Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਵਿਸ਼ਵ ਗੁਲੋਕੋਮਾ ਸਪਤਾਹ ਨੂੰ ਸਮਰਪਿਤ ਜਾਗਰੂਕਤਾ ਸਮੱਗਰੀ ਜਾਰੀ

ਸਮੇਂ ਸਿਰ ਪਤਾ ਚਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ਼ ਸੰਭਵ - ਡਾ. ਰਾਜਿੰਦਰ ਪਾਲ

Ferozpur, Health, Civil Surgeon Ferozpur

Web Admin

Web Admin

5 Dariya News

ਫਿਰੋਜ਼ਪੁਰ , 10 Mar 2023

Last updated on: Mar 10, 2023, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਰਜਿੰਦਰ ਪਾਲ ਦੀ ਅਗਵਾਈ ਹੇਠ ਮਨਾਏ ਜਾ ਰਹੇ ਵਿਸ਼ਵ ਗਲੂਕੋਮਾ ਹਫਤੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਜਾਗਰੂਕਤਾ ਸਮੱਗਰੀ ਜਾਰੀ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਪਾਲ ਨੇ ਕਿਹਾ ਕਿ ਮਿਤੀ 12 ਤੋਂ 18 ਮਾਰਚ 2023 ਤੱਕ ਆਯੋਜਿਤ ਕੀਤੇ ਜਾਣ ਵਾਲੇ ਇਸ ਸਪਤਾਹ ਦੌਰਾਨ ਲੋਕਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਜ਼ਿਲਾ ਹਸਪਤਾਲ ਫਿਰੋਜ਼ਪੁਰ ਤੇ ਸਬ ਡਵੀਜਨਲ ਹਸਪਤਾਲ ਵਿਖੇ ਕਾਲੇ ਮੋਤੀਏ ਦੇ ਮਰੀਜ਼ਾਂ ਦੀ ਸ਼ਨਾਖਤ ਲਈ ਸਕਰੀਨਿੰਗ ਕੀਤੀ ਜਾਵੇਗੀ।

ਡਾ. ਰਾਜਿੰਦਰ ਪਾਲ ਨੇ ਦੱਸਿਆ ਕਿ ਭਾਰਤ ਵਿੱਚ ਕਾਲਾ ਮੋਤੀਆ ਸਥਾਈ ਨੇਤਰਹੀਨਤਾ ਦੇ ਮੁੱਖ ਕਾਰਨਾਂ ਵਿੱਚੋਂ ਮੁੱਖ ਕਾਰਨ ਹੈ। ਕਾਲੇ ਮੋਤੀਏ ਦੇ ਲੱਛਣਾਂ ਵਿੱਚ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਨੰਬਰ ਵਾਰ-ਵਾਰ ਬਦਲਣਾ, ਰੌਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਨਾਲ ਨਜ਼ਰ ਦਾ ਅਚਾਨਕ ਘਟਨਾ, ਨਿਗ੍ਹਾ ਦਾ ਸੀਮਿਤ ਹੋਣਾ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸਦਾ ਪਤਾ ਚਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ਼ ਸੰਭਵ ਹੈ।

ਇਸ ਮੌਕੇ ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫਸਰ ਅਤੇ ਸਹਾਇਕ ਸਿਵਲ ਸਰਜਨ ਡਾ: ਸੁਸ਼ਮਾ ਠੱਕਰ ਨੇ ਵਿਸ਼ੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਆਪਣੀਆਂ ਅੱਖਾਂ ਦਾ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਕਿ ਸਮੇ ਸਿਰ ਕਾਲੇ ਮੋਤੀਏ ਦੀ ਪਛਾਣ ਕਰਕੇ ਇਸ ਦਾ ਇਲਾਜ਼ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਗੁਲੋਕੋਮਾ ਪ੍ਰਤੀ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਜਿਨ੍ਹਾਂ ਦਾ ਕੋਈ ਪਰਿਵਾਰਕ ਮੈਂਬਰ ਕਾਲੇ ਮੋਤੀਏ ਤੋਂ ਪੀੜਿਤ ਹੋਵੇ ਜਾਂ ਕੋਈ ਵਿਅਕਤੀ ਸ਼ੂਗਰ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੋਵੇ। 

ਇਸ ਤੋਂ ਇਲਾਵਾ ਅਲਰਜੀ, ਦਮਾ, ਚਮੜੀ ਰੋਗਾਂ ਆਦਿ ਲਈ ਵਧੇਰੇ ਸਟੀਰਾਇਡ ਵਰਤਣ ਵਾਲਿਆਂ ਨੂੰ ਵੀ ਇਸ ਰੋਗ ਤੋਂ ਚੌਕਸ ਰਹਿਣ ਦੀ ਜਰੂਰਤ ਹੁੰਦੀ ਹੈ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਮੀਨਾਕਸ਼ੀ ਅਬਰੋਲ, ਮਾਸ ਮੀਡੀਆ ਅਫਸਰ ਰੰਜੀਵ, ਸਟੈਨੋ ਵਿਕਾਸ ਕਾਲੜਾ, ਏ.ਐਮ.ਓ. ਗੁਰਲਾਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਹਰੀਸ਼ ਕਟਾਰੀਆ, ਏ.ਐਚ.ਏ ਨਵਨੀਤ ਕੌਰ ਅਤੇ ਅੰਕੁਸ਼ ਗਰੋਵਰ ਆਦਿ ਹਾਜ਼ਰ ਸਨ।

 

Tags: Ferozpur , Health , Civil Surgeon Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD