Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਸਤਿੰਦਰ ਸਰਤਾਜ ਨੇ ਕੀਲੇ ਹੁਸ਼ਿਆਰਪੁਰ ਵਾਸੀ

'ਵਿਰਸਾ ਹੁਸ਼ਿਆਰਪੁਰ ਦਾ' ਸਤਿੰਦਰ ਸਰਤਾਜ ਨਾਈਟ' ਵਿੱਚ ਉਮੜ੍ਹਿਆ ਜਨ ਸੈਲਾਬ

Pollywood, Music, Entertainment, Singer, Song, Satinder Sartaaj, Satinder Sartaaj Live Concert, Satinder Sartaaj Live Concer In Hoshiarpur, Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, DC Hoshiarpur, Deputy Commissioner Hoshiarpur, Komal Mittal

Web Admin

Web Admin

5 Dariya News

ਹੁਸ਼ਿਆਰਪੁਰ , 06 Mar 2023

ਦੇਸ਼-ਵਿਦੇਸ਼ ਵਿੱਚ ਸੰਗੀਤ ਰਾਹੀਂ ਪੰਜਾਬੀ ਸੱਭਿਆਚਾਰ ਦੇ ਰੰਗ ਬਿਖੇਰਨ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੀਆਂ ਧੁਨਾਂ ਨਾਲ ਸਮੁੱਚਾ ਹੁਸ਼ਿਆਰਪੁਰ ਗੂੰਜ ਉੱਠਿਆ।  ਲਾਜਵੰਤੀ ਸਟੇਡੀਅਮ ਵਿਖੇ ਕਰਵਾਏ ਗਏ 'ਵਿਰਸਾ ਹੁਸ਼ਿਆਰਪੁਰ ਦਾ' ਮੇਲੇ ਦੌਰਾਨ ਸਤਿੰਦਰ ਸਰਤਾਜ ਨਾਈਟ ਦਾ ਇਹ ਜਸ਼ਨ ਸੀ।  

ਹੁਸ਼ਿਆਰਪੁਰ ਹੀ ਨਹੀਂ ਆਸ-ਪਾਸ ਦੇ ਜ਼ਿਲ੍ਹਿਆਂ ਤੋਂ ਵੀ ਲੋਕ ਆਪਣੇ ਚਹੇਤੇ ਗਾਇਕ ਨੂੰ ਸੁਣਨ ਅਤੇ ਦੇਖਣ ਲਈ ਪੁੱਜੇ ਹੋਏ ਸਨ।  ਪੂਰਾ ਸਟੇਡੀਅਮ ਸਰਤਾਜ ਦੇ ਪ੍ਰਸੰਸਕਾਂ ਨਾਲ ਭਰਿਆ ਹੋਇਆ ਸੀ। ਸੰਗੀਤਕ ਸ਼ਾਮ ਵਿੱਚ ਮਹਿਮਾਨਾਂ ਵਜੋਂ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਤਿੰਦਰ ਸਰਤਾਜ ਦੀ ਗਾਇਕੀ ਆਪਣੇ ਆਪ ਵਿੱਚ ਪੰਜਾਬੀ ਵਿਰਸਾ ਸਮਾਉਂਦੀ ਹੈ।  

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ‘ਵਿਰਸਾ ਹੁਸ਼ਿਆਰਪੁਰ ਦਾ’ ਅਤੇ ਸੰਗੀਤਕ ਸ਼ਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਦੇ ਹਨ।  ਉਨ੍ਹਾਂ ਕਿਹਾ ਕਿ ਇਹ ਮੇਲਾ ਜ਼ਿਲ੍ਹੇ ਦੇ ਹੁਨਰਮੰਦ ਲੋਕਾਂ ਲਈ ਆਪਣੇ ਉਤਪਾਦ ਵੇਚਣ ਦਾ ਵਧੀਆ ਪਲੇਟਫਾਰਮ ਹੈ।  

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਸ ਵਿਰਾਸਤੀ ਮੇਲੇ ਦੌਰਾਨ ਸੱਭਿਆਚਾਰ ਅਤੇ ਲੋਕ ਕਲਾਵਾਂ ਨੂੰ ਨੇੜੇ ਤੋਂ ਦੇਖਿਆ ਜਾ ਸਕਦਾ ਹੈ। ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ, ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਯੋਜਨਾ ਕਮੇਟੀ ਦੇ  ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਐਸ ਪੀ ਸਰਤਾਜ ਸਿੰਘ ਚਾਹਲ, ਚੇਅਰਮੈਨ ਐਸ ਸੀ ਕਾਰਪੋਰੇਸ਼ਨ ਹਰਮਿੰਦਰ ਸਿੰਘ ਸੰਧੂ, ਚੇਅਰਮੈਨ ਇੰਪਰੂਵਮੈਟ ਟ੍ਰੱਸਟ ਹਰਮੀਤ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਕੋਆਪ੍ਰੇਟਿਵ ਬੈਂਕ ਬੌਬੀ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਹਰਵਿੰਦਰ ਸਿੰਘ ਬਖਸ਼ੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਲਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਰਬਾਰਾ ਸਿੰਘ, ਐਸ.ਡੀ.ਐਮ.  ਪ੍ਰੀਤ ਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਉਸ ਵੇਲੇ ਸਾਰਾ ਸਟੇਡੀਅਮ ਤਾੜੀਆਂ ਨਾਲ ਗੂੰਜ ਉੱਠਿਆ ਜਦੋਂ ਸਤਿੰਦਰ ਸਰਤਾਜ ਨੇ ਸੰਗੀਤਕ ਸ਼ਾਮ ਦੀ ਸ਼ੁਰੂਆਤ 'ਮੈਂ ਤੇ ਸੱਜਣ ਇਕੋ-ਮਿੱਕੇ, ਦੱਸੋ ਜੀ ਹੁਣ ਕੀ ਲਿਖੀਏ' ਨਾਲ ਕੀਤੀ।  ਇਸ ਤੋਂ ਬਾਅਦ ਕੀਤੇ ਨੀ ਤੇਰਾ ਰੁਤਬਾ ਘੱਟਦਾ, ਕਾਗਜ਼ਾਂ ਦਾ ਸਾਂਭ ਲਿਆ ਥੱਬਾ, ਸਾਈਂ ਵੇ ਸਾਡੀ ਫਰਿਆਦ ਤੇਰੇ ਤਾਈਂ, ਸੱਜਣ ਰਾਜ਼ੀ ਹੋ ਜਾਵੇ ਫੇਰ ਵੀ, ਤੇਰੇ ਵਾਸਤੇ ਓ ਸੱਜਣਾ ਪੀੜਾਂ ਸੀ ਹੰਢਾਈਆਂ, ਮੇਰੇ ਰਸ਼ਕੇ ਕਮਰ, ਔਖੇ ਸੌਖੇ ਹੋ ਕੇ ਜਦੋਂ ਭੇਜਿਆ ਸੀ ਮਾਪਿਆਂ ਨੇ, ਪਾਣੀ ਪੰਜਾਂ ਦਰਿਆਵਾਂ ਵਾਲਾ, ਕਿਤੇ ਨਹੀਂ ਤੇਰਾ ਰੁਤਬਾ ਘੱਟਦਾ, ਨਿਹਾਰ ਲੈਣ ਦੇ ਆਦਿ ਗੀਤਾਂ ਨੇ ਖੂਬ ਤਾੜੀਆਂ ਬਟੋਰੀਆਂ। 

ਇਸ ਦੌਰਾਨ ਉਨ੍ਹਾਂ ਨੇ ਸਰੋਤਿਆਂ ਦਾ ਉਤਸ਼ਾਹ ਵਧਾਉਂਦੇ ਹੋਏ ਉਨ੍ਹਾਂ ਦੀ ਫ਼ਰਮਾਇਸ਼ 'ਤੇ ਗੀਤ ਸੁਣਾਏ। ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਤਿੰਦਰ ਸਰਤਾਜ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਆਪਣੇ ਗੀਤਾਂ ਰਾਹੀਂ ਪੰਜਾਬ ਦੇ ਸੱਭਿਆਚਾਰ ਦਾ ਝੰਡਾ ਬੁਲੰਦ ਕੀਤਾ ਹੈ ਅਤੇ ਦੇਸ਼-ਵਿਦੇਸ਼ ਵਿੱਚ ਪੰਜਾਬੀ ਵਿਰਸੇ ਨੂੰ ਵਿਸ਼ੇਸ਼ ਪਹਿਚਾਣ ਦਿਵਾਈ ਹੈ।  

ਉਨ੍ਹਾਂ ਕਿਹਾ ਕਿ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲਾ ਦਸਤਕਾਰੀ ਵਰਗੀਆਂ ਅਲੋਪ ਹੋ ਰਹੀਆਂ ਕਲਾਵਾਂ ਨੂੰ ਉਜਾਗਰ ਕਰ ਰਿਹਾ ਹੈ, ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੇਲੇ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਮਿਹਨਤੀ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।  ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਕਾਰੀਗਰ ਪਹੁੰਚੇ ਹੋਏ ਹਨ ਅਤੇ ਜਿੱਥੇ ਕਾਰੀਗਰਾਂ ਵੱਲੋਂ ਤਿਆਰ ਕੀਤੀਆਂ ਵਸਤੂਆਂ ਦੀ ਵਿਕਰੀ ਕੀਤੀ ਜਾ ਰਹੀ ਹੈ, ਉੱਥੇ ਨਾਰਥ ਜ਼ੋਨ ਕਲਚਰਲ ਸੈਂਟਰ, ਵਿਦਿਆਰਥੀਆਂ ਅਤੇ ਹੋਰ ਕਲਾਕਾਰਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਇਹ ਮੇਲਾ 7 ਮਾਰਚ ਤੱਕ ਚੱਲੇਗਾ।

 

Tags: Pollywood , Music , Entertainment , Singer , Song , Satinder Sartaaj , Satinder Sartaaj Live Concert , Satinder Sartaaj Live Concer In Hoshiarpur , Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , DC Hoshiarpur , Deputy Commissioner Hoshiarpur , Komal Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD