Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਹੋਲਾ ਮਹੱਲਾ ਸਬੰਧੀ ਸਮਾਗਮਾਂ 'ਚ ਵੀ ਕੀਤੀ ਸ਼ਿਰਕਤ

ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸ਼ਾਂਤੀ ਲਈ ਕੀਤੀ ਅਰਦਾਸ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Hola Mohalla

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 06 Mar 2023

Last updated on: Mar 06, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲੇ ਮਹੱਲੇ ਦੇ ਰਵਾਇਤੀ ਤਿਉਹਾਰ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। 

ਉਨ੍ਹਾਂ ਨੇ ਇਹ ਵੀ ਕਾਮਨਾ ਕੀਤੀ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਬਰਕਰਾਰ ਰਹੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਜੋ ਆਮ ਤੌਰ 'ਤੇ ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖ ਕੌਮ ਦੀ ਜੁਝਾਰੂ ਭਾਵਨਾ ਦਾ ਪ੍ਰਤੀਕ ਹੈ, ਦੇ ਸ਼ੁਰੂਆਤੀ ਸਮਾਗਮ ਵਿੱਚ ਸ਼ਾਮਲ ਹੋਣ ਉਤੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਦੀ ਸਥਾਪਨਾ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਲ 1665 ਵਿੱਚ ਕੀਤੀ ਸੀ, ਜਿਨ੍ਹਾਂ ਨੇ ਮਨੁੱਖੀ ਕਦਰਾਂ-ਕੀਮਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪਾਵਨ ਅਸਥਾਨ ਖਾਲਸੇ ਦੀ ਜਨਮ ਭੂਮੀ ਵੀ ਹੈ ਕਿਉਂਕਿ ਸਾਲ 1699 ਵਿਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ 'ਤੇ ਇਸ ਪਵਿੱਤਰ ਧਰਤੀ ਉੱਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਹੈ। 

ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਇਸ ਤਿਉਹਾਰ ਮੌਕੇ ਵੱਖ-ਵੱਖ ਵਰਗਾਂ ਦੇ ਲੋਕ ਭਾਰੀ ਗਿਣਤੀ ਵਿੱਚ ਮੱਥਾ ਟੇਕਣ ਵਾਸਤੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੌਰਾਨ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਵਿਸ਼ਵ ਪੱਧਰੀ ਅਤੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। 

ਭਗਵੰਤ ਮਾਨ ਨੇ ਕਿਹਾ ਕਿ ਹਰ ਸਾਲ ਸ਼ਰਧਾਲੂ ਇਸ ਰਵਾਇਤੀ ਤਿਉਹਾਰ ਨੂੰ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਦੇ ਰੰਗਾਂ ਨਾਲ ਮਨਾਉਂਦੇ ਹਨ। ਮੁੱਖ ਮੰਤਰੀ ਨੇ ਸ਼ਰਧਾਲੂਆਂ ਲਈ ਟ੍ਰੈਫਿਕ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਲਈ ਵਿਸਥਾਰਤ ਪ੍ਰਬੰਧਾਂ ਦੀ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਮਾਨ ਨੇ ਲੋਕਾਂ ਨੂੰ ਧਰਮ ਨਿਰਪੱਖਤਾ ਅਤੇ ਸਹਿਣਸ਼ੀਲਤਾ ਦੀਆਂ ਭਾਵਨਾਵਾਂ ਨੂੰ ਦਰਸਾਉਣ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਸ ਮਹਾਨ ਸਮਾਗਮ ਨੂੰ ਸਮੂਹਿਕ ਤੌਰ 'ਤੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hola Mohalla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD