Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਉਤੇ ਕੀਤਾ ਸਵਾਗਤ

ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੇ ਦਰਸ਼ਨ

Bhagwant Mann, AAP, Aam Aadmi Party, Aam Aadmi Party Punjab, AAP Punjab, Droupadi Murmu, President of India, President, Indian President, Rashtrapati, Sri Harmandir Sahib, Jallianwala Bagh, Durgiana Mandir, Bhagwan Valmiki Tirath, Amritsar

Web Admin

Web Admin

5 Dariya News

ਅੰਮ੍ਰਿਤਸਰ , 09 Mar 2023

Last updated on: Mar 09, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਉਤੇ ਸਵਾਗਤ ਕੀਤਾ।ਮੁੱਖ ਮੰਤਰੀ ਨੇ ਇਕ ਦਿਨਾ ਦੌਰੇ ਉਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। 

ਪੰਜਾਬ ਆਉਣ ਉਤੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ ਦੀ ਧਰਤੀ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਦੱਸਿਆ ਕਿ ਪੰਜਾਬ ਦੀ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਬਾਰੇ ਸਿਰਫ਼ ਇੱਥੇ ਆ ਕੇ ਹੀ ਜਾਣਿਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਰਾਸ਼ਟਰਪਤੀ ਆਪਣੇ ਦੌਰੇ ਦੌਰਾਨ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਾਮੱਤੀ ਅਮੀਰ ਵਿਰਾਸਤ ਨੂੰ ਮਹਿਸੂਸ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਇਕ ਯਾਦਗਾਰੀ ਮੌਕਾ ਹੈ ਅਤੇ ਸਮੁੱਚਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਸੂਬੇ ਵਿੱਚ ਪੁੱਜਣ ਉਤੇ ਤਹਿ-ਦਿਲੋਂ ਸਵਾਗਤ ਕਰਦਾ ਹੈ। 

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਇਸ ਧਰਤੀ ਉਤੇ ਦੇਸ਼ ਦੇ ਰਾਸ਼ਟਰਪਤੀ ਦੇ ਇੱਥੇ ਪੁੱਜਣ ਉਤੇ ਸੂਬਾ ਸਰਕਾਰ ਮਾਣ-ਮਹਿਸੂਸ ਕਰਦੀ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕੀਤੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Droupadi Murmu , President of India , President , Indian President , Rashtrapati , Sri Harmandir Sahib , Jallianwala Bagh , Durgiana Mandir , Bhagwan Valmiki Tirath , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD