Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ ਦੇ ਹੁਕਮ

Som Parkash, BJP, Bharatiya Janata Party, DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 06 Mar 2023

Last updated on: Mar 06, 2023, 00:00 IST

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਇੱਥੇ ਕੇਂਦਰ ਸਰਕਾਰ ਵਲੋਂ ਸਪੌਂਸਰਡ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕ ਪੱਖੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕੀਤ ਜਾਣਾ ਯਕੀਨੀ ਬਣਾਉਣ।

ਉਹ ਅੱਜ ਬਤੌਰ ਚੇਅਰਮੈਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ,ਜਿਸ ਵਿਚ ਕੋ-ਚੇਅਰਮੈਨ ਜਸਬੀਰ ਸਿੰਘ ਡਿੰਪਾ ਸੰਸਦ ਮੈਂਬਰ ਹਲਕਾ ਖਡੂਰ ਸਾਹਿਬ,ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਪੀ.ਐੱਮ ਸਵੈ ਨਿੱਧੀ ਯੋਜਨਾ ਤਹਿਤ ਰੇਹੜੀਆਂ/ਫੜੀਆਂ ਵਾਲਿਆਂ ਨੂੰ ਕਾਰੋਬਾਰ ਵਧਾਉਣ ਲਈ ਵਿਆਜ਼ ਰਹਿਤ ਕਰਜ਼ ਦੀ ਯੋਜਨਾ ਬਾਰੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇ। 

ਉਨ੍ਹਾਂ ਕਿਹਾ ਕਿ ਬੈਂਕਾਂ ਆਮ ਲੋਕਾਂ ਨੂੰ ਕਾਰੋਬਰਾ ਸਥਾਪਿਤ ਕਰਨ ਲਈ ਖੁੱਲ੍ਹਦਿਲੀ ਨਾਲ ਕਰਜ਼ ਦੇਣ।ਕੇਂਦਰੀ ਮੰਤਰੀ ਵਲੋਂ ਪੀ.ਐੱਮ ਆਵਾਸ ਯੋਜਨਾ,ਕੌਮੀ ਸਿਹਤ ਮਿਸ਼ਨ,ਜਲ ਜੀਵਨ ਮਿਸ਼ਨ,ਸਵੱਛ ਭਾਰਤ ਮਿਸ਼ਨ,ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ,ਮਨਰੇਗਾ,ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਜਾਈ ਯੋਜਨਾ ਦੀ ਕਾਰਗੁਜ਼ਾਰੀ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਜਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਅੰਮ੍ਰਿਤ ਸਰੋਵਰ ਯੋਜਨਾ ਦਾ ਵੀ ਜਾਇਜ਼ਾ ਲਿਆ,ਜਿਸ ਤਹਿਤ ਜ਼ਿਲ੍ਹੇ ਵਿਚ 75 ਛੱਪੜਾਂ ਨੂੰ ਵਿਕਸਿਤ ਕੀਤਾ ਜਾਣਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਯੋਜਨਾਂ ਤਹਿਤ 37 ਛੱਪੜ ਵਿਕਸਿਤ ਕਰਨ ਦਾ ਕੰਮ ਚੱਲ ਰਿਹਾ ਹੈ,ਜਿਸ ਵਿਚੋਂ 21 ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਕੇਂਦਰੀ ਮੰਤਰੀ ਵਲੋਂ ਪੀ.ਐਮੱ ਸਨਾਮ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਮਿਲ ਰਹੇ ਨਕਦ ਵਿੱਤੀ ਸਹਾਇਤਾ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ,ਜਿਸ ਤਹਿਤ 12ਵੀਂ ਕਿਸ਼ਤ ਨਾਲ ਕਪੂਰਥਲਾ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 2.28 ਕਰੋੜ ਰੁਪਏ ਭੇਜੇ ਗਏ ਹਨ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਵਲੋਂ ਵੀ ਐਮ.ਪੀ ਲੈਡ ਤਹਿਤ ਕਪੂਰਥਲਾ ਅਤੇ ਸੁਲਤਾਨਪੁਰ ਹਲਕਿਆਂ ਲਈ ਜਾਰੀ ਗ੍ਰਾਂਟਾ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਕਿਹਾਕਿ ਅਧਿਕਾਰੀ ਸਮੇਂ ਸਿਰ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਤਾਂ ਜੋ ਹੋਰ ਫੰਡ ਜਾਰੀ ਕੀਤੇ ਜਾ ਸਕਣ।

ਡਿਪਟੀ ਕਮਿਸ਼ਨਰ ਸ੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਯੋਜਨਾਵਾਂ ਨੂੰ ਇੰਨ-ਬਿੰਨ ਲਾਗੂ ਕਰਕੇ ਲੋਕਾਂ ਦੇ ਜੀਵਨ ਪੱਧਰ ਦੇ ਸੁਧਾਰ ਲਈ ਤਨਦੇਹੀ ਨਾਲ ਕੰਮ ਕਰਨ।ਉਨ੍ਹਾਂ ਇਹ ਵੀ ਦੱਸਿਆ ਕਿ ਕਪੂਰਥਲਾ ਵਿਖੇ ਮੈਡੀਕਲ ਕਾਲਜ ਸਬੰਧੀ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ। ਉਨਾਂ ਕਿਹਾ ਕਿ ਕੋਵਿਡ ਦੀ ਰੋਕਥਾਮ ਲਈ ਕਪੂਰਥਲਾ ਜ਼ਿਲ੍ਹੇ ਵਿਚ ਵੈਕਸੀਨੇਸ਼ਨ ਲਗਭਗ ਮੁਕੰਮਲ ਹੋ ਚੁੱਕੀ ਹੈ।ਪਹਿਲੀ ਡੋਜ਼ 99.88ਫੀਸਦੀ ਅਤੇ ਦੂਜੀ ਡੋਜ਼ 89.96 ਫੀਸਦੀ ਲੋਕਾਂ ਨੂੰ ਲੱਗ ਚੁੱਕੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਵਿਕਾਸ ਕੰਮਾਂ ਸਬੰਧੀ ਵਰਤੋਂ ਸਰਟੀਫਿਕੇਟ 15 ਦਿਨ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸਾਗਰ ਸੇਤੀਆ,ਕਮਿਸ਼ਨਰ ਨਗਰ ਨਿਗਮ ਕਪੂਰਥਲਾ ਅਨੂਪਮ ਕਲੇਰ,ਫਗਵਾੜਾ ਨਗਰ ਨਿਗਮ ਕਮਿਸ਼ਨਰ ਡਾ.ਨਯਨ ਜੱਸਲ,ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮਜੀਤ ਕੌਰ ਤੇ ਕਮੇਟੀ ਦੇ ਗੈਰ-ਸਰਕਾਰੀ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

 

Tags: Som Parkash , BJP , Bharatiya Janata Party , DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD