Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਵਲੋਂ ਹਲਕਾ ਦੱਖਣੀ 'ਚ ਪਾਸ ਕਰਵਾਏ 6 ਨਵੇਂ ਟਿਊਬੈੱਲ, ਗਗਨ ਨਗਰ ਦੇ ਟਿਊਬੈਲ ਦਾ ਵੀ ਕੀਤਾ ਉਦਘਾਟਨ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 04 Mar 2023

Last updated on: Mar 04, 2023, 00:00 IST

ਵਿਧਾਨ ਸਭਾ ਹਲਕਾ ਦੱਖਣੀ ਵਿੱਚ ਸਰਕਾਰਾਂ ਬਦਲੀਆਂ ਪਰ ਲੋਕਾਂ ਦੀ ਕਿਸਮਤ ਨਹੀਂ ਬਦਲੀ ਤੇ ਉਹ ਪੀਣ ਵਾਲੇ ਪਾਣੀ ਵਰਗੀ ਮੁੱਢਲੀ ਸਹੂਲਤ ਤੋਂ ਵੀ ਵਾਂਝੇ ਰਹੇ। ਪਰ ਹੁਣ ਹਲਕੇ ਦੀ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ ਦੇ ਹੁੰਦਿਆਂ ਲੋਕਾਂ ਨੂੰ ਪਾਣੀ ਵਰਗੀ ਮੁੱਢਲੀ ਜਰੂਰਤ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ ਕਿਉਂਕਿ ਉਨ੍ਹਾਂ ਵੱਲੋਂ ਪੀਣ ਵਾਲੇ 6 ਨਵੇਂ ਟਿਊਬੈੱਲ ਪਾਸ ਕਰਵਾ ਲਏ ਹਨ।

ਉਨ੍ਹਾਂ ਵੱਲੋਂ ਏਨ੍ਹਾ ਚੋਂ ਇੱਕ ਵਾਰਡ ਨੰਬਰ 31 ਦੇ ਗਗਨ ਨਗਰ ਦੇ ਟਿਊਬੈੱਲ ਦਾ ਉਦਘਾਟਨ ਕਰ ਦਿੱਤਾ ਗਿਆ। ਲੋਕਾਂ ਨੂੰ ਵੱਡੀ ਰਾਹਤ ਦੇਣ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪਹਿਲੇ ਵਿਧਾਇਕ ਲੱਛੇਦਾਰ ਭਾਸ਼ਨ ਦੇ ਕੇ ਵੋਟਾਂ ਤਾਂ ਲੈਂਦੇ ਰਹੇ ਪਰ ਉਨ੍ਹਾਂ ਪਾਣੀ ਵਰਗੀ ਮੁੱਢਲੀ ਜਰੂਰਤ ਨੂੰ ਪੂਰਾ ਕਰਨ ਲਈ ਵੀ ਕੋਈ ਕਦਮ ਚੁੱਕਣਾ ਜ਼ਰੂਰੀ ਨਹੀਂ ਸਮਝਿਆ। 

ਉਨ੍ਹਾਂ ਕਿਹਾ ਕਿ ਚਿਰਾਂ ਤੋਂ ਲਟਕੀ ਆ ਰਹੀ ਲੋਕਾਂ ਦੀ ਇਸ ਸਮੱਸਿਆ ਦੇ ਹੱਲ ਲਈ ਹਲਕੇ ਵਿੱਚ ਛੇ ਟਿਊਬੈੱਲ ਪਾਸ ਕਰਵਾ ਕੇ ਗਗਨ ਨਗਰ ਦੇ ਟਿਊਬੈੱਲ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਛੇ ਟਿਊਬੈੱਲ ਮਿਲਣ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੇ ਸਬੰਧ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ ਤੇ ਲੋਕਾਂ ਨੂੰ ਗਰਮੀਂ ਦੇ ਸੀਜ਼ਨ ਵਿੱਚ ਵੱਡੀ ਰਾਹਤ ਮਿਲੇਗੀ। 

ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਕੋਈ ਕਮੀਂ ਆਈ ਤਾਂ ਉਸ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਪਹਿਲੀਆਂ ਸਰਕਾਰਾਂ ਸਮੱਸਿਆਵਾਂ ਪੈਦਾ ਕਰਕੇ ਲੋਕਾਂ ਨੂੰ ਉਨ੍ਹਾਂ ਵਿੱਚ ਉਲਝਾਈ ਰੱਖਣ ਦਾ ਕੰਮ ਕਰਦੀਆਂ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਜੋ ਸਮੱਸਿਆਵਾਂ ਦੇ ਹਲ ਲਈ ਲੋਕਾਂ ਵੱਲੋਂ ਬਦਲਾਅ ਦੇ ਰੂਪ ਵਿੱਚ ਲਿਆਂਦੀ ਗਈ ਤੇ ਅੱਜ ਬਦਲਾਅ ਹੋ ਵੀ ਰਿਹਾ ਹੈ। 

ਵਾਰਡ ਵਾਸੀਆਂ ਵੱਲੋਂ ਧੰਨਵਾਦ ਕਰਦਿਆ ਵਿਧਾਇਕ ਛੀਨਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੈਡਮ ਛੀਨਾ ਦੇ ਨਾਲ ਉਹਨਾਂ ਦੇ ਪੀ ਏ ਹਰਪ੍ਰੀਤ, ਪਰਮਿੰਦਰ ਸਿੰਘ ਸੋਂਧ, ਡਾ ਜੋਗਿੰਦਰ ਬੇਦੀ, ਸਾਬਕਾ ਜਿਲ੍ਹਾ ਪ੍ਰਧਾਨ ਅਜੇ ਮਿੱਤਲ, ਰਿਪਨਦੀਪ ਸਿੰਘ ਗਰਚਾ, ਵਿਕੀ ਲੋਹਾਰਾ, ਸੁਖਦੇਵ ਗਰਚਾ, ਚੇਤਨ ਥਾਪਰ, ਗਗਨ ਗੱਗੀ, ਅਜੇ ਸ਼ੁਕਲਾ, ਬੀ ਐਲ ਯਾਦਵ, ਬੀਰ ਸੁਖਪਾਲ ਆਦਿ ਮੌਜੂਦ ਸਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD