Monday, 20 May 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

 

ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਜ਼ੋਨ 01 ਦੇ ਮੁਕਾਬਲੇ ਸ਼ੁਰੂ

ਐਮ.ਐਲ.ਏ. ਘਨੌਰ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਘਨੌਰ ਨੇ ਕੀਤਾ ਉਦਘਾਟਨ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 05 Mar 2023

ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ, ਭਾਰਤ ਸਰਕਾਰ ਦੇ ਖੇਡ ਮੰਤਰਾਲੇ ਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸਾਂਝੇ ਉੱਦਮ ਨਾਲ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ( ਐੱਨ.ਆਈ.ਐਸ.) ਪਟਿਆਲਾ ਦੇ ਸਾਈਕਲਿੰਗ ਵੈਲੋਡਰੰਮ ਵਿੱਚ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਜ਼ੋਨ-1 ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਈ।

ਲੀਗ ਦਾ ਉਦਘਾਟਨ ਐਮ.ਐਲ.ਏ. ਘਨੌਰ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਘਨੌਰ, ਪਦਮਸ਼੍ਰੀ ਸੁਨੀਤਾ ਰਾਣੀ ਏਸ਼ੀਅਨ ਗੇਮਜ਼ ਸੋਨ ਤਗਮਾ ਜੇਤੂ , ਏਅਰ ਮਾਰਸ਼ਲ ਵਿਸ਼ਸ਼ਟ ਸੇਵਾ ਮੈਡਲ ਜੇਤੂ ਡਾ. ਰਕੇਸ਼ ਕੁਮਾਰ ਰਣਿਆਲ ਸੀ.ਈ.ਓ. ਪਾਰਕ ਹਸਪਤਾਲ ਪਟਿਆਲਾ , ਨੈਸ਼ਨਲ ਚੈਂਪੀਅਨ ਅਥਲੀਟ ਚਰਨਜੀਤ ਸਿੰਘ ਬਾਜਵਾ, ਸਾਈਕਲਿੰਗ ਲੀਗ ਦੇ ਕੋਆਰਡੀਨੇਟਰ ਜਗਦੀਪ ਸਿੰਘ ਕਾਹਲੋਂ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਜ਼ੋਨਲ ਕੋਆਰਡੀਨੇਟਰ ਨੀਰਜ ਤੰਵਰ ਨੇ ਕੀਤਾ।

ਇਸ ਮੌਕੇ ਐਮ.ਐਲ.ਏ . ਗੁਰਲਾਲ ਸਿੰਘ ਘਨੌਰ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੂੰ ਇਸ ਖੇਲੋ ਇੰਡੀਆ ਲੀਗ ਵਿੱਚ ਆ ਕੇ ਬਹੁਤ ਚੰਗਾ ਲੱਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਈਕਲਿੰਗ ਦੇ ਪੰਜਾਬ ਵਿਚ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਉਪਰਲੇ ਕਰ ਰਹੀ ਹੈ। ਪੰਜਾਬ ਸਰਕਾਰ ਖਿਡਾਰੀਆਂ ਲਈ ਚੰਗੀ ਖੇਡ ਨੀਤੀ ਤਿਆਰ ਕਰ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।

ਪਦਮਸ਼੍ਰੀ ਸੁਨੀਤਾ ਰਾਣੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਟੈਲੰਟ ਦੀ ਕੋਈ ਕਮੀ ਨਹੀਂ ਹੈ, ਲੋੜ ਹੈ ਹੁਨਰ ਨੂੰ ਪਛਾਣ ਕੇ ਸਹੀ ਦਿਸ਼ਾ ਦੇਣ ਦੀ। ਉਹਨਾਂ ਕਿਹਾ ਕਿ ਅੱਜ ਲੜਕੀਆਂ ਕਿਸੇ ਗੱਲੋਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਘੱਟ ਨਹੀਂ ਹੈ। ਉਪਲਿੰਕ ਖੇਡਾਂ ਵਿੱਚ ਅੱਜ ਭਾਰਤ ਲਈ ਸਭ ਤੋਂ ਵੱਧ ਤਗਮੇ ਮਹਿਲਾਵਾਂ ਜਿੱਤ ਰਹੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਸਾਈਕਲਿੰਗ ਖੇਡ ਵਿੱਚ ਵੀ ਮਹਿਲਾਵਾਂ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ।

ਨੈਸ਼ਨਲ ਚੈਂਪੀਅਨ ਥਲੀਟ ਚਰਨਜੀਤ ਸਿੰਘ ਬਾਜਵਾ ਨੇ ਕਿਹਾ ਕਿ ਖੇਡ ਨਾਲ ਜਿੱਥੇ ਖਿਡਾਰੀ ਸਰੀਰਕ ਤੌਰ 'ਤੇ ਫਿੱਟ ਹੰਦਾ ਹੈ ਉਥੇ ਸਮਾਜ ਵਿੱਚ ਵੀ ਉਸਦੀ ਵੱਖਰੀ ਪਛਾਣ ਮਿਲਦੀ ਹੈ। ਖਿਡਾਰੀ ਜਿੱਥੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਰਦੇ ਹਨ, ਓਥੇ ਹਰ ਖੇਤਰ ਵਿਚ ਚੰਗਾ ਪ੍ਰਦਰਸ਼ਨ ਕਰਨ ਦੀ ਉਹਨਾਂ ਦੀ ਸਮਰੱਥਾ ਵੀ ਵੱਧ ਜਾਂਦੀ ਹੈ।

ਅੱਜ ਹੋਏ ਮੁਕਾਬਲਿਆਂ ਤਹਿਤ

500 ਮੀਟਰ ਵਿਅਕਤੀਗਤ ਟਾਈਮ ਟ੍ਰਾਇਲ (ਸੀਨੀਅਰ ਵਰਗ) ਵਿੱਚ ਲੀਕਜੇਸ ਅੰਗਮੋ (ਲੇਹ) ਨੇ 41.66 ਸੈਕਿੰਡ ਦਾ ਸਮਾਂ ਲੈ ਕੇ ਸੋਨ ਤਗਮਾ ਜਿੱਤਿਆ,  ਹਰਪ੍ਰੀਤ ਕੌਰ (ਪੰਜਾਬ) ਨੇ 44 ਸੈਕਿੰਡ ਦਾ ਸਮਾਂ ਲੈ ਕੇ ਚਾਂਦੀ ਦਾ ਤਗਮਾ ਤੇ ਮੁਕੁਲ (ਹਰਿਆਣਾ) ਨੇ 44.8 ਸੈਕਿੰਡ ਦਾ ਸਮਾਂ ਲੈ ਕੇ ਕਾਂਸੀ ਦਾ ਤਗਮਾ ਜਿੱਤਿਆ।

500 ਮੀਟਰ ਵਿਅਕਤੀਗਤ ਟਾਈਮ ਟ੍ਰਾਇਲ (ਜੂਨੀਅਰ ਵਰਗ) ਵਿੱਚ ਹਿਮਾਂਸ਼ੀ ਸਿੰਘ ਨੇ 41 ਸੈਕਿੰਡ ਦਾ ਸਮਾਂ ਲੈ ਕੇ ਸੋਨ ਤਗਮਾ ਜਿੱਤਿਆ ਵਿਮਲਾ ਐਨ ਆਈ ਐੱਸ ਪਟਿਆਲਾ ਨੇ 42 ਸੈਕਿੰਡ ਦਾ ਸਮਾਂ ਲੈ ਕੇ ਚਾਂਦੀ ਦਾ ਤਗਮਾ ਤੇ ਰੁਚਿਕਾ ਸਿੰਘ (ਹਰਿਆਣਾ) ਨੇ 43 ਸੈਕਿੰਡ ਦਾ ਸਮਾਂ ਲੈ ਕੇ ਕਾਂਸੀ ਦਾ ਤਗਮਾ ਜਿੱਤਿਆ।

500 ਮੀਟਰ ਵਿਅਕਤੀਗਤ ਟਾਈਮ ਟ੍ਰਾਇਲ (ਸਬ ਜੂਨੀਅਰ ਵਰਗ) ਵਿੱਚ ਹਰਸ਼ੀਤਾ ਜਾਖੜ (ਐਨ.ਆਈ.ਐਸ ਪਟਿਆਲਾ) ਨੇ 40 ਸੈਕਿੰਡ  ਦਾ ਸਮਾਂ ਲੈ ਕੇ ਸੋਨ , ਸਰੀਤਾ ਕੁਮਾਰੀ  (ਐਨ.ਆਈ.ਐਸ ਪਟਿਆਲਾ) ਨੇ 41 ਸੈਕਿੰਡ ਦਾ ਸਮਾਂ ਲੈ ਕੇ ਚਾਂਦੀ ਤੇ ਸੁਹਾਨੀ ਕੁਮਾਰੀ (ਐਨ.ਆਈ.ਐਸ ਪਟਿਆਲਾ) ਨੇ 44 ਸੈਕਿੰਡ ਦਾ ਸਮਾਂ ਲੈ ਕੇ ਕਾਂਸੀ ਦਾ ਤਗਮਾ ਜਿੱਤਿਆ।ਇਹ ਲੀਗ ਕਰਵਾਉਣ ਵਿਚ ਸੁਸਾਇਟੀ ਫ਼ਾਰ ਸਪੋਰਟਸਪਰਸਨ ਵੈਲਫੇਅਰ ਨੇ ਅਹਿਮ ਭੂਮਿਕਾ ਨਿਭਾਈ ਗਈ ਹੈ।  

ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ ਅੰਤਰਰਾਸ਼ਟਰੀ ਸਾਈਕਲਿੰਗ ਕੋਚ ਸਾਬਕਾ ਡੀ.ਆਈ.ਜੀ ਪੰਜਾਬ ਪੁਲਿਸ,ਗੁਰਜੀਤ ਸਿੰਘ ਰੋਮਾਣਾ ਸਾਬਕਾ ਡੀ.ਐਸ.ਪੀ ਪੰਜਾਬ ਪੁਲਿਸ,ਡਾ ਨਿਰਮਾਲ ਸਿੰਘ ਡਵੀਜ਼ਨਲ ਸਕੱਤਰ ਐਨ.ਆਰ.ਐਮ,ਯੂ ਅੰਬਾਲਾ ਮੰਡਲ,ਭਰਪੂਰ ਸਿੰਘ,ਜਸਮੇਰ ਸਿੰਘ,ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਤਕਨੀਕੀ ਕੋਆਰਡੀਨੇਟਰ ਜੋਗਿੰਦਰ ਸਿੰਘ , ਡਾ. ਗੁਰਮੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਸਤਿੰਦਰਪਾਲ ਸਿੰਘ, ਮਹਾਰਾਜਾ ਰਣਜੀਤ ਸਿੰਘ ਐਵਾਰਡੀ ਕਮਲਪ੍ਰੀਤ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜ਼ਦਾਨ,ਸੰਜੇ ਟਾਹਲੀ ਸੀ.ਟੀ.ਆਈ ਭਾਰਤੀ ਰੇਲਵੇ,ਸੁਸਾਇਟੀ ਫ਼ਾਰ ਸਪੋਰਟਸਪਰਸਨ ਵੈਲਫੇਅਰ ਦੇ ਕੈਸ਼ੀਅਰ ਅਤੇ ਅੰਤਰਰਾਸ਼ਟਰੀ ਸਾਈਕਲਿਸਟ ਬਖਸ਼ੀਸ਼ ਸਿੰਘ, ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD