Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਗੂਰ ਨਗਰ, ਬੀ ਆਰ ਐਸ ਨਗਰ, ਕਿਚਲੂ ਨਗਰ ਤੇ ਮਾਡਲ ਟਾਊਨ 'ਚ ਵੱਧ ਫੈਲਦਾ ਹੈ ਡੇਂਗੂ - ਸਿਹਤ ਵਿਭਾਗ

Health, Civil Surgeon Ludhian, Dr. Hitinder Kaur, Dr, Hitinder Kaur Civil Surgeon Ludhiana, Ludhiana, Dengue

Web Admin

Web Admin

5 Dariya News

ਲੁਧਿਆਣਾ , 10 Mar 2023

Last updated on: Mar 10, 2023, 00:00 IST

ਸਿਹਤ ਵਿਭਾਗ ਵੱਲੋ ਜਾਰੀ ਹੁਕਮਾਂ ਮੁਤਾਬਿਕ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੇ ਦਿਸਾ ਨਿਰਦੇਸਾਂ ਤਹਿਤ ਜਿਲ੍ਹੇ ਭਰ ਦੇ ਸਰਕਾਰੀ ਸਿਹਤ ਕੇਦਰਾਂ 'ਚ ਆਮ ਲੋਕਾਂ ਨੂੰ ਡੇਗੂ ਦੇ ਪੈਦਾ ਹੋਣ ਵਾਲੇ ਲਾਰਵੇ ਸਬੰਧੀ ਟੀਮਾਂ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਮੁਹਿੰਮ ਤਹਿਤ ਅੱਜ ਰਾਜਗੂਰ ਨਗਰ ਜੀ-ਬਲਾਕ ਵਿੱਚ ਲੋਕਾਂ ਨੂੰ ਘਰ ਘਰ ਜਾਂ ਕੇ ਜਾਗਰੂਕ ਕੀਤਾ ਗਿਆ ਅਤੇ ਕਈ ਥਾਂਵਾਂ ਤੇ ਲਾਰਵਾ ਵੀ ਚੈਕ ਕੀਤਾ ਗਿਆ।

ਇਸ ਮੌਕੇ ਸਰਕਾਰੀ ਪ੍ਰਾਇਮਾਰੀ ਸਮਾਰਟ ਸਕੂਲ ਨੰਬਰ ਸੱਤ ਵਿਚ ਅਧਿਆਪਕਾਂ ਨੂੰ ਜਾਗਰੂਕ ਕਰਦੇ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਅਫ਼ਸਰ ਪਰਮਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆਂ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ, ਐਂਟੀ ਲਾਰਵਾ ਵਿੰਗ ਤੋ ਐਸ ਆਈ ਸਤਵਿੰਦਰ ਸਿੰਘ, ਮਨਪ੍ਰੀਤ ਸਿੰਘ ਐਸ ਆਈ ਨੇ ਦੱਸਿਆ ਕਿ ਡੇਗੂ ਸਹਿਰਾਂ ਦੇ ਵੱਖ ਵੱਖ ਖੇਤਰਾਂ ਤੋ ਇਲਾਵਾ ਸ਼ਹਿਰ ਦੇ ਰਾਜਗੂਰ ਨਗਰ, ਬੀ ਆਰ ਐਸ ਨਗਰ , ਕਿਚਲੂ ਨਗਰ ਅਤੇ ਮਾਡਲ ਟਾਊਨ ਆਦਿ ਥਾਂਵਾਂ ਤੇ ਵੱਧ ਫੈਲਦਾ ਹੈ।

ਉਨ੍ਹਾਂ ਦੱਸਿਆ ਕਿ ਡੇਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਉਨਾਂ ਡੇਗੂ ਅਤੇ ਮਲੇਰੀਆ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਂਗੂ ਦੇ ਲੱਛਣ ਹੋ ਸਕਦੇ ਹਨ।

ਇਸ ਮੌਕੇ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਉਨਾਂ ਬਚਾਅ ਦੇ ਸਾਧਨ ਦੱਸੇ ਅਤੇ ਕਿਹਾ ਕਿ ਕੂਲਰਾਂ, ਗਮਲਿਆ, ਫਰਿੱਜ਼ਾ ਦੇ ਪਿਛਲੇ ਪਾਸੇ ਲੱਗੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿੱਚੋ ਪਾਣੀ ਕੱਢ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਹਾਲਤ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। 

ਬਿਮਾਰੀਆਂ ਤੋ ਬਚਣ ਸਬੰਧੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸ ਵਿਅਕਤੀ ਨੂੰ ਉਪਰੋਕਤ ਲੱਛਣ ਪਾਏ ਜਾਂਦੇ ਹਨ ਤਾਂ ਉਹ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਚੈਕਅਪ ਜਰੂਰ ਕਰਵਾਉਣ।

 

Tags: Health , Civil Surgeon Ludhian , Dr. Hitinder Kaur , Dr , Hitinder Kaur Civil Surgeon Ludhiana , Ludhiana , Dengue

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD