Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਡਿਪਟੀ ਕਮਿਸ਼ਨਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮੁਫ਼ਤ ਆਟੋ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਹਿਲਾਵਾਂ ਮਿਹਨਤ ਸਦਕਾ ਹਾਸਲ ਕਰ ਰਹੀਆਂ ਹਨ ਉਚੀਆਂ ਪਦਵੀਆਂ- ਸੇਨੂ ਦੁੱਗਲ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜਿਲਕਾ , 07 Mar 2023

Last updated on: Mar 07, 2023, 00:00 IST

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੱਦੇਨਜਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾਵਾਂ ਦੇ ਅਧਿਕਾਰਾਂ ਅਤੇ ਸਸ਼ਕਤੀਕਰਨ ਨੂੰ ਮਜਬੂਤੀ ਪ੍ਰਦਾਨ ਕਰਨ ਹਿਤ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਪ੍ਰਭਾਵਿਤ ਹੁੰਦਿਆਂ ਫਾਜ਼ਿਲਕਾ ਦੀ ਨੌਜਵਾਨ ਸਮਾਜ ਸੇਵੀ ਸੰਸਥਾ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਔਰਤਾਂ ਲਈ ਮੁਫ਼ਤ ਆਟੋ ਸੇਵਾ ਸ਼ੁਰੂ ਕੀਤੀ ਜਿਸ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਔਰਤਾਂ ਕਿਸੇ ਵੀ ਖੇਤਰ ਵਿਚ ਪੁਰਸ਼ਾਂ ਨਾਲੋ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਹੁਣ ਵੱਡੇ-ਵੱਡੇ ਮੁਕਾਮਾਂ *ਤੇ ਪਹੁੰਚ ਕੇ ਉਚਾਈਆਂ ਛੂਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਆਪਣੇ ਘਰ, ਪਰਿਵਾਰ ਨੂੰ ਸਾਂਭਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੀਆਂ ਪਦਵੀਆਂ ਸਾਂਭ ਰਹੀਆਂ ਹਨ ਤੇ ਬਿਹਤਰ ਤਰੀਕੇ ਨਾਲ ਕੰਮ ਨੂੰ ਚਲਾ ਰਹੀਆਂ ਹਨ। 

ਉਨ੍ਹਾਂ ਮਹਿਲਾ ਦਿਵਸ ਨੂੰ ਸਮਰਪਿਤ ਇਕ ਦਿਨ ਮੁਫਤ ਆਟੋ ਸੇਵਾ ਕਰਨ ਦੇ ਉਪਰਾਲੇ ਦੀ ਸੰਸਥਾ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੋਰ ਹੈ ਕਿ ਇਹ ਆਟੋ ਸੇਵਾ ਇਕ ਔਰਤ ਵੱਲੋਂ ਨਿਭਾਈ ਜਾ ਰਹੀ ਹੈ।ਇਸ ਮੌਕੇ ਸੰਸਥਾ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਗਿਆ।

ਸੰਸਥਾ ਦੇ ਵਿਨੈ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਲਵਲੀ ਵਾਲਮੀਕੀ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਔਰਤਾਂ ਲਈ ਮੁਫ਼ਤ ਆਟੋ ਸੇਵਾ ਸ਼ੁਰੂ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਆਟੋ ਵਿੰਗ ਅਸ਼ੋਕ ਕੁੱਕੜ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ, ਬਲਾਕ ਪ੍ਰਧਾਨ ਵਿਪਨ ਪੁਰੀ,  ਕੋਰ ਕਮੇਟੀ ਰਾਜਿੰਦਰ ਸ਼ਰਮਾ,ਮਹਾਵੀਰ ਪ੍ਰਸਾਦ, ਬੌਬੀ ਇੰਦੌਰਾ, ਮੁਫਤ ਸਿੱਖਿਆ ਮਿਸ਼ਨ ਟਿਊਸ਼ਨ ਸੈਂਟਰ ਦੀ ਡਾਇਰੈਕਟਰ ਕਿਰਨ ਮਲਹੋਤਰਾ, ਮੈਡਮ ਬਲਵਿੰਦਰ ਕੌਰ, ਵਿਜੇ ਸ਼ਰਮਾ, ਮਦਨ ਲਾਲ, ਰੋਸ਼ਨ ਲਾਲ, ਜਗਜੀਤ ਸਿੰਘ ਆਦਿ ਹਾਜ਼ਰ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD