Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਏ.ਟੀ. ਪ੍ਰੋਗਰਾਮ ਅਧੀਨ ਪੀ.ਐਸ.ਪੀ.ਸੀ.ਐਲ. ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ‘ਚੋਂ ਚੋਟੀ ਦੇ ਪ੍ਰਦਰਸ਼ਨਕਾਰ ਦਾ ਸਨਮਾਨ ਮਿਲਿਆ

Punjab State Power Corporation Ltd., DISCOM, PSPCL, Bureau of Energy Efficiency

Web Admin

Web Admin

5 Dariya News

ਚੰਡੀਗੜ੍ਹ , 03 Mar 2023

Last updated on: Mar 03, 2023, 00:00 IST

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਪੀ.ਏ.ਟੀ. (ਕਾਰਗੁਜ਼ਾਰੀ, ਪ੍ਰਾਪਤੀ ਅਤੇ ਵਪਾਰ) ਪ੍ਰੋਗਰਾਮ ਤਹਿਤ ਊਰਜਾ ਸੰਭਾਲ ਉਪਾਵਾਂ ਲਈ ਡਿਸਕਾਮ ਦੇ ਪੈਨ ਇੰਡੀਆ ਵਿੱਚ ਚੋਟੀ ਦੇ ਪ੍ਰਦਰਸ਼ਨਕਾਰ ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਸ ਇਨਾਮ ਵੰਡ ਸਮਾਗਮ ਵਿਚ ਪੀ.ਐਸ.ਪੀ.ਸੀ.ਐਲ. ਦੀ ਤਰਫੋਂ 1 ਮਾਰਚ, 2023 ਨੂੰ ਨਵੀਂ ਦਿੱਲੀ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਦੇ 21ਵੇਂ ਨੀਂਹ ਪੱਥਰ ਸਮਾਗਮ ਮੌਕੇ ਚੀਫ਼ ਇੰਜੀਨੀਅਰ ਐਨਰਜੀ ਆਡਿਟ ਐਂਡ ਇਨਫੋਰਸਮੈਂਟ ਇੰਜ. ਐਚ.ਐਲ. ਗੋਇਲ ਨੇ ਸ਼ਿਰਕਤ ਕੀਤੀ।

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਿਜਲੀ ਮੰਤਰਾਲੇ ਵੱਲੋਂ ਪੀ.ਏ.ਟੀ. ਸਾਈਕਲ-2 ਦੌਰਾਨ ਪੀਐਸਪੀਸੀਐਲ ਨੂੰ 80,686 ਐਨਰਜੀ ਸੇਵਿੰਗ ਸਰਟੀਫਿਕੇਟ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਹਰੇਕ ਐਨਰਜੀ ਸੇਵਿੰਗ ਸਰਟੀਫਿਕੇਟ ਦੀ ਕੀਮਤ ਲਗਭਗ 1,840 ਰੁਪਏ ਹੈ ਇਸ ਤਰ੍ਹਾਂ ਇਹਨਾਂ ਦੀ ਕੁੱਲ ਕੀਮਤ 14.84 ਕਰੋੜ ਰੁਪਏ ਬਣਦੀ ਹੈ ਅਤੇ ਇਹਨਾਂ ਦੀ ਪਾਵਰ ਐਕਸਚੇਂਜਾਂ ਵਿੱਚ ਟ੍ਰੇਡਿੰਗ ਕੀਤੀ ਜਾ ਸਕਦੀ ਹੈ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਦਿੱਲੀ ਵਿਖੇ ਰਾਸ਼ਟਰੀ ਸਮਾਗਮ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਸ੍ਰੀ ਆਰ.ਕੇ. ਸਿੰਘ ਨੇ ਪੀ.ਐਸ.ਪੀ.ਸੀ.ਐਲ ਨੂੰ ਉੱਤਮ ਕਾਰਗੁਜ਼ਾਰੀ ਲਈ ਐਵਾਰਡ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ।ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਪੀਏਟੀ ਕੁਸ਼ਲਤਾ ਵਧਾਉਣ ਸਬੰਧੀ ਕੌਮੀ ਮਿਸ਼ਨ ਤਹਿਤ ਇੱਕ ਫਲੈਗਸ਼ਿਪ ਸਕੀਮ ਹੈ। ਪੀਏਟੀ ਸਕੀਮ ਤਹਿਤ ਇਕਾਈਆਂ ਨੂੰ ਕਾਰਬਨ ਨਿਕਾਸੀ ਦੇ ਟੀਚੇ ਦਿੱਤੇ ਜਾਂਦੇ ਹਨ। ਜੋ ਕੋਈ ਵੀ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਦਾ ਹੈ ਅਤੇ ਲਾਜ਼ਮੀ ਊਰਜਾ ਆਡਿਟ ਦੌਰਾਨ ਪ੍ਰਮਾਣਿਤ ਹੁੰਦਾ ਹੈ, ਉਸਨੂੰ ਊਰਜਾ ਬਚਤ ਸਰਟੀਫਿਕੇਟ ਦਿੱਤੇ ਜਾਂਦੇ ਹਨ ਜੋ ਪਾਵਰ ਐਕਸਚੇਂਜਾਂ 'ਤੇ ਟ੍ਰੇਡਿੰਗ ਯੋਗ ਹੁੰਦੇ ਹਨ।

 

Tags: Punjab State Power Corporation Ltd. , DISCOM , PSPCL , Bureau of Energy Efficiency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD