Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਰਾਬਸੀ ਖੇਤਰ ਵਿਚ ਪਰਾਲੀ ਨੂੰ ਅੱਗ ਲਾਉਣ ਦੀ ਮੁਸ਼ਕਲ ਹੋਵੇਗੀ ਹੱਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੇਪਰ ਮਿਲ ਦੇ ਅਧਿਕਾਰੀਆਂ ਨਾਲ ਮੀਟਿੰਗ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਡੇਰਾਬੱਸੀ , 02 Mar 2023

Last updated on: Mar 02, 2023, 00:00 IST

ਡੇਰਾਬਸੀ ਖੇਤਰ ਵਿਚ ਪਰਾਲੀ ਨੂੰ ਅੱਗ ਲਾਉਣ ਦੀ ਮੁਸ਼ਕਲ ਹੁਣ ਹੱਲ ਹੋ ਜਾਵੇਗੀ ਕਿਉਂਕਿ ਇਥੇ ਨਾਚੀਕੇਤਾ ਪੇਪਰ ਮਿੱਲ ਵਿਚ ਪਰਾਲੀ ਨਾਲ ਚੱਲਣ ਵਾਲਾ ਬੋਆਏਲਰ ਲੱਗਿਆ ਹੈ। ਮਿਲ ਵੱਲੋਂ ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਲਈ ਅਦਾਇਗੀ ਵੀ ਕੀਤੀ ਜਾਵੇਗੀ। ਇਸ ਲਈ ਕਿਸਾਨ ਫਸਲਾਂ ਦੀ ਰਹਿੰਦ ਖੂਹੰਦ ਫੂਕਣ ਦੀ ਥਾਂ ਇਸ ਦੀਆਂ ਗਠਾਂ ਬਣਾ ਕੇ ਇਸ ਨੂੰ ਆਮਦਨ ਦਾ ਸਾਧਨ ਬਨਾਉਣ। 

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਨਾਚੀਕੇਤਾ ਪੇਪਰ ਮਿੱਲ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੇਪਰ ਮਿਲ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਸ਼੍ਰੀਮਤੀ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀਆਂ ਗਠਾਂ ਬਨਾਉਣ ਦੇ ਲਾਭ ਬਾਰੇ ਜਾਗਰੂਕ ਕੀਤਾ ਜਾਵੇ।

ਉਹਨਾਂ ਨੂੰ ਇਹ ਦਸਿਆ ਜਾਵੇ ਕਿ ਉਹ ਵੱਧ ਤੋਂ ਵੱਧ ਬੇਲਰ ਮਸ਼ੀਨਾਂ ਲੈਣ। ਕਿਸਾਨ ਗਰੁੱਪਾਂ ਨੂੰ ਇਹ ਮਸ਼ੀਨਾਂ 80 ਫ਼ੀਸਦ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ ਇਹ 50 ਫ਼ੀਸਦ ਸਬਸਿਡੀ ਉੱਤੇ ਦਿੱਤੀਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਲੇ ਹਫਤੇ ਇਲਾਕੇ ਦੇ ਮੋਹਤਬਰ ਕਿਸਾਨਾਂ, ਕੋਆਪਰੇਟਿਵ ਸੁਸਾਇਟੀਆਂ ਅਤੇ ਹੋਰ ਸਬੰਧਤ ਧਿਰਾਂ ਦੀ ਮੀਟਿੰਗ ਕਰਵਾਈ ਜਾਵੇਗੀ ਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾਵੇਗਾ। 

ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਰਲੀ ਪਰਤ ਵਿੱਚ ਮੌਜੂਦ ਹੋਰ ਸੂਖਮ ਜੀਵਾਂ ਦੇ ਨਾਲ-ਨਾਲ ਇਸ ਦੀ ਜੈਵਿਕ ਗੁਣਵੱਤਾ ਦਾ ਵੀ ਨੁਕਸਾਨ ਹੁੰਦਾ ਹੈ।ਦੋਸਤਾਨਾਂ ਕੀੜੀਆਂ ਦੇ ਨੁਕਸਾਲ ਕਾਰਨ ਦੁਸ਼ਮਣ ਕੀੜੀਆਂ ਦਾ ਪ੍ਰਕੋਪ ਵੱਧਿਆ ਹੈ ਅਤੇ ਨਤੀਜੇ ਵਜੋਂ ਫਸਲਾਂ ਨੂੰ ਬਿਮਾਰੀਆਂ ਦਾ ਵਧੇਰੇ ਖਤਰਾ ਹੈ।

ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹੋਣ ਵਾਲੇ ਧੂੰਏਂ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨਾਂ ਦੇ ਅਪਣੇ ਪਰਿਵਾਰਾਂ ਨੂੰ ਪਹੁੰਚਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਕਾਰਨ ਸਿਰਫ ਫੇਫੜਿਆਂ ਨੂੰ ਨੁਕਸਾਨ ਹੀ ਨਹੀਂ ਪਹੁੰਚਦਾ ਸਗੋਂ ਸਿਹਤ ਦੀਆਂ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਮਨੁੱਖ ਨੂੰ ਚਿੰਬੜ ਜਾਂਦੀਆਂ ਹਨ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਵਨੀਤ ਕੌਰ, ਐੱਸ ਡੀ ਐਮ ਡੇਰਾਬਸੀ ਸ਼੍ਰੀ ਹਿਮਾਂਸ਼ੂ ਗੁਪਤਾ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਗੁਰਦਰਸ਼ਨ ਗੁਪਤਾ, ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਬਚਨ ਸਿੰਘ , ਨਾਚੀਕੇਤਾ ਮਿਲ ਦੇ ਮਾਲਕ ਸ੍ਰੀ ਵਿਜੈ ਮਿੱਤਲ ਤੇ ਉਹਨਾਂ ਦੇ ਪੁੱਤਰ ਸ਼੍ਰੀ ਰੋਹਿਤ ਮਿੱਤਲ ਅਤੇ ਮਿਲ ਦੇ ਅਧਿਕਾਰੀਆਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD