਕ ਆਪ ਪਾਰਟੀ ਵਾਲਿਓ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਭਾਜਪਾ ਦੇ ਖਜਾਨਚੀ ਗੁਰਦੇਵ ਦੇਬੀ, ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਜਪਾ ਪੰਜਾਬ ਦੇ ਸੈਕਟਰੀ ਸੰਜੀਵ ਖੰਨਾ, ਜਨਰਲ ਸੈਕਟਰੀ ਮੁਹਾਲੀ ਜਗਦੀਪ ਔਜਲਾ, ਮੁਹਾਲੀ ਮਹਿਲਾ ਮੋਰਚਾ ਪ੍ਰਧਾਨ ਮਿਲੀ ਗਰਗ, ਨਵਾਂਗਰਾਓ ਮੰਡਲ ਪ੍ਰਧਾਨ ਜੋਗਿੰਦਰ ਅਤੇ ਵੱਡੀ ਗਿਣਤੀ ਵਿਚ ਹੋਰ ਵਰਕਰ ਅਤੇ ਆਗੂ ਹਾਜ਼ਰ ਸਨ।

 

Tags: Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD