Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ੇਸ਼ ਲੋੜਾਂ ਵਾਲਿਆਂ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ 'ਚ ਲਿਆਉਣ ਲਈ ਸਕੂਲਾਂ ਦਾ ਵੱਡਾ ਯੋਗਦਾਨ : ਅਮਨ ਅਰੋੜਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਜੀਵਨ ਜੋਤੀ ਸਪੈਸ਼ਲ ਸਕੂਲ ਦੇ ਸਾਲਾਨਾ ਸਮਾਗਮ 'ਚ ਸ਼ਿਰਕਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Brahma Kumaris, Brahma Kumari

Web Admin

Web Admin

5 Dariya News

ਨਾਭਾ (ਪਟਿਆਲਾ) , 04 Mar 2023

Last updated on: Mar 04, 2023, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਵਿਸ਼ੇਸ਼ ਲੋੜਾਂ ਵਾਲਿਆਂ ਬੱਚਿਆਂ ਨੂੰ ਸਮਾਜ ਦੀ ਮੁੱਖਧਾਰਾ 'ਚ ਲਿਆਉਣ ਲਈ ਸਕੂਲਾਂ ਦਾ ਵੱਡਾ ਯੋਗਦਾਨ ਹੈ। ਉਹ ਅੱਜ ਨਾਭਾ ਵਿਖੇ ਜੀਵਨ ਜੋਤੀ ਸਪੈਸ਼ਲ ਸਕੂਲ ਵੱਲੋਂ ਕਰਵਾਏ ਗਏ ਸਾਲਾਨਾ ਸਮਾਗਮ 'ਚ ਸ਼ਿਰਕਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਦਾਨ ਕਰਵਾਉਣਾ ਇੱਕ ਸੇਵਾ ਹੈ ਤੇ ਜੀਵਨ ਜੋਤੀ ਸਪੈਸ਼ਲ ਸਕੂਲ ਵੱਲੋਂ ਕੀਤੀ ਜਾ ਰਹੀ ਸੇਵਾ ਲਾਮਿਸਾਲ ਹੈ। ਉਨ੍ਹਾਂ ਸਮੂਹ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਰੱਬ ਦਾ ਰੂਪ ਹਨ ਤੇ ਇਨ੍ਹਾਂ ਨੂੰ ਸਮਾਜ ਦੀ ਮੁੱਖਧਾਰਾ 'ਚ ਲਿਆਉਣਾ ਇੱਕ ਵੱਡੀ ਸੇਵਾ ਹੈ। 

ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਸਰਕਾਰਾਂ ਦੀ ਜਿੰਮੇਵਾਰੀ ਹੁੰਦੀ ਹੈ ਪਰ ਪਿਛਲੀਆਂ ਸਰਕਾਰਾਂ ਸਮੇਂ ਇਨ੍ਹਾਂ ਦੋਵੇਂ ਮਹੱਤਵਪੂਰਣ ਖੇਤਰਾਂ ਨੂੰ ਅਣਗੌਲਿਆ ਗਿਆ ਜਿਸ ਕਾਰਨ ਜੀਵਨ ਜੋਤੀ ਸਪੈਸ਼ਲ ਸਕੂਲ ਵਰਗੀਆਂ ਸੰਸਥਾਵਾਂ ਅੱਗੇ ਆਈਆਂ ਹਨ ਤੇ ਅਜਿਹੀ ਸੇਵਾ ਦਾ ਕੰਮ ਸ਼ੁਰੂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲ ਨੂੰ ਜੋ ਵੀ ਪੰਜਾਬ ਸਰਕਾਰ ਵੱਲੋਂ ਮਦਦ ਦੀ ਜ਼ਰੂਰਤ ਹੋਵੇਗੀ ਉਹ ਪਹਿਲ ਦੇ ਆਧਾਰ 'ਤੇ ਪੂਰੀ ਕੀਤੀ ਜਾਵੇਗੀ।

ਨਵੀਂ ਤੇ ਨਵਿਆਉਣਯੋਗ ਊਰਜਾ ਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਪੁੱਛੇ ਸਵਾਲਾਂ ਦੇ ਜਵਾਬ 'ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 11 ਮਹੀਨਿਆਂ ਤੋਂ 24 ਘੰਟੇ ਕੰਮ ਕਰਕੇ ਪੰਜਾਬ ਦੀ ਸੇਵਾ ਕਰ ਰਹੇ ਹਨ ਤਾਂ ਜੋ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ। 

ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ 'ਚ ਕਿਹਾ ਕਿ ਪੰਜਾਬ 'ਚ ਕਿਸੇ ਨੂੰ ਵੀ ਕਾਨੂੰਨ ਹੱਥ 'ਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਜੀਵਨ ਜੋਤੀ ਸਪੈਸ਼ਲ ਸਕੂਲ ਵੱਲੋਂ ਕੀਤਾ ਜਾ ਰਿਹਾ ਕਾਰਜ ਸ਼ਲਾਘਾਯੋਗ ਹੈ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਕੂਲਾਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ।

ਇਸ ਮੌਕੇ ਐਮ.ਡੀ. ਮਲਕੀਤ ਕੰਬਾਇਨ ਚਰਨ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ 'ਚ ਸ਼ਾਮਲ ਹੋਏ ਅਤੇ ਉਨ੍ਹਾਂ ਤੋਂ ਇਲਾਵਾ ਸਬਿਨਾ ਅਰੋੜਾ, ਨਗਾ ਡੌਂਗ, ਸੰਦੀਪ ਬਾਂਸਲ, ਗਿਆਨ ਸਿੰਘ ਮੰਗੂ, ਇੰਦਰਜੀਤ ਸਿੰਘ ਸਾਹਨੀ, ਅਸ਼ੋਕ ਗੋਇਲ, ਸ਼ੁਸੀਲ ਮਿੱਤਲ, ਜਗਮੋਹਨ ਲਾਲ, ਅਸ਼ੋਕ ਜਿੰਦਲ, ਅਮਨ ਗੁਪਤਾ, ਓਮ ਪ੍ਰਕਾਸ਼ ਗਰਗ, ਵਿਕਾਸ ਸਿੰਗਲਾ, ਨਰੇਸ਼ ਸਿੰਗਲਾ, ਗੌਰਵ ਗਰਗ, ਆਸ਼ਿਸ਼, ਨਰਿੰਦਰ ਸਿੰਗਲਾ, ਸੰਜੇ ਸਿੰਗਲਾ, ਰਮਨ ਸਿੰਗਲਾ ਵੀ ਮੌਜੂਦ ਸਨ।ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਦਿਲਕਸ਼ ਪੇਸ਼ਕਾਰੀ ਕੀਤੀ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Brahma Kumaris , Brahma Kumari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD