Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਆਈਆਈਟੀ ਰੋਪੜ ਤੋਂ ਦੇਸ਼ ਵਿਆਪੀ ਯੁਵਾ ਉਤਸਵ ਦੀ ਸ਼ੁਰੂਆਤ ਕੀਤੀ

ਕੇਂਦਰੀ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਆਈਆਈਟੀ ਰੋਪੜ ਵਿਖੇ ਯੁਵਾ ਉਤਸਵ ਦੀ ਸ਼ੁਰੂਆਤ ਦੌਰਾਨ “ਫਿਟਨੈਸ ਕਾ ਡੋਜ਼, ਆਧਾ ਘੰਟਾ ਰੋਜ਼” ਦਾ ਨਾਅਰਾ ਦਿੱਤਾ

Anurag Thakur, Anurag Singh Thakur, BJP, Bharatiya Janata Party, Minister of Information and Broadcasting, DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 04 Mar 2023

Last updated on: Mar 04, 2023, 00:00 IST

ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਪੰਜਾਬ ਵਿੱਚ ਆਈਆਈਟੀ ਰੋਪੜ ਤੋਂ ਯੁਵਾ ਉਤਸਵ-ਇੰਡੀਆ@2047 ਦੀ ਸ਼ੁਰੂਆਤ ਕੀਤੀ। ਇਸ ਮੌਕੇ ਸ਼੍ਰੀ ਅਨੁਰਾਗ ਠਾਕੁਰ ਨੇ ਯੁਵਾ ਉਤਸਵ ਦਾ ਡੈਸ਼ਬੋਰਡ ਵੀ ਲਾਂਚ ਕੀਤਾ।ਯੁਵਾ ਉਤਸਵ ਦਾ ਆਯੋਜਨ ਪ੍ਰਤਾਪਗੜ੍ਹ (ਯੂਪੀ), ਹਰਿਦੁਆਰ (ਉਤਰਾਖੰਡ), ਧਾਰ ਅਤੇ ਹੋਸ਼ੰਗਾਬਾਦ (ਐੱਮਪੀ), ਹਨੂੰਮਾਨਗੜ੍ਹ (ਰਾਜਸਥਾਨ), ਸਰਾਏਕੇਲਾ (ਝਾਰਖੰਡ), ਕਪੂਰਥਲਾ (ਪੰਜਾਬ), ਜਲਗਾਓਂ (ਮਹਾਰਾਸ਼ਟਰ), ਵਿਜੇਵਾੜਾ (ਆਂਧਰ ਪ੍ਰਦੇਸ਼), ਕਰੀਮਨਗਰ (ਤੇਲੰਗਾਨਾ), ਪਾਲਖਰ (ਕੇਰਲ), ਕੁੱਡਲੋਰ (ਤਾਮਿਲਨਾਡੂ) ਵਿਖੇ ਕੀਤਾ ਗਿਆ। 

ਪਹਿਲੇ ਪੜਾਅ ਵਿੱਚ 31 ਮਾਰਚ 2023 ਤੱਕ ਯੁਵਾ ਸ਼ਕਤੀ ਦਾ ਉਤਸਵ ਮਨਾਉਣ ਲਈ ਦੇਸ਼ ਭਰ ਦੇ 150 ਜ਼ਿਲ੍ਹਿਆਂ ਵਿੱਚ ਯੁਵਾ ਉਤਸਵ ਦਾ ਆਯੋਜਨ ਕੀਤਾ ਜਾਵੇਗਾ।ਨੌਜਵਾਨਾਂ ਨਾਲ ਭਰੇ ਹਾਲ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਸਾਡੇ ਸੁਤੰਤਰਤਾ ਸੈਨਾਨੀਆਂ ਦੇ ਬਲਿਦਾਨਾਂ ਬਾਰੇ ਦੱਸਿਆ ਅਤੇ ਨੌਜਵਾਨਾਂ ਨੂੰ ਉਨ੍ਹਾਂ 'ਤੇ ਮਾਣ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ "ਅਸੀਂ ਦੁਨੀਆ ਦੀ ਸਭ ਤੋਂ ਵੱਡੀ ਯੁਵਾ-ਸ਼ਕਤੀ ਹਾਂ ਅਤੇ ਸਾਨੂੰ ਆਪਣੀ ਵਿਸ਼ਾਲ ਸਮਰੱਥਾ ਨੂੰ ਪ੍ਰਾਪਤ ਕਰਨ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ।" 

ਇਸ ਤੋਂ ਇਲਾਵਾ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਤਾਕੀਦ ਕੀਤੀ ਕਿ ਉਹ ਹਰੇਕ ਉਸ ਸਮਾਜਿਕ ਕਾਰਜ ਨੂੰ ਚੁਣਨ ਜੋ ਉਨ੍ਹਾਂ ਦੇ ਦਿਲਾਂ ਦੇ ਨੇੜੇ ਹੋਵੇ ਅਤੇ ਇਨ੍ਹਾਂ ਮੁੱਦਿਆਂ ਦੇ ਹੱਲ ਲੱਭਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਕੱਲ੍ਹ ਦੇ ਨਿਰਮਾਤਾ ਹਨ।ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਬਾਜਰੇ ਦੀ ਮਹੱਤਤਾ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਪਾਣੀ ਦੀ ਬੱਚਤ ਕਰਨ ਅਤੇ ਮਿੱਟੀ ਦੀ ਭਰਪਾਈ ਕਰਨ ਦੀਆਂ ਸੰਭਾਵਨਾਵਾਂ ਬਾਰੇ ਵੀ ਦੱਸਿਆ। ਉਨ੍ਹਾਂ ਦੇ ਭਾਸ਼ਣ ਵਿੱਚ ਫਿੱਟ ਇੰਡੀਆ ਦਾ ਵੀ ਜ਼ਿਕਰ ਕੀਤਾ ਗਿਆ, ਜਿਸ ਮੌਕੇ ਉਨ੍ਹਾਂ ਦਾ ਨਾਅਰਾ "ਫਿਟਨੈਸ ਕਾ ਡੋਜ਼, ਆਧਾ ਘੰਟਾ ਰੋਜ਼" ਹਾਲ ਵਿੱਚ ਗੂੰਜਦਾ ਰਿਹਾ।

 ਉਨ੍ਹਾਂ ਕਿਹਾ “ਅੱਜ, ਭਾਰਤ ਦੁਨੀਆ ਦਾ ਤੀਸਰਾ ਸਭ ਤੋਂ ਵੱਡਾ ਸਟਾਰਟਅੱਪ ਈਕੋਸਿਸਟਮ ਬਣ ਗਿਆ ਹੈ। ਸਾਡੇ ਕੋਲ 107 ਯੂਨੀਕੋਰਨ ਹਨ। ਸਾਡੇ ਕੋਲ ਕਿਸੇ ਵੀ ਦੇਸ਼ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਸਟਾਰਟਅੱਪ ਲਾਂਚ ਕੀਤੇ ਗਏ ਹਨ। ਸਾਡੀ ਅਰਥਵਿਵਸਥਾ ਹੁਣ ਨਾਜ਼ੁਕ ਪੰਜ ਤੋਂ ਚੋਟੀ ਦੇ ਪੰਜ ਵਿੱਚ ਪਹੁੰਚ ਗਈ ਹੈ। ਇਹ ਸਭ ਮੋਦੀ ਜੀ ਦੇ ਯਤਨਾਂ ਅਤੇ ਸਟਾਰਟ ਅੱਪ ਇੰਡੀਆ ਅਤੇ ਸਟੈਂਡ ਅੱਪ ਇੰਡੀਆ ਜਿਹੀਆਂ ਪਹਿਲਾਂ ਕਾਰਨ ਸੰਭਵ ਹੋਇਆ ਹੈ।”ਮਾਣਯੋਗ ਕੇਂਦਰੀ ਮੰਤਰੀ ਨੇ ਇਸ ਮੌਕੇ ਇਸ ਸਥਾਨ 'ਤੇ ਲਗਾਏ ਗਏ ਸਟਾਲਾਂ ਦਾ ਵੀ ਦੌਰਾ ਕੀਤਾ।

ਪਿਛੋਕੜ 

ਪਹਿਲੇ ਪੜਾਅ ਵਿੱਚ ਯੁਵਾ ਉਤਸਵ ਪ੍ਰੋਗਰਾਮਾਂ ਦੀ ਮੇਜ਼ਬਾਨੀ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਕਾਲਜਾਂ ਦੁਆਰਾ ਕੀਤੀ ਜਾ ਰਹੀ ਹੈ, ਜਿਸ ਵਿੱਚ ਨਹਿਰੂ ਯੁਵਾ ਕੇਂਦਰ ਸੰਗਠਨ (ਐੱਨਵਾਈਕੇਐੱਸ) ਨਾਲ ਸਬੰਧਿਤ ਯੂਥ ਵਲੰਟੀਅਰਾਂ ਅਤੇ ਯੂਥ ਕਲੱਬਾਂ ਦੇ ਮੈਂਬਰਾਂ ਤੋਂ ਇਲਾਵਾ ਨੇੜਲੇ ਵਿਦਿਅਕ ਅਦਾਰਿਆਂ ਦੇ ਵਿਆਪਕ ਪੱਧਰ 'ਤੇ ਭਾਗ ਲੈਣ ਵਾਲੇ/ਆਗਮਨ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। 

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਆਪਣੀ ਪ੍ਰਮੁੱਖ ਯੁਵਾ ਸੰਸਥਾ ਨਹਿਰੂ ਯੁਵਾ ਕੇਂਦਰ ਸੰਗਠਨ (ਐੱਨਵਾਈਕੇਐੱਸ), ਦੁਆਰਾ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ "YUVA UTSAV-India @2047" ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ। ਯੁਵਾ ਸ਼ਕਤੀ ਦਾ ਇਹ ਅਖਿਲ ਭਾਰਤੀ ਜਸ਼ਨ 3-ਪੱਧਰੀ ਫੌਰਮੈਟ ਦਾ ਅਨੁਸਰਣ ਕਰਦਾ ਹੈ, ਜਿਸ ਦੀ ਸ਼ੁਰੂਆਤ ਮਾਰਚ ਤੋਂ ਜੂਨ 2023 ਤੱਕ ਆਯੋਜਿਤ ਕੀਤੇ ਜਾਣ ਵਾਲੇ ਇੱਕ-ਦਿਨਾਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਨਾਲ ਹੁੰਦੀ ਹੈ। ਪ੍ਰੋਗਰਾਮ ਦਾ ਪਹਿਲਾ ਪੜਾਅ 150 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤਾ ਜਾਣਾ ਹੈ, ਜੋ ਕਿ ਚਾਲੂ ਵਿੱਤੀ ਸਾਲ ਵਿੱਚ 4 ਮਾਰਚ ਤੋਂ 31 ਮਾਰਚ, 2023 ਦੇ ਸਮੇਂ ਦੌਰਾਨ ਆਯੋਜਿਤ ਕੀਤਾ ਜਾਵੇਗਾ। 

ਜ਼ਿਲ੍ਹਾ ਪੱਧਰੀ ਜੇਤੂ ਰਾਜ ਪੱਧਰੀ ਯੁਵਾ ਉਤਸਵ ਵਿੱਚ ਹਿੱਸਾ ਲੈਣਗੇ ਜੋ ਕਿ ਅਗਸਤ ਤੋਂ ਸਤੰਬਰ 2023 ਦੌਰਾਨ ਰਾਜ ਦੀਆਂ ਰਾਜਧਾਨੀਆਂ ਵਿੱਚ ਆਯੋਜਿਤ ਹੋਣ ਵਾਲਾ 2-ਦਿਨਾ ਸਮਾਗਮ ਹੈ।  ਸਾਰੇ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਦਿੱਲੀ ਵਿਖੇ ਅਕਤੂਬਰ, 2023 ਦੇ ਤੀਸਰੇ/ਚੌਥੇ ਹਫ਼ਤੇ ਵਿੱਚ ਆਯੋਜਿਤ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਯੁਵਾ ਉਤਸਵ ਵਿੱਚ ਭਾਗ ਲੈਣਗੇ।ਤਿੰਨ ਪੱਧਰਾਂ 'ਤੇ, ਨੌਜਵਾਨ ਕਲਾਕਾਰ, ਲੇਖਕ, ਫੋਟੋਗ੍ਰਾਫਰ, ਬੁਲਾਰੇ ਮੁਕਾਬਲਾ ਕਰਨਗੇ ਅਤੇ ਰਵਾਇਤੀ ਕਲਾਕਾਰ ਦੇਸ਼ ਦੀ ਸਮ੍ਰਿਧ ਸੱਭਿਆਚਾਰਕ ਵਿਰਾਸਤ ਦਾ ਪ੍ਰਦਰਸ਼ਨ ਕਰਨਗੇ।  ਯੁਵਾ ਉਤਸਵ ਦਾ ਥੀਮ ਪਾਂਚ ਪ੍ਰਣ ਹੋਵੇਗਾ:

1. ਵਿਕਸਿਤ ਭਾਰਤ ਦਾ ਲਕਸ਼,

2. ਗੁਲਾਮੀ ਜਾਂ ਬਸਤੀਵਾਦੀ ਮਾਨਸਿਕਤਾ ਦੇ ਕਿਸੇ ਵੀ ਨਿਸ਼ਾਨ ਨੂੰ ਹਟਾਉਣਾ,

3. ਆਪਣੇ ਵਿਰਸੇ ਅਤੇ ਵਿਰਾਸਤ 'ਤੇ ਮਾਣ ਕਰਨਾ,

4. ਏਕਤਾ ਅਤੇ ਇੱਕਜੁੱਟਤਾ, ਅਤੇ

5. ਨਾਗਰਿਕਾਂ ਵਿੱਚ ਕਰਤਵ ਦੀ ਭਾਵਨਾ। 

ਨੌਜਵਾਨ ਭਾਗੀਦਾਰ 5 ਸੰਕਲਪਾਂ (ਪਾਂਚ ਪ੍ਰਣ) ਵਿੱਚ ਦਰਜ ਅੰਮ੍ਰਿਤ ਕਾਲ ਦੇ ਵਿਜ਼ਨ ਨੂੰ ਪਬਲਿਕ ਪਲੈਟਫਾਰਮ 'ਤੇ ਲਿਆਉਣਗੇ। “ਯੁਵਾ ਸ਼ਕਤੀ ਸੇ ਜਨ ਭਾਗੀਦਾਰੀ” ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਇਸ ਸ਼ਾਨਦਾਰ ਜਸ਼ਨ ਲਈ ਭਾਰਤ@2047 ਤੱਕ ਲੈ ਜਾਣ ਵਾਲੀ ਪ੍ਰੇਰਨਾ ਸ਼ਕਤੀ ਹੋਵੇਗੀ।15 ਤੋਂ 29 ਸਾਲ ਦੀ ਉਮਰ ਦੇ ਨੌਜਵਾਨ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ 'ਤੇ ਹੋਣ ਵਾਲੇ ਸਮਾਗਮਾਂ/ਮੁਕਾਬਲੇ ਵਿੱਚ ਭਾਗ ਲੈਣ ਦੇ ਯੋਗ ਹਨ, ਅਤੇ ਹਰੇਕ ਪੜਾਅ 'ਤੇ ਜੇਤੂ ਅਗਲੇ ਪੱਧਰ 'ਤੇ ਜਾਣਗੇ।

 

Tags: Anurag Thakur , Anurag Singh Thakur , BJP , Bharatiya Janata Party , Minister of Information and Broadcasting , DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD