Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਰੋਜ਼ਗਾਰ ਗਾਰੰਟੀ ਪ੍ਰੋਗਰਾਮ- ‘ਟੈਕ ਬੀ ’ ਨੂੰ ਲਾਗੂ ਕਰਨ ਲਈ ਐਚ.ਸੀ.ਐਲ.ਟੀ.ਐਸ.ਐਸ. ਨਾਲ ਸਮਝੌਤਾ ਸਹੀਬੱਧ

ਪ੍ਰੋਗਰਾਮ ਦਾ ਉਦੇਸ਼ ਆਈ.ਟੀ. ਖੇਤਰ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਨੌਜਵਾਨਾਂ ਦੇ ਕੈਰੀਅਰ ਨੂੰ ਹੁਲਾਰਾ ਦੇਣਾ

Punjab Admin, Punjab Skill Development Mission, PSDM, Kumar Rahul, HCLTSS

Web Admin

Web Admin

5 Dariya News

ਚੰਡੀਗੜ੍ਹ , 02 Mar 2023

Last updated on: Mar 02, 2023, 00:00 IST

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਰੋਜ਼ਗਾਰ ਗਾਰੰਟੀ ਪ੍ਰੋਗਰਾਮ-‘‘ਟੈਕ ਬੀ’’ ਨੂੰ ਲਾਗੂ ਕਰਨ ਦੇ ਮੱਦੇਨਜ਼ਰ ਐਚ.ਸੀ.ਐਲ.ਟੀ.ਐਸ.ਐਸ. ਨਾਲ ਐਮਓਯੂ (ਸਮਝੌਤਾ) ਸਹੀਬੱਧ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਇਹ ਗਣਿਤ/ਬਿਜ਼ਨਸ ਮੈਥੇਮੈਟਿਕਸ ਵਿਸ਼ਿਆਂ ਨਾਲ 12ਵੀਂ ਪਾਸ ਕਰਨ ਵਾਲੇ ਉਨਾਂ ਵਿਦਿਆਰਥੀਆਂ ਲਈ ਇੱਕ ਅਰਲੀ ਕਰੀਅਰ ਪ੍ਰੋਗਰਾਮ ਹੈ, ਜੋ ਆਈ.ਟੀ. ਖੇਤਰ ਵਿੱਚ ਕਰੀਅਰ ਬਣਾਉਣਾ ਚਾਹੁੰਦੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ,  ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚੋਂ ਚੁਣੇ ਗਏ ਪਹਿਲੇ 200 ਉਮੀਦਵਾਰਾਂ (ਪਹਿਲੇ 100 ਉਮੀਦਵਾਰਾਂ ਦੀ ਪੂਰੀ ਫੀਸ ਅਤੇ ਅਗਲੇ 100 ਉਮੀਦਵਾਰਾਂ ਦੀ 50 ਫੀਸਦੀ ਫੀਸ) ਦੀ ਫੀਸ ਪੀ.ਐਸ.ਡੀ.ਐਮ. ਵੱਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀ.ਆਰ.ਟੀ. ਅਤੇ ਇੰਟਰਨਸ਼ਿਪ ਪੂਰੀ ਕਰਨ ‘ਤੇ, ਉਮੀਦਵਾਰ ਐਚ.ਸੀ.ਐਲ. ਦਾ ਕਰਮਚਾਰੀ ਹੋ ਜਾਵੇਗਾ ਅਤੇ ਐਚ.ਸੀ.ਐਲ. ਵੱਲੋਂ ਅਸ਼ੰਕ ਫੰਡ ਸਹਾਇਤਾ ਨਾਲ ਬਿਟਸ ਪਿਲਾਨੀ, ਐਮਿਟੀ, ਆਈ.ਆਈ.ਐਮ. ਨਾਗਪੁਰ, ਕੇ.ਐਲ. ਯੂਨੀਵਰਸਿਟੀ ਅਤੇ ਸਸਤਰਾ ਯੂਨੀਵਰਸਿਟੀ ਵਰਗੀਆਂ ਨਾਮਵਰ ਯੂਨੀਵਰਸਿਟੀਆਂ ਤੋਂ ਉੱਚ ਸਿੱਖਿਆ ਪ੍ਰਾਪਤ ਕਰ ਸਕਦਾ ਹੈ। ਇਸ ਤਰਾਂ ਪੰਜਾਬ ਦੇ ਨੌਜਵਾਨਾਂ ਨੂੰ ਆਈ.ਟੀ.ਦੇ ਖੇਤਰ ਵਿੱਚ ‘ਅਰਨ ਵਾਈਲ ਲਰਨ’ (ਸਿੱਖਿਆ ਨਾਲ ਕਮਾਓ) ਦਾ ਵਧੀਆ ਤੇ ਸੁਨਹਿਰੀ ਮੌਕਾ ਪ੍ਰਦਾਨ ਕਰੇਗਾ।  

ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ  ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਦੋ ਭਾਗ ਹਨ, ਜਿਸ ਵਿੱਚ 6 ਮਹੀਨੇ ਕਲਾਸ ਰੂਮ ਟ੍ਰੇਨਿੰਗ ਅਤੇ 6 ਮਹੀਨੇ ਦੀ ਇੰਟਰਨਸ਼ਿਪ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕਲਾਸ ਰੂਮ ਸਿਖਲਾਈ ਦੌਰਾਨ, ਉਮੀਦਵਾਰਾਂ ਨੂੰ ਐਚ.ਸੀ.ਐਲ.ਟੀ.ਐਸ.ਐਸ. ਵੱਲੋਂ  ਇੰਟਰਨਸ਼ਿਪ ਦੌਰਾਨ  10,000 ਪ੍ਰਤੀ ਮਹੀਨਾ ਵਜੀਫਾ ਅਤੇ ਲੈਪਟਾਪ ਪ੍ਰਦਾਨ ਕੀਤਾ ਜਾਵੇਗਾ। ਸ੍ਰੀਮਤੀ ਉੱਪਲ ਨੇ ਅੱਗੇ ਕਿਹਾ ਕਿ ਇਹ ਸਿਖਲਾਈ ਭਵਿੱਖਮੁਖੀ ਤਕਨਾਲੋਜੀ (ਫਿਊਚਰ ਟੈਕਨਾਲੋਜੀ )‘ਤੇ ਅਧਾਰਤ ਹੋਵੇਗੀ ਅਤੇ ਉਮੀਦਵਾਰਾਂ ਨੂੰ ਚੰਗੇ ਤਜਰਬੇਕਾਰ ਟ੍ਰੇਨਰਾਂ ਦੀ ਸਲਾਹ ਨਾਲ ਐਚ.ਸੀ.ਐਲ. ਦੇ ਲਾਈਵ ਪ੍ਰੋਜੈਕਟਾਂ ‘ਤੇ ਕੰਮ ਕਰਨ ਦਾ ਮੌਕਾ ਮਿਲੇਗਾ।

ਐਮ.ਓ.ਯੂ. ਸਹੀਬੱਧ ਸਮਾਰੋਹ ‘ਤੇ, ਐਚ.ਸੀ.ਐਲ.ਟੀ.ਐਸ.ਐਸ.ਟੀਮ ਨੇ ਦੱਸਿਆ ਕਿ ਉਮੀਦਵਾਰਾਂ ਦੀ ਇੰਟਰਨਸ਼ਿਪ ਸਮੁੱਚੇ ਭਾਰਤ ਵਿੱਚ ਜਾਰੀ ਰਹੇਗੀ ਅਤੇ  ਵਿਦਿਆਰਥੀਆਂ ਲਈ ਨੋਇਡਾ, ਚੇਨਈ, ਹੈਦਰਾਬਾਦ, ਬੈਂਗਲੁਰੂ, ਮਦੁਰਾਈ, ਵਿਜੇਵਾੜਾ, ਨਾਗਪੁਰ ਅਤੇ ਲਖਨਊ ਵਿਖੇ ਕਿਸੇ ਵੀ  ਕੈਂਪਸ ਵਿੱਚ ਯਕੀਨੀ ਪਲੇਸਮੈਂਟ ਦੀ ਵਿਵਸਥਾ ਕੀਤੀ ਜਾਵੇਗੀ।  ਜ਼ਿਕਰਯੋਗ ਹੈ ਕਿ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ, ਫਰਾਂਸ, ਸਿੰਗਾਪੁਰ ਆਦਿ ਵਰਗੇ 60 ਤੋਂ  ਵੱਧ ਦੇਸ਼ਾਂ  ਵਿੱਚ ਐਚ.ਸੀ.ਐਲ. ਦੇ ਪ੍ਰੋਜੈਕਟ ਚਲ ਰਹੇ ਹਨ, ਜਿਨਾਂ ਵਿੱਚ ਉਮੀਦਵਾਰਾਂ ਨੂੰ ਉਨਾਂ ਦੀ ਸਮਰੱਥਾ ਅਤੇ ਕਾਰਗੁਜਾਰੀ ਦੇ ਅਧਾਰ 'ਤੇ ਕੰਮ ਕਰਨ ਦਾ ਮੌਕਾ ਮਿਲ ਸਕਦਾ ਹੈ।

 

Tags: Punjab Admin , Punjab Skill Development Mission , PSDM , Kumar Rahul , HCLTSS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD