Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜ਼ਨ ਵਲੋਂ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ

Civil Surgeon Ludhiana

Web Admin

Web Admin

5 Dariya News

ਲੁਧਿਆਣਾ , 07 Mar 2023

Last updated on: Mar 07, 2023, 00:00 IST

ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ ਸਿਵਲ ਸਰਜਨ ਡਾ ਹਿਤਿੰਦਰ ਕੌਰ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ, ਸਿਵਲ ਸਰਜਨ ਦਫਤਰ ਤੋ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ.ਸਾਈਕਲ ਰੈਲੀ ਸ਼ਹਿਰ ਦੇ ਡੀ ਐਮ ਸੀ ਚੈਕ, ਹੈਬੋਵਾਲ ਚੌਕ, ਆਰਤੀ ਚੌਕ, ਭਾਈਵਾਲਾ ਚੌਕ, ਕਿਚਲੂ ਨਗਰ, ਰੋਜ਼ ਗਾਰਡਨ, ਫੁਹਾਰਾ ਚੌਕ ਤੋ ਇਲਾਵਾ ਵੱਖ-ਵੱਖ ਥਾਂਵਾਂ ਤੋਂ ਹੁੰਦੀ ਹੋਈ ਸਿਵਲ ਸਰਜ਼ਨ ਦਫਤਰ ਵਿਖੇ ਸਮਾਪਤ ਕੀਤੀ ਗਈ।

ਸਿਵਲ ਸਰਜਨ ਨੇ ਕਿਹਾ ਕਿ ਆਮ ਲੋਕਾਂ ਨੂੰ ਤੰਦਰੁਸਤੀ ਦਾ ਸੁਨੇਹਾ ਦੇਣ ਲਈ ਇਹ ਸਾਇਕਲ ਰੈਲੀ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਰੈਲੀ ਦਾ ਮਕਸਦ ਲੋਕਾਂ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਸਿਰਜਣ ਲਈ ਔਰਤ ਦਾ ਸਿਹਤਮੰਦ ਹੋਣਾ ਜ਼ਰੂਰੀ ਹੈ। 

ਗੈਰ ਸੰਚਾਰੀ ਰੋਗਾਂ ਜਿਵੇਂ ਕੈਂਸਰ, ਦਿਲ ਦਾ ਦੌਰਾ, ਹਾਈਪਰਟੈਂਸਨ, ਸ਼ੂਗਰ ਰੋਗ ਆਦਿ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਸਰੀਰਕ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡਾ ਸਰੀਰ ਤੰਦਰੁਸਤ ਹੈ ਤਾਂ ਹੀ ਅਸੀਂ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ। ਉਨ੍ਹਾਂ ਤੰਬਾਕੂ, ਸਿਗਰਟ ਆਦਿ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। 

ਨਸ਼ੇ ਮੂੰਹ ਤੇ ਫੇਫੜਿਆਂ ਦੇ ਕੈਂਸਰ ਦਾ ਕਾਰਨ ਬਣਦੇ ਹਨ।ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰਪ੍ਰੀਤ ਸਿੰਘ, ਮਾਸ ਮੀਡੀਆਂ ਅਫਸਰ ਦਲਜੀਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਜਿੰਦਰ ਸਿੰਘ, ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਅਤੇ ਬਲਜੀਤ ਸਿੰਘ ਹੈਲਥ ਸੁਪਰਵਾਈਜ਼ਰ ਵੀ ਮੌਜੂਦ ਸਨ।

 

Tags: Civil Surgeon Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD