Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭਲਾਈ ਸਕੀਮਾਂ ਦਾ ਨਿਰਵਿਘਨ ਲਾਭ ਲੈਣ ਲਈ ਆਪਣੇ ਆਧਾਰ ਵੇਰਵੇ ਅੱਪਡੇਟ ਕਰਨ ਦੀ ਅਪੀਲ

ਕਿਹਾ, ਜਿਨ੍ਹਾਂ ਲੋਕਾਂ ਨੇ ਪਿਛਲੇ ਅੱਠ-ਦਸ ਸਾਲਾਂ ’ਚ ਆਧਾਰ ਅਪਡੇਟ ਨਹੀਂ ਕੀਤਾ, ਆਪਣੇ ਵੇਰਵੇ ਜਲਦ ਤੋਂ ਜਲਦ ਅਪਡੇਟ ਕਰਵਾਉਣ

Punjab Admin, Amninder Kaur Brar, Unique Identification Authority of India, UIDAI, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 10 Mar 2023

Last updated on: Mar 10, 2023, 00:00 IST

ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਬਰਾੜ ਨੇ ਅੱਜ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਪਿਛਲੇ ਅੱਠ ਤੋਂ ਦਸ ਸਾਲਾਂ ਦੌਰਾਨ, 2015 ਤੋਂ ਪਹਿਲਾਂ ਆਧਾਰ ਕਾਰਡ ਨੂੰ ਅਪਡੇਟ ਨਹੀਂ ਕਰਵਾਇਆ ਤਾਂ ਆਪਣੇ ਆਧਾਰ ਵੇਰਵਿਆਂ ਨੂੰ ਜਲਦ ਤੋਂ ਜਲਦ ਅਪਡੇਟ ਕਰਵਾਉਣ।

ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪਛਾਣ ਦੇ ਸਬੂਤ (ਪਰੂਫ ਆਫ ਆਈਡੈਂਟਿਟੀ) ਅਤੇ ਪਤੇ ਦੇ ਸਬੂਤ (ਪਰੂਫ ਆਫ ਐਡਰੈੱਸ) ਸਬੰਧੀ ਦਸਤਾਵੇਜ਼ਾਂ ਨੂੰ ਅੱਪਡੇਟ ਕਰਕੇ ਨਾਗਰਿਕਾਂ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂ.ਆਈ.ਡੀ.ਏ.ਆਈ.) ਵੱਲੋਂ ਡਾਕੂਮੈਂਟ ਅਪਡੇਟ ਫੀਚਰ ਰਾਹੀਂ ਆਧਾਰ ਵਿੱਚ ਦਸਤਾਵੇਜ਼ ਅਪਡੇਟ ਕਰਨ ਲਈ ਸੁਵਿਧਾ ਪੇਸ਼ ਕੀਤੀ ਗਈ ਹੈ।

ਅਮਨਿੰਦਰ ਕੌਰ ਬਰਾੜ ਨੇ ਅੱਗੇ ਕਿਹਾ ਕਿ ਡਾਕੂਮੈਂਟ ਅਪਡੇਟ ਫੀਚਰ ਮਾਈ ਆਧਾਰ (myAadhaar) ਪੋਰਟਲ ਜਾਂ ਕਿਸੇ ਵੀ ਆਧਾਰ ਇਨਰੋਲਮੈਂਟ ਸੈਂਟਰ ਰਾਹੀਂ ਆਨਲਾਈਨ ਪਹੁੰਚਯੋਗ ਹੈ ਅਤੇ ਨਾਗਰਿਕਾਂ ਨੂੰ ਆਪਣੇ ਆਧਾਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਇਨ੍ਹਾਂ ਵਿਕਲਪਾਂ ਦੀ ਚੋਣ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਆਧਾਰ ਧਾਰਕਾਂ ਵੱਲੋਂ ਆਪਣੇ ਮੋਬਾਇਲ ਨੰਬਰਾਂ, ਪਛਾਣ ਦੇ ਮੌਜੂਦਾ ਸਬੂਤ ਅਤੇ ਪਤੇ ਦੇ ਮੌਜੂਦਾ ਪ੍ਰਮਾਣ ਦੇ ਨਾਲ ਆਪਣੇ ਆਧਾਰ ਵੇਰਵਿਆਂ ਨੂੰ ਅਪਡੇਟ ਕੀਤਾ ਜਾਣਾ ਹੈ। ਇਸ ਦੇ ਲਈ ਨਾਗਰਿਕ ਨੇੜਲੇ ਸੇਵਾ ਕੇਂਦਰਾਂ ਅਤੇ ਆਧਾਰ ਇਨਰੋਲਮੈਂਟ ਕੇਂਦਰਾਂ 'ਤੇ ਜਾ ਸਕਦੇ ਹਨ ਜਾਂ ਮਾਈ ਆਧਾਰ ((myAadhaar) ਪੋਰਟਲ ਅਤੇ ਐਮ.ਆਧਾਰ ਮੋਬਾਇਲ ਐਪਲੀਕੇਸ਼ਨ ਰਾਹੀਂ ਆਨਲਾਈਨ ਵੀ ਅਪਡੇਟ ਕਰਵਾ ਸਕਦੇ ਹਨ।

  ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ 12-ਅੰਕਾਂ ਵਾਲਾ ਵਿਲੱਖਣ ਪਛਾਣ ਨੰਬਰ (ਆਧਾਰ ਨੰਬਰ) ਦੇਸ਼ ਵਿੱਚ ਸ਼ਨਾਖ਼ਤ ਦੇ ਸਰਵ-ਪ੍ਰਵਾਨਿਤ ਸਬੂਤ ਵਜੋਂ ਉਭਰਿਆ ਹੈ, ਇਸ ਲਈ ਆਧਾਰ ਵਿੱਚ ਦਸਤਾਵੇਜ਼ਾਂ ਦੀ ਅੱਪਡੇਸ਼ਨ ਬਿਹਤਰ ਸੇਵਾਵਾਂ ਦੀ ਪ੍ਰਾਪਤੀ ਵਿੱਚ ਸੌਖ ਦੇ ਨਾਲ-ਨਾਲ ਸਹੀ ਪ੍ਰਮਾਣਿਕਤਾ ਨੂੰ ਵੀ ਸਮਰੱਥ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਕੇ.ਵਾਈ.ਸੀ. ਫਾਰਮ ਭਰ ਕੇ ਆਧਾਰ ਵੇਰਵਿਆਂ ਨੂੰ ਅਪਡੇਟ ਰੱਖੀਏ। 

ਉਨ੍ਹਾਂ ਕਿਹਾ ਕਿ ਜੇਕਰ ਜਨਸੰਖਿਆ ਸਬੰਧੀ ਵੇਰਵਿਆਂ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਨਹੀਂ ਹੋਈ ਤਾਂ ਵੀ ਬਿਨੈਕਾਰਾਂ ਨੂੰ ਆਪਣੀ ਪਛਾਣ ਅਤੇ ਪਤੇ ਦੇ ਸਬੂਤ ਨੂੰ ਅਪਡੇਟ ਕਰਨ ਦੀ ਲੋੜ ਹੈ। ਉਨ੍ਹਾਂ ਮਾਪਿਆਂ ਨੂੰ ਵੀ ਆਪਣੇ 5 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਦੇ ਆਧਾਰ ਵੇਰਵੇ ਜਲਦੀ ਤੋਂ ਜਲਦੀ ਅੱਪਡੇਟ ਕਰਵਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਅਤੇ ਬੈਂਕਿੰਗ ਅਤੇ ਐਨ.ਬੀ.ਐਫ.ਸੀ. ਸੇਵਾਵਾਂ ਸਮੇਤ ਵਿੱਤੀ ਸੇਵਾਵਾਂ ਵਿੱਚ ਆਧਾਰ ਪ੍ਰਮਾਣਿਕਤਾ ਦੀ ਵਿਆਪਕ ਤੌਰ 'ਤੇ ਵਰਤੋਂ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਸੇਵਾਵਾਂ ਦਾ ਨਿਰਵਿਘਨ ਲਾਭ ਲੈਣ ਲਈ ਆਧਾਰ ਅੱਪਡੇਟ ਕਰਨਾ ਬਹੁਤ ਅਹਿਮ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਨੈਕਾਰਾਂ ਦੇ ਆਧਾਰ ਵੇਰਵਿਆਂ ਨੂੰ ਸ਼ਨਾਖ਼ਤ ਦੇ ਸਬੂਤ ਵਜੋਂ ਸਵੀਕਾਰ ਕਰਨ ਤੋਂ ਪਹਿਲਾਂ ਇਸ ਦੀ ਤਸਦੀਕ ਕੀਤੀ ਜਾਵੇ ਤਾਂ ਜੋ ਫਰਜ਼ੀ/ਫੋਟੋਸ਼ਾਪ ਕੀਤੇ ਆਧਾਰ ਕਾਰਡਾਂ ਦੀ ਪਛਾਣ ਕਰਨ ਵਿੱਚ ਮਦਦ ਮਿਲ ਸਕੇ। ਮੀਟਿੰਗ ਦੌਰਾਨ ਪ੍ਰੋਜੈਕਟ ਮਨੈਜਰ ਰਮਨ ਅਬਰੋਲ ਨੇ ਆਧਾਰ ਕਾਰਡ ਸਬੰਧੀ ਪੇਸ਼ਕਾਰੀ ਵੀ ਕੀਤੀ।

ਜ਼ਿਕਰਯੋਗ ਹੈ ਕਿ ਐਸ.ਏ.ਐਸ. ਨਗਰ ਦੇ ਸਾਰੇ ਸੇਵਾ ਕੇਂਦਰਾਂ 'ਤੇ ਆਧਾਰ ਸੇਵਾਵਾਂ ਉਪਲਬਧ ਹਨ ਜਦਕਿ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਐਸ.ਏ.ਐਸ. ਨਗਰ ਸਥਿਤ ਸੇਵਾ ਕੇਂਦਰ ਵਿਖੇ ਵੀ ਇਹ ਸੇਵਾ ਉਪਲਬਧ ਹੈ, ਜਿੱਥੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇਨ੍ਹਾਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ। ਇਸੇ ਤਰ੍ਹਾਂ ਕੁਝ ਬੈਂਕ ਅਤੇ ਡਾਕਘਰ ਵੀ ਇਹ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

 

Tags: Punjab Admin , Amninder Kaur Brar , Unique Identification Authority of India , UIDAI , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD