Thursday, 16 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਮੋਦੀ ਸਰਕਾਰ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਰਾਘਵ ਚੱਢਾ

ਜਿਹੜੀ ਵੀ ਵਿਰੋਧੀ ਪਾਰਟੀ ਮਜ਼ਬੂਤ ਹੁੰਦੀ ਹੈ, ਭਾਜਪਾ ਉਸਦੇ ਆਗੂਆਂ ਘਰ ਸੀਬੀਆਈ-ਈਡੀ ਭੇਜ ਦਿੰਦੀ ਹੈ - ਰਾਘਵ ਚੱਢਾ

Raghav Chadha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 05 Mar 2023

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਜਿਸ ਵੀ ਵਿਰੋਧੀ ਪਾਰਟੀ ਨੂੰ ਮਜ਼ਬੂਤ ਸਮਝਦੀ ਹੈ, ਉਹ ਉਸ ਕੋਲ ਸੀਬੀਆਈ-ਈਡੀ ਭੇਜਦੀ ਹੈ ਅਤੇ ਇਸ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਸੁੱਟ ਦਿੰਦੀ ਹੈ।

 ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੀਆਂ 9 ਪ੍ਰਮੁੱਖ ਸ਼ਖ਼ਸੀਅਤਾਂ ਨੇ ਈਡੀ ਸੀਬੀਆਈ ਦੇ ਛਾਪੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਪੱਤਰ ਲਿਖਣ ਵਾਲਿਆਂ ਵਿੱਚ ਚਾਰ ਮੌਜੂਦਾ ਮੁੱਖ ਮੰਤਰੀ, ਇੱਕ ਮੌਜੂਦਾ ਉਪ ਮੁੱਖ ਮੰਤਰੀ ਅਤੇ ਚਾਰ ਸਾਬਕਾ ਮੁੱਖ ਮੰਤਰੀ ਸ਼ਾਮਲ ਹਨ।ਰਾਘਵ ਚੱਢਾ ਨੇ ਕਿਹਾ ਕਿ ਦੇਸ਼ ਦੇ ਸਾਰੇ ਵਿਰੋਧੀ ਨੇਤਾ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤੋਂ ਕਾਫੀ ਚਿੰਤਤ ਹਨ। 

ਇਸੇ ਲਈ ਸਾਰੇ ਆਗੂਆਂ ਨੇ ਮਿਲ ਕੇ ਪ੍ਰਧਾਨ ਮੰਤਰੀ ਨੂੰ ਇਹ ਪੱਤਰ ਲਿਖ ਕੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਨਾ ਕਰਨ ਅਤੇ ਦੇਸ਼ ਦੇ ਲੋਕਤੰਤਰ ਨੂੰ ਕਮਜ਼ੋਰ ਨਾਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਮੋਦੀ ਸਰਕਾਰ ਦੇਸ਼ ਦੀ ਵਿਰੋਧੀ ਧਿਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।  ਸਾਜ਼ਿਸ਼ ਤਹਿਤ ਵਿਰੋਧੀ ਪਾਰਟੀਆਂ ਦੇ ਨੇਤਾਵਾਂ 'ਤੇ ਹੀ ਸੀਬੀਆਈ-ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।  

ਅੱਜ ਜਿਸ ਤਰ੍ਹਾਂ ਸਰਕਾਰੀ ਏਜੰਸੀਆਂ ਪੱਖਪਾਤੀ ਢੰਗ ਨਾਲ ਕਾਰਵਾਈ ਕਰ ਰਹੀਆਂ ਹਨ, ਉਸ ਨਾਲ ਦੇਸ਼ ਦਾ ਲੋਕਤੰਤਰ ਖ਼ਤਰੇ ਵਿੱਚ ਹੈ। ਸੀ.ਬੀ.ਆਈ.-ਈ.ਡੀ ਦੀ ਕਾਰਵਾਈ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ 2014 ਤੋਂ ਹੁਣ ਤੱਕ ਸੀਬੀਆਈ ਵੱਲੋਂ ਦਰਜ ਕੀਤੇ ਗਏ 95% ਕੇਸ ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਹੀ ਹਨ।  ਯੂਪੀਏ ਦੌਰਾਨ ਈਡੀ ਨੇ ਸਿਰਫ਼ 112 ਥਾਵਾਂ 'ਤੇ ਛਾਪੇ ਮਾਰੇ ਸਨ।  

ਪਰ ਮੋਦੀ ਸਰਕਾਰ ਦੌਰਾਨ ਈਡੀ ਨੇ 3000 ਤੋਂ ਵੱਧ ਥਾਵਾਂ 'ਤੇ ਛਾਪੇ ਮਾਰੇ।  ਹਾਲ ਹੀ ਵਿੱਚ, ਇੱਕ ਜਾਣਕਾਰੀ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਗਿਆ ਸੀ ਕਿ ਈਡੀ ਦੁਆਰਾ ਦਰਜ ਕੀਤੇ ਗਏ ਸਾਰੇ ਮਾਮਲਿਆਂ ਵਿੱਚ, ਕਨਵਿਕਸ਼ਨ ਰੇਟ (ਦੋਸ਼ੀ ਪਾਏ ਜਾਣ ਦੀ ਦਰ) ਸਿਰਫ 0.05% ਹੈ।  ਭਾਵ ਅਦਾਲਤ ਵਿੱਚ ਲਗਭਗ ਸਾਰੇ ਕੇਸ ਫਰਜ਼ੀ ਸਾਬਤ ਹੋਏ।

ਉਨ੍ਹਾਂ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਵਿੱਚ ਰਾਜਪਾਲ ਦੀ ਦਖ਼ਲਅੰਦਾਜ਼ੀ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਰਾਜਪਾਲ ਰਾਹੀਂ ਕੇਂਦਰ ਸਰਕਾਰ ਰਾਜ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਕਰ ਰਹੀ ਹੈ।  ਇਹ ਲੋਕਤੰਤਰ ਲਈ ਬੁਰਾ ਸੰਕੇਤ ਹੈ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD