Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਕੁਲਤਾਰ ਸਿੰਘ ਸੰਧਵਾਂ

ਮਨੁੱਖ ਦੇ ਜੀਵਨ ਵਿਚ ਖੇਡਾਂ ਨਿਭਾਉਂਦੀਆਂ ਹਨ ਅਹਿਮ ਰੋਲ-ਕੈਬਨਿਟ ਮੰਤਰੀ ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Kultar Singh Sandhwan

Web Admin

Web Admin

5 Dariya News

ਫ਼ਰੀਦਕੋਟ , 04 Mar 2023

Last updated on: Mar 04, 2023, 00:00 IST

ਬਾਬਾ ਸ਼ੈਦੂ ਸ਼ਾਹ ਜੀ ਦੀ ਯਾਦ ’ਚ ਹਰ ਸਾਲ ਕਰਵਾਏ ਜਾਂਦੇ ਸਲਾਨਾ ਜੋੜ ਮੇਲਾ ਪਿੰਡ ਕੰਮੇਆਣਾ ਵਿਖੇ ਬਾਬਾ ਸ਼ੈਦੂ ਸ਼ਾਹ ਸੱਭਿਆਚਾਰਕ ਅਤੇ ਸਪਰੋਟਸ ਕਲੱਬ ਕੰਮੇਆਣਾ ਵੱਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਮੇਲੇ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਹਲਕਾ ਵਿਧਾਇਕ ਸ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੁੰਦਾ ਹੈ। ਵਿਦਿਆਰਥੀਆਂ ਨੂੰ ਮੁੱਢਲੀ ਸਿੱਖਿਆ ਦੌਰਾਨ ਸਮੇਂ ਸਮੇਂ ਸਿਰ ਖੇਡ ਟੂਰਨਾਮੈਂਟ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਰੁਚੀ ਅਨੁਸਾਰ ਕੋਈ ਵੀ ਖੇਡ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਵੱਲ ਲੈ ਕੇ ਆਉਣਾ ਜਰੂਰੀ ਹੈ, ਇਸ ਲਈ ਸਮੇਂ ਸਮੇਂ ਤੇ ਪਿੰਡਾਂ ਦੇ ਖੇਡ ਕਲੱਬਾਂ ਵਿੱਚ ਖੇਡ ਟੂਰਨਾਮੈਂਟ ਕਰਵਾਏ ਜਾਂਦੇ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਵਿੱਤੀ ਸਹਾਇਤਾ ਕੀਤੀ ਜਾਂਦੀ ਅਤੇ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਇਨਾਮੀ ਰਾਸ਼ੀ ਵਿੱਚ ਵਾਧਾ ਕੀਤਾ ਗਿਆ ਹੈ।ਉਨ੍ਹਾਂ ਨੋਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਮਨੁੱਖ ਦੇ ਜੀਵਨ ਦੇ ਵਿੱਚ ਅਹਿਮ ਰੋਲ ਨਿਭਾਉਂਦੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸਮੇਂ-ਸਮੇਂ ਤੇ ਖੇਡ ਟੂਰਨਾਮੈਂਟ ਕਰਵਾਏ ਜਾਂਦੇ ਹਨ, ਉਥੇ ਐਨ.ਆਰ.ਆਈ ਵੱਲੋਂ ਵੀ ਖੇਡ ਟੂਰਨਾਮੈਂਟ ਕਰਵਾ ਕੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਮੇਲਾ ਪ੍ਰਬੰਧਕਾਂ ਨੂੰ ਇਸ ਬਹੁਰੰਗੇ ਮੇਲੇ ਨੂੰ ਪਿਛਲੇ ਲੰਮੇਂ ਸਮੇਂ ਤੋਂ ਨਿਰੰਤਰ ਕਰਾਉਣ ਤੇ ਵਧਾਈ ਦਿੱਤੀ।   

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਡਾਂ ਦੇਸ਼ ਦੀ ਪਹਿਚਾਣ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾ ਕੇ ਇੱਕ ਨਵੀਂ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਖੇਡਾਂ ਨਾਲ ਰੰਗਲਾ ਪੰਜਾਬ ਬਣਾਇਆ ਜਾਵੇਗਾ ।

ਇਸ ਦੌਰਾਨ ਸਿਵਲ ਹਸਪਤਾਲ ਫ਼ਰੀਦਕੋਟ ਦੇ ਸਿਵਲ ਸਰਜਨ, ਐੱਸ.ਐਮ.ਓ.ਫ਼ਰੀਦਕੋਟ, ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਦੇ ਵੱਡਮੁੱਲੇ ਸਹਿਯੋਗ ਨਾਲ ਹੱਡੀਆਂ ਦੀ ਜਾਂਚ ਦਾ ਮੁਫ਼ਤ ਕੈਂਪ, ਦੰਦਾਂ ਦੀ ਜਾਂਚ ਦਾ ਮੁਫ਼ਤ ਕੈਂਪ,ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ, ਕਾਲਾ ਪਲੀਏ ਦੀ ਜਾਂਚ ਦਾ ਮੁਫ਼ਤ ਕੈਂਪ, ਸ਼ੂਗਰ ਤੇ ਬੀ.ਪੀ. ਦੀ ਜਾਂਚ ਦਾ ਮੁਫ਼ਤ ਕੈਂਪ, ਖੂਨਦਾਨ ਕੈਂਪ, ਆਯੂਰਵੈਦਿਕ ਮੁਫ਼ਤ ਕੈਂਪ, ਫ਼ਿਜਿਓਰਥਰੈੱਪੀ ਦਾ ਮੁਫ਼ਤ ਕੈਂਪ ਲਗਾਏ ਗਏ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਕੰਮੇਆਣਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਕੈਂਪਾਂ ਦਾ ਭਰਪੂਰ ਲਾਭ ਉਠਾਇਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਲਖਵਿੰਦਰ ਸਿੰਘ ਰੰਧਾਵਾ, ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਸ. ਗੁਰਤੇਜ ਸਿੰਘ ਖੋਸਾ, ਜ਼ਿਲ੍ਹਾ ਖੇਡ ਅਫਸਰ ਸ. ਪਰਮਿੰਦਰ ਸਿੰਘ, ਪੀ. ਆਰ. ਓ. ਟੂ ਸਪੀਕਰ ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ, ਮੁੱਖ ਪ੍ਰਬੰਧਕ ਬਿਕਰਮਜੀਤ ਮੱਮੂ ਸ਼ਰਮਾ, ਪ੍ਰਧਾਨ ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Kultar Singh Sandhwan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD