Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

ਸ੍ਰੀ ਗੁਰੁ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਕੀਤਾ ਗਿਆ ਲੋਕ ਅਰਪਿਤ

Health, Sri Guru Harkrishan Sahib Charitable Hospital, Gurdwara Gurshabad Parkash Akal Ashram, Sohana

Web Admin

Web Admin

5 Dariya News

ਮੋਹਾਲੀ , 05 Mar 2023

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਗੁਰਮ ਸਮਾਗਮ ਵਿਚ ਹਜ਼ਾਰਾਂ ਦੀ  ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਇਸ ਸਮਾਗਮ ਵਿਚ ਗੁਰੂ ਦੀ ਬਾਣੀ ਨਾਲ ਜੁੜਦੇ ਹੋਏ ਵੱਡੀ ਗਿਣਤੀ ਵਿਚ ਧਾਰਮਿਕ ਸਮਾਗਮ ਸਵੇਰੇ 9 ਵਜੇ ਸ਼ੁਰੂ ਹੋ ਕੇ ਰਾਤ 11.00 ਵਜੇ ਤਕ ਗੁਰਬਾਣੀ ਦਾ ਸਰਵਣ ਕੀਤਾ।

ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ। ਜਿਨ੍ਹਾਂ ਵਿਚ ਗਿਆਨੀ ਪਿੰਦਰਪਾਲ ਸਿੰਘ ਜੀ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖੰਨਾ ਵਾਲੇ, ਭਾਈ ਦਵਿੰਦਰ ਸਿੰਘ ਸੋਢੀ, ਗਿਆਨੀ ਸੁਰਜੀਤ ਸਿੰਘ ਸਝਰਾਂ,ਭਾਈ ਜਰਨੈਲ ਸਿੰਘ ਸ੍ਰੀ ਦਰਬਾਰ ਸਾਹਿਬ, ਗਿਆਨੀ ਹਰਪਾਲ ਸਿੰਘ, ਭੈਣ ਰਵਿੰਦਰ ਕੌਰ ਅਤੇ ਜਥਾ, ਭਾਈ ਅਨੰਤ ਬੀਰ ਸਿੰਘ ਯੂ ਐੱਸ ਏ,  ਹਜ਼ੂਰੀ ਰਾਗੀ ਗੁਰਦੁਆਰਾ ਅੰਬ ਸਾਹਿਬ ਭਾਈ ਜਸਪਾਲ ਸਿੰਘ, ਭਾਈ ਸਤਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ,ਭਾਈ ਸੁਖਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਸ਼ੌਕੀਨ ਸਿੰਘ ਸ੍ਰੀ ਦਰਬਾਰ ਸਾਹਿਬ,ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ,ਭਾਈ ਸਿਮਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ,ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ, ਭਾਈ ਜਗਜੀਤ ਸਿੰਘ,ਭਾਈ ਮੇਜਰ ਸਿੰਘ, ਭਾਈ ਜਸਪਾਲ ਸਿੰਘ ਸਮੇਤ ਹੋਰ ਸਿੱਖ ਵਿਦਵਾਨ ਗੁਰਬਾਣੀ ਦਾ ਰਸਮਈ ਕੀਰਤਨ ਨਾਲ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ।

ਇਸ ਦੇ ਨਾਲ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਟਰੱਸਟ ਵੱਲੋਂ  ਮਾਨਵਤਾ ਦੀ ਸੇਵਾ ਵਿਚ ਇਕ ਹੋਰ ਉਪਰਾਲਾ ਕਰਦੇ ਹੋਏ 200 ਬਿਸਤਰਿਆਂ ਵਾਲੇ ਮਲਟੀ ਸਪੈਸ਼ਲਿਟੀ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਭਾਈ ਪਿੰਦਰਪਾਲ ਸਿੰਘ ਨੇ ਅਰਦਾਸ ਕਰਕੇ ਸੇਵਾ ਹਸਪਤਾਲ ਨੂੰ ਲੋਕ ਸੇਵਾ ਵਿਚ ਅਰਪਣ ਕੀਤਾ। ਇਸ ਮੌਕੇ ਤੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਗ ਅਨੰਦਪੁਰ ਸਾਹਿਬ, ਗਿਆਨ ਰਣਜੀਤ ਸਿੰਘ ਗੁਰਦੁਆਰਾ ਬੰਗਲਾ ਸਾਹਿਬ, ਗਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ  ਅਤੇ ਸਿੱਖ ਪੰਥ ਦੀ ਹੋਰ ਕਈ ਮਹਾਨ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਸਬੰਧੀ ਜਾਣਕਾਰੀ ਸਾਂਝੀ ਦੇ ਹੋਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ' ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਇਸੇ ਲੜੀ ਵਿਚ ਅੱਗੇ ਚਲਦੇ ਹੋਏ ਸੇਵਾ ਨਾਮ ਦੇ ਇਸ  ਹਸਪਤਾਲ ਵਿਚ ਉੱਚ ਮਾਹਿਰ ਡਾਕਟਰਾਂ, ਸਰਜਨਾਂ, ਦਇਆਵਾਨ ਨਰਸਿੰਗ ਸਟਾਫ਼ ਅਤੇ ਉੱਚ ਹੁਨਰਮੰਦ ਤਕਨੀਕੀ ਟੀਮ ਆਪਣੀਆਂ ਬੇਮਿਸਾਲ ਸੇਵਾਵਾਂ ਬਿਲਕੁਲ ਮੁਫ਼ਤ ਪ੍ਰਦਾਨ ਕਰਨਗੇ। 

ਇਸ ਦੇ ਨਾਲ ਹੀ ਸੇਵਾ ਹਸਪਤਾਲ ਆਪਣੇ ਮਰੀਜ਼ਾਂ ਨੂੰ ਮੁਫ਼ਤ ਡਾਇਲੈਸਿਸ ਸੇਵਾਵਾਂ ਵੀ ਪ੍ਰਦਾਨ ਕਰੇਗਾ ਕਿਉਂਕਿ ਉਨ੍ਹਾਂ ਦੇ ਇਲਾਜ ਲਈ 25 ਆਰਾਮਦਾਇਕ ਡਾਇਲੈਸਿਸ ਬੈੱਡ ਸਥਾਪਤ ਕੀਤੇ ਜਾ ਰਹੇ ਹਨ।ਇਸ ਦੇ ਨਾਲ ਹੀ ਇਸ ਹਸਪਤਾਲ ਦੇ  ਗਾਇਨੀਕੋਲੋਜੀ ਵਿਭਾਗ ਗੁੰਝਲਦਾਰ ਡਲਿਵਰੀ ਕੇਸਾਂ ਲਈ 24 ਘੰਟੇ ਕੰਮ ਕਰਨ ਵਾਲੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਅੰਦਰੂਨੀ ਦਵਾਈ ਵਿਭਾਗ ਮੁਫ਼ਤ ਰੋਗ ਜੋਖ਼ਮ ਮੁਲਾਂਕਣ, ਜਾਂਚ ਅਤੇ ਉਨ੍ਹਾਂ ਦੇ ਧਿਆਨ ਲਈ ਸਮਰਪਿਤ ਹੋਵੇਗਾ। 

ਇਸ ਵਿਚ ਆਮ ਬਿਮਾਰੀਆਂ ਜਿਵੇਂ ਕਿ ਗਲੇ ਵਿਚ ਖ਼ਰਾਸ਼, ਜ਼ੁਕਾਮ ਅਤੇ ਫਲੂ, ਸਿਰ ਦਰਦ, ਕੰਨ ਦੀ ਲਾਗ, ਪਿਸ਼ਾਬ ਨਾਲੀ ਦੀਆਂ ਲਾਗਾਂ, ਐਲਰਜੀ ਅਤੇ ਹੈਪੇਟਾਈਟਸ ਆਦਿ ਦੇ ਇਲਾਜ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਾਈਪਰ ਟੈਨਸ਼ਨ, ਸ਼ੂਗਰ ਅਤੇ ਕਾਰਡੀਓਵੈਸਕੁਲਰ ਰੋਗ, ਡਾਇਗਨੌਸਟਿਕ ਟੈੱਸਟ ਜਿਵੇਂ ਕਿ ਅਲਟਰਾਸਾਊਂਡ, ਸੀਟੀ ਸਕੈਨ ਅਤੇ ਐਕਸ-ਰੇ ਦੀਆਂ ਅੰਗ ਵਿਸ਼ੇਸ਼ ਸਮੱਸਿਆਵਾਂ ਦੀ ਤੇਜ਼ ਅਤੇ ਵਧੇਰੇ ਸਹੀ ਪਛਾਣ ਪ੍ਰਦਾਨ ਕਰਨ ਲਈ ਉਪਲਬਧ ਕਰਵਾਏ ਜਾਣਗੇ।

ਟਰੱਸਟ ਦੇ ਸਕੱਤਰ ਸ.ਗੁਰਮੀਤ ਸਿੰਘ ਜੀ ਨੇ  ਦੱਸਿਆਂ ਕਿ ਇਸ ਇਹ  ਹਸਪਤਾਲ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹੋਵੇਗਾ ਅਤੇ ਸਮਾਜ ਦੇ ਹੇਠਲੇ ਵਰਗ ਦੀਆਂ ਡਾਕਟਰੀ ਜ਼ਰੂਰਤਾਂ ਨੂੰ ਪੂਰਾ ਕਰੇਗਾ। ਪੰਥ ਰਤਨ ਭਾਈ ਜਸਵੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਵੱਲੋਂ ਲੋਕ ਸੇਵਾ ਵਿਚ ਕੀਤੇ ਜਾ ਰਹੇ ਹਰ ਉਪਰਾਲੇ ਨੂੰ ਉਸ ਸਮੇਂ ਹੀ ਸਫਲ ਮੰਨਿਆਂ ਜਾ ਸਕਦਾ ਹੈ ਜਦ  ਇਸ ਹਸਪਤਾਲ ਵਿਚ ਇਲਾਜ ਲਈ ਆਉਣ ਵਾਲਾ  ਹਰ ਵਿਅਕਤੀ ਵਾਪਸ ਜਾਂਦੇ ਹੋਏ ਆਪਣੇ ਚਿਹਰੇ 'ਤੇ ਮੁਸਕਰਾਹਟ ਲੈ ਕੇ ਆਵੇਗਾ। ਇਸ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆਂ ਗਿਆ।

 

Tags: Health , Sri Guru Harkrishan Sahib Charitable Hospital , Gurdwara Gurshabad Parkash Akal Ashram , Sohana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD