Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵਲੋਂ ਅਦਾਲਤੀ ਕੇਸਾਂ ਦੀ ਸੁਚੱਜੀ ਪੈਰ੍ਹਵੀ ਲਈ ਨੋਡਲ ਅਧਿਕਾਰੀ ਨਾਮਜ਼ਦ ਕਰਨ ਦੇ ਹੁਕਮ

ਐਨ.ਡੀ.ਪੀ.ਐਸ ਅਤੇ ਆਬਕਾਰੀ ਵਿਭਾਗ ਨਾਲ ਸਬੰਧਿਤ ਕੇਸਾਂ ਵਿਚ ਸਜ਼ਾ ਦਰ ਵਧਾਉਣ ਤੇ ਜ਼ੋਰ

DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲ਼ਾ , 09 Mar 2023

Last updated on: Mar 09, 2023, 00:00 IST

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਸਰਕਾਰ ਨਾਲ ਸਬੰਧਿਤ ਕੇਸਾਂ ਦੀ ਸੁਚੱਜੀ ਪੈਰਵਾਈ ਲਈ ਆਪੋ ਆਪਣੇ ਵਿਭਾਗਾਂ ਵਲੋਂ ਨੋਡਲ ਅਧਿਕਾਰੀ ਤੁਰੰਤ ਨਾਮਜ਼ਦ ਕਰਕੇ ਦਫ਼ਤਰ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰਨ।ਅੱਜ ਇੱਥੇ ਪੰਜਾਬ ਡਿਸਪਿਊਟ ਰੈਜੁਲੇਸ਼ਨ ਐਂਡ ਲਿਟੀਗੇਸ਼ਨ ਪਾਲੀਸੀ 2020 ਨੂੰ ਇੰਨ-ਬਿੰਨ ਲਾਗੂ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਅਦਾਲਤੀ ਕੇਸਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਇਹ ਸਪੱਸ਼ਟ ਕਿਹਾ ਕਿ ਵਿਭਾਗ ਵਲੋਂ ਨਾਮਜ਼ਦ ਕੀਤਾ ਨੋਡਲ ਅਧਿਕਾਰੀ ਘੱਟੋ-ਘੱਟ ਪਹਿਲੇ ਦਰਜੇ ਦਾ ਅਧਿਕਾਰੀ ਹੋਵੇਗਾ।ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਸ੍ਰੀ ਰਾਜਪਾਲ ਸਿੰਘ ਨੇ ਐਨ.ਡੀ.ਪੀ.ਐਸ ਅਤੇ ਆਬਕਾਰੀ ਵਿਭਾਗ ਨਾਲ ਸਬੰਧਿਕ ਕੇਸਾਂ ਵਿਚ ਸਜ਼ਾ ਦਰ ਵਧਾਉਣ ਲਈ ਜਾਂਚ ਅਧਿਕਾਰੀਆਂ ਅਤੇ ਵਿਭਾਗੀ ਕਰਮਚਾਰੀਆਂ ਨੂੰ ਸੈਂਪਲ ਇਕੱਤਰ ਕਰਨ,ਟੈਸਟਿੰਗ ਅਤੇ ਕੇਸ ਪ੍ਰਾਪਰਟੀ ਅਦਾਲਤ ਵਿਚ ਪੇਸ਼ ਕਰਨ ਸਬੰਧੀ ਸਿਖਲਾਈ ਦੇਣ ਦੀ ਲੋੜ ਤੇ ਵੀ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਜਾਂਚ ਅਧਿਕਾਰੀਆਂ ਅਤੇ ਜ਼ਿਲ੍ਹਾ ਅਟਾਰਨੀ ਦੇ ਅਧਿਕਾਰੀਆਂ ਦੇ ਸਾਂਝੇ ਸੈਮੀਨਾਰ ਲਗਵਾਏ ਜਾਣ ਤਾਂ ਜੋ ਅਦਾਲਤੀ ਕੇਸਾਂ ਦੀ ਹੋਰ ਬਿਹਤਰੀਨ ਤਰੀਕੇ ਪੈਰਵਾਈ ਹੋ ਸਕੇ।ਡਿਪਟੀ ਕਮਿਸ਼ਨਰ ਨੇ ਵਿਭਾਗੀ ਮੁਖੀਆਂ ਨੂੰ ਇਹ ਵੀ ਕਿਹਾ ਕਿ ਉਹ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਿਤ ਜਿਨੇ ਵੀ ਕਿਸੇ ਅਦਾਲਤਾਂ ਵਿਚ ਬਕਾਇਆ ਹਨ,ਉਨ੍ਹਾਂ ਦੀ ਮੌਜੂਦਾ ਸਟੇਟਸ ਰਿਪੋਰਟ ਸੌਂਪੀ ਜਾਵੇ ਅਤੇ ਸਮੂਹ ਕੇਸਾਂ ਵਿਚ ਪੰਜਾਬ ਸਰਕਾਰ ਦਾ ਪੱਖ ਜ਼ੋਰਦਾਰ ਤਰੀਕੇ ਨਾਲ ਰੱਖਿਆ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸਾਗਰ ਸੇਤੀਆ,ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮਜੀਤ ਕੌਰ,ਚਾਰਾਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼,ਜ਼ਿਲ੍ਹਾ ਅਟਾਰਨੀ ਤੇ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

 

Tags: DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD