Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

ਐਮਪੀ ਮਨੀਸ਼ ਤਿਵਾੜੀ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਪ੍ਰਗਟਾਈ ਚਿੰਤਾ; ਕਿਹਾ- ਨਿੱਤ ਦਿਨ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਤੇ ਭੈਅ ਦਾ ਮਾਹੌਲ

ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਗ੍ਰਾਂਟ ਦੇ ਚੈੱਕ ਵੰਡੇ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਖਰੜ , 06 Mar 2023

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸੂਬੇ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।  ਸੰਸਦ ਮੈਂਬਰ ਤਿਵਾੜੀ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਫਤਿਹਪੁਰ (ਸੇਲਬਾ) ਦਾ ਦੌਰਾ ਕਰਨ ਮੌਕੇ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਜਿੱਥੇ ਉਨ੍ਹਾਂ ਵੱਖ-ਵੱਖ ਪਿੰਡਾਂ ਫਤਿਹਪੁਰ ਟੱਪਰੀਆਂ, ਲੋਬਾਨਗੜ੍ਹ, ਥਾਣਾ ਗੋਬਿੰਦਗੜ੍ਹ ਅਤੇ ਫਤਿਹਪੁਰ (ਸੇਲਬਾ) ਦੇ ਵਸਨੀਕਾਂ ਨੂੰ 3-3 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਭੇਟ ਕੀਤੇ।ਇਸ ਮੌਕੇ ਸੰਬੋਧਨ ਕਰਦਿਆਂ, ਐਮ.ਪੀ ਤਿਵਾੜੀ ਨੇ ਕਿਹਾ ਕਿ ਹਲਕਾ ਵਿਧਾਇਕ ਦੇ ਦੌਰੇ ਦੌਰਾਨ ਲੋਕਾਂ ਵਿੱਚ ਅਮਨ ਕਾਨੂੰਨ ਦੀ ਚਿੰਤਾ ਸਾਫ਼ ਨਜ਼ਰ ਆ ਰਹੀ ਹੈ।  

ਸੂਬੇ ਵਿੱਚ ਨਿੱਤ ਦਿਨ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਸ਼ਰੇਆਮ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਉਥੇ ਹੀ, ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਇੱਕ ਵਾਰ ਫਿਰ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਰਣਜੀਤ ਸਿੰਘ ਪਡਿਆਲਾ ਪ੍ਰਧਾਨ ਮੁਹਾਲੀ ਦਿਹਾਤੀ ਕਾਂਗਰਸ, ਬਲਾਕ ਪ੍ਰਧਾਨ ਅਜੀਤ ਸਿੰਘ, ਕੁਸ਼ਲ ਰਾਣਾ, ਰਣਜੀਤ ਨਗਲੀਆਂ, ਰਣਧੀਰ ਸਿੰਘ ਸਾਬਕਾ ਸਰਪੰਚ, ਹਰਨੇਕ ਸਿੰਘ, ਦਲੀਪ ਸਿੰਘ, ਰਾਣਾ ਕਾਂਤ ਕਾਲੀਆ ਕੌਂਸਲਰ, ਬਿੱਲਾ ਰਾਣਾ ਸਰਪੰਚ, ਗੁਰਵਿੰਦਰ ਬਿੱਟੂ ਪਰੋਲ, ਹੰਸ ਰਾਜ ਬੂਥ ਗੜ੍ਹ ਆਦਿ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD