Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਖੜੀ ਵਿੱਚ ਹੁੰਮ ਹੁੰਮਾ ਕੇ ਪੁੱਜੇ ਕਿਸਾਨ

ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ: ਡਾ. ਗੋਸਲ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬੱਲੋਵਾਲ ਸੌਂਖੜੀ (ਐਸ. ਬੀ. ਐਸ. ਨਗਰ) , 07 Mar 2023

Last updated on: Mar 07, 2023, 00:00 IST

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਮਾਰਚ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਿੱਚ ਦੂਜਾ ਕਿਸਾਨ ਮੇਲਾ ਯੂਨੀਵਰਸਿਟੀ ਦੇ ਡਾ. ਡੀ.ਆਰ. ਭੂੰਬਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕੀਤਾ ਗਿਆ। 'ਆਓ ਖੇਤੀ ਖਰਚ ਪਾਣੀ ਖਾਦ ਨਾ ਪਾਈਏ' ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਸ. ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ, ਮਿਲਕਫੈੱਡ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏੇ ।ਇਸ ਕਿਸਾਨ ਮੇਲੇ ਵਿੱਚ ਖੇਤਰ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਖੇਤੀਬਾੜੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲੇ ਖੇਤੀ ਗਿਆਨ ਵਿਗਿਆਨ ਦੇ ਸਰੋਤ  ਹੁੰਦੇ ਹਨ ਅਤੇ ਕੰਢੀ ਖੇਤਰ ਦੇ ਇਸ ਮੇਲੇ ਵਿੱਚ ਕਿਸਾਨਾਂ ਦੀ ਦਿਨੋ ਦਿਨ ਵੱਧ ਰਹੀ ਸ਼ਮੂਲੀਅਤ ਇਸ ਇਲਾਕੇ ਦੀ ਵਿਗਿਆਨਕ ਖੇਤੀ ਲਈ ਸ਼ੁਭ ਸ਼ਗਨ ਹੈ । 

ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਇਹ ਖੇਤਰੀ ਖੋਜ ਕੇਂਦਰ ਪਿਛਲੇ 40 ਸਾਲਾਂ ਤੋਂ ਕਿਸਾਨਾਂ ਦੀ ਸੇਵਾ ਕਰ ਰਿਹਾ ਹੈ । ਕੇਂਦਰ ਵਲੋਂ ਤਿਆਰ ਕੀਤੀਆਂ ਪ੍ਰਦਰਸ਼ਨੀਆਂ ਦੀ ਖੂਬ ਸ਼ਲਾਘਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਪਣੀਆਂ ਮੁੱਢਲੀਆਂ  ਖੇਤੀ ਲਾਗਤਾਂ ਤੇ ਕਟੌਤੀ ਕਰਨ ਦੀ ਸ਼ਿਫਾਰਿਸ਼ ਕੀਤੀ । ਸਮਾਜਕ ਰੀਤੀ ਰਿਵਾਜ਼ਾਂ ਅਤੇ ਸਮਾਗਮਾਂ ਤੇ ਸੰਕੋਚਵਾਂ ਖਰਚ ਕਰਨ ਦੀ ਪ੍ਰੇਰਨਾ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਹਿਕਾਰੀ ਪੱਧਰ ਤੇ ਅਪਨਾਉਣ ਦੀ ਅਪੀਲ ਕੀਤੀ ।

ਉਹਨਾਂ ਨੇ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਲਈ ਪ੍ਰੇਰਿਆ। ਇਸ ਦੇ ਨਾਲ ਹੀ ਖੋਜ ਖੇਤਰ ਵਿੱਚ ਨਾੜ ਦੀ ਸਾਂਭ ਸੰਭਾਲ ਅਤੇ ਪਾਣੀ ਦੀ ਸੁਚੱਜੀ ਵਰਤੋਂ ਨੂੰ ਮੁੱਖ ਰੱਖ ਕੇ ਕੰਮ ਕਰਨ ਲਈ ਕਿਹਾ। ਉਹਨਾਂ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਖੇਤੀ ਕਰਨ, ਤੁਪਕਾ ਸਿੰਜਾਈ, ਸੂਰਜੀ ਊਰਜਾ ਵਰਤਣ, ਰੂੜੀ, ਹਰੀ ਖਾਦ, ਮਧੂ ਮੱਖੀ ਪਾਲਣ, ਜੈਵਿਕ ਖਾਦਾਂ ਵਰਤਣ ਅਤੇ ਖ਼ਸਲੀ ਵਿਭਿੰਨਤਾ ਅਪਣਾਉਣ ਤੇ ਜ਼ੋਰ ਦਿੱਤਾ। 

ਇਸ ਨਾਲ ਜਿੱਥੇ ਉਤਪਾਦਕਤਾ ਵਿੱਚ ਵਾਧਾ ਹੋਵੇਗਾ ਉੱਥੇ ਪਾਣੀ ਦੀ ਬਚਤ ਅਤੇ ਭੂਮੀ ਦੀ ਸਿਹਤ ਸੰਭਾਲ ਹੋਣ ਨਾਲ ਕੁਦਰਤੀ ਸੋਮਿਆਂ ਦਾ ਵੀ ਰੱਖ-ਰਖਾਅ ਹੋ ਸਕੇਗਾ ? ਉਹਨਾਂ ਨੇ ਇਸ ਖੇਤਰ ਵਿੱਚ ਡਰੈਗਨ ਫਰੂਟ ਦੀ ਖੇਤੀ ਸੰਬੰਧੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ। ਉਹਨਾਂ ਨੇ ਪੰਜਾਬ ਸਰਕਾਰ ਦੀਆਂ ਖੇਤੀ ਨੀਤੀਆਂ ਬਾਰੇ ਕਿਸਾਨਾਂ ਨੂੰ ਆਪਣੇ ਮਸ਼ਵਰੇ ਦੇਣ ਲਈ ਕਿਹਾ।

ਉਨਾਂ ਨੇ ਇਸ ਇਲਾਕੇ ਵਿੱਚ ਸਥਾਪਿਤ ਹੋਏ ਖੇਤੀਬਾੜੀ ਕਾਲਜ ਸੰਬੰਧੀ ਕਿਹਾ ਕਿ ਇਸ ਕਾਲਜ ਦੇ ਸ਼ੁਰੂ ਹੋਣ ਨਾਲ ਯੁਨੀਵਰਸਿਟੀ ਵੱੱਲੋਂ ਖੇਤੀ ਖੇਤਰ ਵਿੱਚ ਕੀਤੀ ਜਾ ਰਹੀ ਕਿੱਤਾ ਅਧਾਰਿਤ ਖੇਤੀ ਖੋਜ ਨੂੰ ਹੋਰ ਬਲ ਮਿਲੇਗਾ।ਉਹਨਾਂ ਕਿਹਾ ਕਿ ਕਾਲਜ ਸਥਾਪਿਤ ਹੋਣ ਨਾਲ ਨਾ ਕੇਵਲ ਪੰਜਾਬ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਸੰਬੰਧਿਤ ਸਿੱਖਿਆ ਮਿਲੇਗੀ ਬਲਕਿ ਇਸ ਇਲਾਕੇ ਦਾ ਆਰਥਿਕ ਵਿਕਾਸ ਵੀ ਹੋਵੇਗਾ ।

ਇਸ ਮੌਕੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਕਿਸਾਨਾਂ ਅਤੇ ਪਤਵੰਤਿਆਂ ਨੂੰ ਨਿੱਘਾ  ਜੀ ਆਇਆਂ ਕਹਿੰਦਿਆਂ ਡਾ. ਗੁਰਮੀਤ ਸਿੰਘ ਬੁੱਟਰ, ਅਪਰ ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਹਾ ਕਿ ਸਾਨੂੰ ਸਹਾਇਕ ਕਿੱਤਿਆਂ ਵੱਲ ਵੱਧ ਤੋਂ ਵੱਧ ਅਪਣਾਉਣਾ ਚਾਹੀਦਾ ਹੈ ਤਾਂ ਜੋ ਆਰਥਿਕ ਪੱਖੋਂ ਅਸੀਂ ਆਪਣੀ ਖੇਤੀ ਨੂੰ ਹੋਰ ਮਜ਼ਬੂਤ ਬਣਾ ਸਕੀਏ । 

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਖਲਾਈਆਂ ਪ੍ਰਾਪਤ ਕਰਨ ਦੇ ਲਈ ਸਾਨੂੰ ਵੱਖ-ਵੱਖ ਜਿਲ੍ਹਿਆਂ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਨਾਲ ਜੁੜਨਾ ਚਾਹੀਦਾ ਹੈ ।ਉਹਨਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਵਿਕਸਿਤ ਕੀਤੀਆਂ ਕਿਸਮਾਂ ਹੀ ਵਰਤਣ ਅਤੇ ਵਧੇਰੇ ਆਮਦਨ ਲਈ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਆ।

ਉਹਨਾਂ ਨੇ ਕੁਦਰਤੀ ਸੋਮਿਆਂ ਦੀ ਦੁਰਵਰਤੋਂ ਰੋਕਣ ਤੇ ਜ਼ੋਰ ਦਿੰਦਿਆਂ ਤੁਪਕਾ ਸਿੰਚਾਈ ਦੀ ਵਰਤੋਂ, ਝੋਨੇ ਦੀ ਥਾਂ ਮੱਕੀ, ਦਾਲਾਂ ਆਦਿ ਫਸਲਾਂ ਬੀਜਣ ਅਤੇ ਇਸ ਦੇ ਨਾਲ ਹੀ ਜੈਵਿਕ ਖੇਤੀ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਲੁਧਿਆਣਾ ਕੈਂਪਸ ਵਿਖੇ 24-25 ਮਾਰਚ ਨੂੰ ਲੱਗਣ ਵਾਲੇ  ਕਿਸਾਨ ਮੇਲੇ ਵਿੱਚ ਪਹੁੰਚਣ ਲਈ ਵੀ ਗੁਜ਼ਾਰਿਸ਼ ਕੀਤੀ?

ਇਸ ਮੌਕੇ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀ.ਏ.ਯੂ., ਨੇ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਖੋਜ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਮੌਕੇ ਯੂਨੀਵਰਸਿਟੀ ਵਲੋਂ ਸਿਫਾਰਿਸ਼ ਕੀਤੀਆ ਫਸਲਾਂ, ਫਲਾਂ ਅਤੇ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ, ਸੁਰੱਖਿਆ ਅਤੇ ਉਤਪਾਦਨ ਤਕਨੀਕਾਂ ਅਤੇ ਵਿਕਸਿਤ ਕੀਤੀ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਕਣਕ, ਮੱਕੀ ਅਤੇ ਚਰੀ ਦੀਆਂ ਨਵੀਂਆਂ ਕਿਸਮਾਂ ਦਾ ਵੀ ਜ਼ਿਕਰ ਕੀਤਾ। ਡਾ ਢੱਟ ਨੇ ਆਲੂਆਂ ਦੀਆਂ ਕਿਸਮਾਂ ਪੰਜਾਬ ਪੋਟੈਟੋ 101 ਅਤੇ ਪੰਜਾਬ ਪੋਟੈਟੋ 102 ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਗੁਣਾਂ ਬਾਰੇ ਦੱਸਿਆ। ਉਨ੍ਹਾਂ ਸਲਾਦ ਦੀ ਵਰਤੋਂ ਲਈ ਪੰਜਾਬ ਤਰਵੰਗਾ ਦਾ ਜ਼ਿਕਰ ਵੀ ਕੀਤਾ ਗਿਆ ਜੋ ਤਰ ਅਤੇ ਵੰਗਾ ਦਾ ਸੁਮੇਲ ਹੈ । 

ਬੈਂਗਣਾਂ ਵਿਚ ਪੰਜਾਬ ਹਿੰਮਤ, ਧਨੀਏ ਦੀ ਕਿਸਮ ਪੰਜਾਬ ਖੁਸ਼ਬੂ ਅਤੇ ਗੁਆਰਾ ਦੀ ਨਵੀਂ ਕਿਸਮ ਪੀ ਬੀ ਜੀ 16 ਤੋਂ ਬਿਨਾਂ ਭਿੰਡੀ ਦੀ ਕਿਸਮ ਪੰਜਾਬ ਲਾਲਿਮਾ, ਜੰਗਲਾਤ ਵਿਚ ਸਫੈਦੇ ਦੀ ਕਿਸਮ, ਡੇਕ ਦੀਆਂ ਕਿਸਮਾਂ ਪੰਜਾਬ ਡੇਕ 1 ਅਤੇ ਪੰਜਾਬ ਡੇਕ 2 ਦੀ ਸਿਫਾਰਿਸ਼ ਵੀ ਕੀਤੀ ਗਈ। ਉਹਨਾਂ ਨੇ ਖੁੰਬਾਂ ਦੀ ਖੇਤੀ ਲਈ ਕਿਸਾਨਾਂ ਨੂੰ ਪ੍ਰੇਰਿਆ ਅਤੇ ਖੁੰਬਾਂ ਦੀ ਗੁਣਵੱਤਾ ਵਧਾਉਣ ਲਈ ਯੂਨੀਵਰਸਿਟੀ ਦੀਆਂ ਨਵੀਆਂ ਖੋਜ ਤਕਨੀਕਾਂ ਵੀ ਨਿਰਦੇਸ਼ਕ ਖੋਜ ਨੇ ਕਿਸਾਨਾਂ ਨੂੰ ਦੱਸੀਆਂ।

ਇਸ ਮੌਕੇ ਮੁੱਖ ਮਹਿਮਾਨ ਸ. ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ, ਮਿਲਕਫੈੱਡ, ਪੰਜਾਬ ਨੇ ਆਪਣੇ ਸੰਬੋਧਨ ਵਿੱਚ ਖੋਜ ਕੇਂਦਰ ਵਿਖੇ ਖੇਤੀਬਾੜੀ ਦੀ ਡਿਗਰੀ ਸ਼ੁਰੂ ਕਰਨ ਲਈ ਵਧਾਈ ਦਿੱਤੀ। ਉਹਨਾਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਜਿਵੇਂ ਕਿ ਡੇਅਰੀ ਫਾਰਮਿੰਗ, ਮੁਰਗੀ ਪਾਲਣ, ਵਣ ਖੇਤੀ ਲਈ ਪ੍ਰੇਰਿਆ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਲਈ ਨਵੀਆਂ ਖੇਤੀ ਨੀਤੀਆਂ ਵਿਕਸਿਤ ਕਰੇਗੀ ਜੋ ਕਿ ਕਿਸਾਨਾਂ ਲਈ ਬਹੁਤ ਫਾਇਦੇਮੰਦ ਹੋਣਗੀਆਂ।

ਇਸ ਮੌਕੇ  ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ ਨਾਲ ਨਿਵਾਜ਼ਿਆ ਗਿਆ। ਮੇਲੇ ਦੌਰਾਨ ਕਿਸਾਨਾਂ ਵਲੋਂ ਯੂਨੀਵਰਸਿਟੀ ਦੁਆਰਾ ਵਿਕਸਿਤ ਬੀਜ ਅਤੇ ਪ੍ਰਕਾਸ਼ਨਾਵਾਂ ਲਈ ਵਿਸ਼ੇਸ਼ ਉਤਸ਼ਾਹ ਵੇਖਿਆ ਗਿਆ ।ਮੇਲੇ ਦੌਰਾਨ 85 ਦੇ ਕਰੀਬ ਸਟਾਲ ਲਗਾਏ ਗਏ? ਮੇਲੇ ਦੌਰਾਨ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਵੱਖ-ਵੱਖ ਵਿਸ਼ਾ ਵਸਤੂ ਮਾਹਰਾਂ ਵਲੋਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ ਗਈ। ਕਿਸਾਨਾਂ ਦੇ ਖੇਤੀ ਸਬੰਧਿਤ ਸਵਾਲਾਂ ਦੇ ਹੱਲ ਮੌਕੇ ਤੇ ਹੀ ਮਾਹਰਾਂ ਵਲੋਂ ਦੱਸੇ ਗਏ ।

ਇਸ ਮੌਕੇ ਅਗਾਂਹਵਧੂ ਕਿਸਾਨ ਸ਼੍ਰੀ ਅਮਨਦੀਪ, ਸ਼੍ਰੀ ਗੁਰਚਰਨ ਸਿੰਘ ਭੁੱਲਰ, ਸ਼੍ਰੀ ਨਰੇਸ਼ ਕੁਮਾਰ, ਸ਼੍ਰੀ ਅਨੰਤ ਰਾਮ ਅਤੇ ਸ਼੍ਰੀ ਗੁਰਦੀਪ ਰਾਮ ਨੂੰ ਸਨਮਾਨਿਤ ਕੀਤਾ ਗਿਆ।ਖੇਤਰੀ ਖੋਜ ਕੇਂਦਰ ਵਿਖੇ ਖੇਤੀਬਾੜੀ ਦੀ ਡਿਗਰੀ ਕਰਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗੀਤ, ਸ਼ਬਦ ਗਾਇਨ ਅਤੇ ਭੰਗੜਾ  ਪੇਸ਼ ਕੀਤਾ ਗਿਆ ।

ਅੰਤ ਵਿੱਚ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਮੇਲੇ ਦੌਰਾਨ ਕਿਸਾਨਾਂ ਵਲੋਂ ਯੂਨੀਵਰਸਿਟੀ ਦੁਆਰਾ ਵਿਕਸਿਤ ਬੀਜ ਅਤੇ ਪ੍ਰਕਾਸ਼ਨਾਵਾਂ ਲਈ ਵਿਸ਼ੇਸ਼ ਉਤਸ਼ਾਹ ਵੇਖਿਆ ਗਿਆ ।ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਕਿਰਨਜੋਤ ਕੌਰ, ਡੀਨ, ਕਾਲਜ ਆਖ਼ ਕਮਿਊਨਿਟੀ ਸਾਇੰਸ, ਸ਼੍ਰੀ ਅਸ਼ੋਕ ਕਟਾਰੀਆ, ਮੈਂਬਰ ਆਪ, ਸ਼੍ਰੀ ਸਤਨਾਮ ਸਿੰਘ ਜਲਾਲਪੁਰ, ਚੈਅਰਮੈਨ, ਜ਼ਿਲਾ ਯੋਜਨਾ ਬੋਰਡ, ਨਵਾਂਸ਼ਹਿਰ ਵੀ ਹਾਜ਼ਰ ਸਨ। ਸਟੇਜ ਦਾ ਸੰਚਾਲਨ ਡਾ. ਤੇਜਿੰਦਰ ਸਿੰਘ ਰਿਆੜ ਅਤੇ ਡਾ. ਗੁਰਵਿੰਦਰ ਸਿੰਘ ਨੇ ਕੀਤਾ।

ਕਿਸਾਨ ਮੇਲੇ ਵਿੱਚ ਸ਼ਿਰਕਤ ਕਰਨ ਰਹੇ ਪਤਵੰਤਿਆਂ, ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕਰਦਿਆਂ ਕੇਂਦਰ ਦੇ ਨਿਰਦੇਸ਼ਕ ਡਾ. ਮਨਮੋਹਨਜੀਤ ਸਿੰਘ ਨੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਖੜੀ ਦੁਆਰਾ ਕੰਢੀ ਖੇਤਰ ਅਤੇ ਇਸ ਇਲਾਕੇ ਦੇ ਕਿਸਾਨਾਂ ਦੇ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਚਾਨਣਾ ਪਾਇਆ।ਇਸ ਮੌਕੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਿਰਦੇਸ਼ਕ ਡਾ. ਮਨਮੋਹਨਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਅਖੀਰ ਵਿੱਚ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਖੜੀ ਵਿਖੇ ਕਿਸਾਨ ਸੇਵਾ ਕੇਂਦਰ ਦਾ ਉਦਘਾਟਨ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ ਨੇ ਕੀਤਾ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD