Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਭਜਨ ਸਿੰਘ ਈ ਟੀ ਓ ਵੱਲੋਂ ਸ਼ਹਿਰ ਵਿਚ ਬਿਜਲੀ ਦੇ ਕਈ ਕੰਮਾਂ ਦੀ ਸ਼ੁਰੂਆਤ

ਪੰਜਾਬ ਵਾਸੀਆਂ ਨੂੰ ਨਿਰਵਿਘਨ ਸਪਲਾਈ ਦੇਵੇਗਾ ਵਿਭਾਗ-ਈ ਟੀ ਓ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 04 Mar 2023

Last updated on: Mar 04, 2023, 00:00 IST

ਆ ਰਹੇ ਜੀ-20 ਸੰਮੇਲਨ ਅਤੇ ਗਰਮੀ ਦੇ ਸੀਜਨ ਨੂੰ ਧਿਆਨ ਵਿਚ ਰੱਖਦੇ ਹੋਏ ਬਿਜਲੀ ਵਿਭਾਗ ਨੇ ਨਵੇਂ ਪ੍ਰਾਜੈਕਟਾਂ ਦੀ ਅੱਜ ਸ਼ੁਰੂਆਤ ਕੀਤੀ ਹੈ, ਜਿਸ ਨਾਲ ਗਰਮੀ ਵਿਚ ਵੀ ਨਿਰਵਿਘਨ ਬਿਜਲੀ ਸਪਲਾਈ ਪੰਜਾਬ ਵਾਸੀਆਂ ਨੂੰ ਮਿਲਗੀ ਰਹੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਨਾਗ ਕਲਾਂ ਵਿਖੇ ਇੰਡਸਟਰੀਅਲ ਫੀਡਰ ਅਤੇ ਤਿੰਨ ਨਵੇਂ ਵੀ ਸੀ ਬੀ ਦੀ ਸ਼ੁਰੂਆਤ ਮੌਕੇ ਕੀਤਾ।

ਉਨਾਂ ਕਿਹਾ ਕਿ ਮੈਨੂੰ ਬੀਤੇ ਦਿਨਾਂ ਵਿਚ ਨਾਗ ਕਲਾਂ ਤੇ ਬੱਲ ਕਲਾਂ ਦੇ ਸਨਅਤਕਾਰਾਂ ਨੇ ਬਿਜਲੀ ਸਪਲਾਈ ਵਿਚ ਸੁਧਾਰ ਦੀ ਮੰਗ ਕੀਤੀ ਸੀ, ਜਿਸ ਉਤੇ ਤਰੁੰਤ ਕਾਰਵਾਈ ਕਰਦੇ ਹੋਏ 1.4 ਕਰੋੜ ਰੁਪਏ ਦੀ ਰਾਸ਼ੀ ਨਾਲ ਇਹ ਕੰਮ ਪੂਰੇ ਕਰ ਦਿੱਤੇ ਗਏ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਹਰੇਕ ਕੰਮ ਨੂੰ ਤਰਜੀਹੀ ਅਧਾਰ ਉਤੇ ਕਰ ਰਹੀ ਹੈ, ਤਾਂ ਜੋ ਪੰਜਾਬ ਨੂੰ ਆਪਣੇ ਪੈਰਾਂ ਸਿਰ ਕੀਤਾ ਜਾ ਸਕੇ।

ਉਨਾਂ ਦੱਸਿਆ ਕਿ ਅੱਜ ਇਸ ਦੇ ਨਾਲ-ਨਾਲ ਐਮ. ਈ. ਲੈਬ ਵੇਰਕਾ ਵਿਚ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਜਰਮਨ ਤੋਂ ਮੰਗਵਾਈ ਮੀਟਰ ਟੈਸਟਿੰਗ ਮਸ਼ੀਨ ਦਾ ਉਦਘਾਟਨ ਕੀਤਾ ਹੈ, ਜਿਸ ਨਾਲ ਹੁਣ ਸਾਰੇ ਸਿੰਗਲ ਫੇਜ਼, ਪੋਲੀ ਫੇਜ਼, ਐਲ ਟੀ  ਸੀ ਸੀ, ਐਚ ਟੀ ਅਤੇ ਸੋਲਰ ਮੀਟਰਾਂ ਦੀ ਟੈਸਟਿੰਗ ਵੇਰਕਾ ਵਿਖੇ ਹੀ ਹੋ ਸਕੇਗੀ। ਉਨਾਂ ਕਿਹਾ ਕਿ ਪਹਿਲਾਂ ਇਹ ਮੀਟਰ ਟੈਸਟ ਹੋਣ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਜਾਂਦੇ ਸਨ, ਜਿਸ ਨਾਲ ਵੱਧ ਸਮਾਂ ਲੱਗਦਾ ਸੀ, ਜੋ ਕਿ ਵਿਭਾਗ ਦੇ ਨਾਲ-ਨਾਲ ਖਪਤਕਾਰਾਂ ਦਾ ਵੀ ਨੁਕਸਾਨ ਕਰਦਾ ਸੀ, ਪਰ ਹੁਣ ਇਹ ਮੁੱਢਲਾ ਕੰਮ ਇੱਥੇ ਪੂਰਾ ਕੀਤਾ ਜਾ ਸਕੇਗਾ।

ਹਰਭਜਨ ਸਿੰਘ ਨੇ ਇਸ ਤੋਂ ਇਲਾਵਾ ਜੀ 20 ਸੰਮੇਲਨ ਨੂੰ ਧਿਆਨ ਵਿਚ ਰੱਖਦੇ ਹੋਏ ਪਾਵਰਕੌਮ ਦੇ ਰੈਸਟ ਹਾਊਸ, ਦਫਤਰਾਂ ਤੇ 66 ਕੇ ਵੀ ਸਬ ਸਟੇਸ਼ਨਾਂ ਵਿਚ ਕੀਤੇ ਜਾਣ ਵਾਲੇ ਸਿਵਲ ਕੰਮਾਂ ਦੀ ਸ਼ੁਰੂਆਤ ਵੀ ਕੀਤੀ। ਉਨਾਂ ਦੱਸਿਆ ਕਿ ਕਰੀਬ 2 ਕਰੋੜ ਰੁਪਏ ਦੀ ਰਾਸ਼ੀ ਨਾਲ ਦਫਤਰਾਂ ਤੇ ਰੈਸਟ ਹਾਊਸਾਂ ਵਿਚ ਹੋਣ ਵਾਲੇ ਮੁੱਢਲੇ ਕੰਮ ਕਰਵਾਏ ਜਾਣਗੇ। ਜਿਸ ਨਾਲ ਵਿਭਾਗ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਹੋਵੇਗੀ ਤੇ ਕਰਮਚਾਰੀਆਂ ਤੇ ਖਪਤਕਾਰਾਂ ਨੂੰ ਸੁਖਾਵਾਂ ਮਾਹੌਲ ਦਫਤਰਾਂ ਵਿਚ ਮਿਲੇਗਾ।

ਇਸ ਮੌਕੇ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ, ਸ੍ਰੀਮਤੀ ਸੁਹਿੰਦਰ ਕੌਰ, ਚੀਫ ਇੰਜੀਨੀਅਰ ਸ੍ਰੀ ਬਾਲ ਕਿਸ਼ਨ, ਇੰਜ ਰਾਜੀਵ ਪਰਾਸ਼ਰ, ਇੰਜ ਜਤਿੰਦਰਪਾਲ ਸਿੰਘ, ਸ੍ਰੀ ਪਰਮਿੰਦਰ ਸੇਠੀ, ਸ੍ਰੀ ਰਾਜਨ ਮਹਿਰਾ, ਸ੍ਰੀ ਕੁਕੂ ਸ਼ਰਮਾ, ਸ. ਮਨਪ੍ਰੀਤ ਸਿੰਘ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD