Sunday, 19 May 2024

 

 

ਖ਼ਾਸ ਖਬਰਾਂ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ

 

ਸ਼ਹਿਰ ਦੇ ਸੀਵਰੇਜ ਦਾ ਹੱਲ ਕਰਨ ਲਈ ਵਿਧਾਇਕਾ ਮਾਣੂੰਕੇ ਵੱਲੋਂ ਯਤਨ ਤੇਜ਼

ਕਮਲ ਚੌਂਕ ਤੇ ਪੁਰਾਣੀ ਦਾਣਾ ਮੰਡੀ ਦੇ ਪਾਣੀ ਦਾ ਹੱਲ ਕੱਢਣਾ ਮੁੱਖ ਟੀਚਾ - ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 04 Mar 2023

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਹਲਕੇ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਹੁਣ ਉਹਨਾਂ ਵੱਲੋਂ ਜਗਰਾਉਂ ਸ਼ਹਿਰ ਦੇ ਲੋਕਾਂ ਨਾਲ ਵੋਟਾਂ ਤੋਂ ਪਹਿਲਾਂ ਕੀਤਾ ਵਾਅਦਾ ਪੂਰਾ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ ਅਤੇ ਅੱਜ ਉਹਨਾਂ ਵੱਲੋਂ ਨਗਰ ਕੌਂਸਲ ਜਗਰਾਉਂ ਅਤੇ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਕਮਲ ਚੌਂਕ ਤੇ ਪੁਰਾਣੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਨਾਲ ਅਧਿਕਾਰੀਆਂ ਨੂੰ ਸ਼ਹਿਰ ਵਿੱਚੋਂ ਡਰੇਨ ਵੱਲ ਜਾਂਦੇ ਨਾਲੇ ਦਾ ਮੌਕਾ ਵਿਖਾਇਆ। 

ਇਸ ਮੌਕੇ ਵਿਧਾਇਕਾ ਮਾਣੂੰਕੇ ਵੱਲੋਂ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਜਿੰਨੀ ਜ਼ਲਦੀ ਹੋ ਸਕੇ ਕਮਲ ਚੌਂਕ ਤੇ ਪੁਰਾਣੀ ਦਾਣਾ ਮੰਡੀ ਵਿੱਚ ਖੜਦੇ ਬਰਸਾਤੀ ਪਾਣੀ ਨੂੰ ਬਾਹਰ ਕੱਢਣ ਲਈ ਪ੍ਰੋਜੈਕਟਰ ਬਣਾਇਆ ਜਾਵੇ ਤੇ ਮੈਪ ਤਿਆਰ ਕੀਤਾ ਜਾਵੇ ਅਤੇ ਉਸ ਦਾ ਬੱਜਟ ਬਣਾਇਆ ਜਾਵੇ। ਸ਼ਹਿਰ ਵਿੱਚੋਂ ਬਰਸਾਤੀ ਪਾਣੀ ਨੂੰ ਬਾਹਰ ਕੱਢਣ ਲਈ ਤਿਆਰ ਕੀਤੇ ਪ੍ਰੋਜੈਟਰ ਦਾ ਪੈਸਾ ਉਹ ਪੰਜਾਬ ਸਰਕਾਰ ਪਾਸੋਂ ਮੰਨਜੂਰ ਕਰਵਾਕੇ ਲਿਆਉਣਗੇ। 

ਉਹਨਾਂ ਆਖਿਆ ਕਿ ਕਮਲ ਚੌਂਕ ਤੇ ਪੁਰਾਣੀ ਦਾਣਾ ਮੰਡੀ ਵਿੱਚ ਖੜਦੇ ਬਰਸਾਤੀ ਪਾਣੀ ਦਾ ਮਸਲਾ ਹੱਲ ਕਰਨਾ ਉਹਨਾਂ ਦਾ ਮੁੱਖ ਟੀਚਾ ਹੈ ਕਿਉਂਕਿ ਉਹਨਾਂ ਨੇ ਜਗਰਾਉਂ ਵਾਸੀਆਂ ਨਾਲ ਵਾਅਦਾ ਕੀਤਾ ਸੀ। ਇਸ ਮੌਕੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਐਕਸੀਅਨ ਇੰਜ:ਪਾਰੂਲ ਗੋਇਲ ਨੇ ਵਿਧਾਇਕਾ ਮਾਣੂੰਕੇ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਉਹ ਸ਼ਹਿਰ ਵਾਸੀਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਦਿਲੋਂ ਜੁਟੇ ਹੋਏ ਹਨ ਅਤੇ ਉਹਨਾਂ ਦੇ ਸਹਿਯੋਗ ਸਦਕਾ ਜ਼ਲਦੀ ਹੀ ਇਹ ਪ੍ਰੋਜੈਕਟ ਤਿਆਰ ਕਰਕੇ ਭੇਜ ਰਹੇ ਹਾਂ। 

ਇਸ ਪ੍ਰੋਜੈਕਟ ਵਿੱਚ ਆਈ.ਪੀ.ਐਸ. (ਭਾਵ ਇੰਟਰ ਮੀਡੀਏਟ ਪੰਮਪਿੰਗ ਸਟੇਸ਼ਨ ਫਾਰ ਸਟਰੌਮ) ਸਥਾਪਿਤ ਕਰਕੇ ਅੱਗੇ ਪਾਈਪਾਂ ਰਾਹੀਂ ਬਰਸਾਤੀ ਪਾਣੀ ਨੂੰ ਡਰੇਨ ਵਿੱਚ ਪਾਇਆ ਜਾਵੇਗਾ। ਇਸ ਤੋਂ ਇਲਾਵਾ ਨਾਲਿਆਂ ਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਸ਼ਹਿਰ ਵਿੱਚ ਖੜਦੇ ਬਰਸਾਤੀ ਪਾਣੀ ਦਾ ਮਸਲਾ ਹੱਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ ਬਾਘਾ, ਐਸ.ਡੀ.ਓ. ਸੀਵਰੇਜ ਤੇ ਵਾਟਰ ਸਪਲਾਈ ਇੰਜ:ਸ਼ੁਪਿੰਦਰ ਸਿੰਘ, ਇੰਜ:ਮਨਜੀਤ ਸਿੰਘ ਜੇਈ, ਇੰਜ:ਰਕੇਸ਼ ਕੁਮਾਰ ਸਾਈਟ ਇੰਜਨੀਅਰ, ਪ੍ਰੀਤਮ ਸਿੰਘ ਅਖਾੜਾ ਪ੍ਰਧਾਨ ਟਰੱਕ ਯੂਨੀਅਨ ਜਗਰਾਉਂ, ਹਰੀਸ਼ ਕੁਮਾਰ, ਜਗਮੋਹਣ ਸਿੰਘ, ਰਕੇਸ਼ ਕੁਮਾਰ ਸਿੰਗਲਾ, ਮੁਖਤਿਆਰ ਸਿੰਘ ਮਾਣੂੰਕੇ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD