Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੇਂਦਰੀ ਰਾਜ ਮੰਤਰੀ ਰਾਮੇਸ਼ਵਰ ਤੇਲੀ ਨਾਭਾ ਬਾਟਲਿੰਗ ਪਲਾਂਟ 'ਚ ਪੁੱਜੇ

Rameshwar Teli, BJP, Bhartiya Janta Party, Nabha , Patiala, Petroleum & Natural Gas

Web Admin

Web Admin

5 Dariya News

ਨਾਭਾ/ਪਟਿਆਲਾ , 10 Mar 2023

Last updated on: Mar 10, 2023, 00:00 IST

ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਕਿਰਤ ਤੇ ਰੋਜ਼ਗਾਰ ਮੰਤਰਾਲੇ ਦੇ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਅੱਜ ਨਾਭਾ ਸਥਿਤ ਇੰਡੀਅਨ ਆਇਲ ਦੇ ਐਲ.ਪੀ.ਜੀ. ਬਾਟਲਿੰਗ ਪਲਾਂਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬਾਟਲਿੰਗ ਪਲਾਂਟ ਦੇ ਅਧਿਕਾਰੀਆਂ, ਡਿਸਟ੍ਰੀਬਿਊਟਰਾਂ ਅਤੇ ਹੋਰ ਸਬੰਧਤਾਂ ਨਾਲ ਗੱਲਬਾਤ ਕੀਤੀ।

ਰਾਮੇਸ਼ਵਰ ਤੇਲੀ ਨੇ ਇੱਥੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਵੀ ਲਗਾਏ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਚਲਾਈ ਗਈ ਉਜਵਲਾ ਯੋਜਨਾ ਤਹਿਤ ਘਰ-ਘਰ ਗੈਸ ਪਹੁੰਚਾਉਣ ਦਾ ਟੀਚਾ ਪੂਰਾ ਕੀਤਾ ਜਾ ਰਿਹਾ ਹੈ ਅਤੇ ਦੇਸ਼ ਦੀਆਂ ਮਹਿਲਾਵਾਂ ਦੀ ਮੰਗ ਅਨੁਸਾਰ ਫਾਈਬਰ ਦੇ ਸਿਲੰਡਰ ਰਾਹੀਂ ਗੈਸ ਸਪਲਾਈ ਕਰਨ ਦਾ ਪ੍ਰੋਗਰਾਮ ਵੀ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਕੇਂਦਰੀ ਰਾਜ ਮੰਤਰੀ ਨੇ ਸਭ ਤੋਂ ਪੁਰਾਣੀ ਏਜੰਸੀ ਸ਼ਰਨ ਗੈਸ ਪਟਿਆਲਾ ਦੀਆਂ ਮਹਿਲਾ ਡਿਸਟ੍ਰੀਬਿਊਟਰ ਦਾ ਸਨਮਾਨ ਵੀ ਕੀਤਾ। ਉਨ੍ਹਾਂ ਨੇ ਬਾਟਲਿੰਗ ਪਲਾਂਟ ਦਾ ਦੌਰਾ ਕਰਨ ਮੌਕੇ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਹੋਰ ਸੁਧਾਰਾਂ ਲਈ ਸੁਝਾਉ ਵੀ ਦਿੱਤੇ।

ਇਸ ਮੌਕੇ ਪੰਜਾਬ ਰਾਜ ਦੇ ਕਾਰਜਕਾਰੀ ਡਾਇਰੈਕਟਰ ਜਿਤੇਂਦਰ ਕੁਮਾਰ, ਸੀ.ਜੀ.ਐਮ. (ਐਲ.ਪੀ.ਜੀ.) ਆਰ. ਗਨਪਤੀ ਸੁਬਰਾਮਨੀਅਮ, ਨਾਭਾ ਬਾਟਲਿੰਗ ਪਲਾਂਟ ਦੇ ਡੀ.ਜੀ.ਐਮ. ਸੰਜੀਵ ਸ਼ਰਮਾ ਨੇ ਰਾਮੇਸ਼ਵਰ ਤੇਲੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ। ਉਨ੍ਹਾਂ ਨਾਲ ਸੀ.ਜੀ.ਐਮ. ਪਿਯੂਸ਼ ਗੋਇਲ ਤੇ ਜੀ.ਐਮ. ਐਲ.ਪੀ.ਜੀ. ਪਵਨ ਸਰੀਨ ਵੀ ਮੌਜੂਦ ਸਨ। 

ਅਧਿਕਾਰੀਆਂ ਨੇ ਇੰਡੀਅਨ ਆਇਲ ਵੱਲੋਂ ਪੰਜਾਬ, ਜੰਮੂ ਕਸ਼ਮੀਰ, ਲੇਹ ਅਤੇ ਹਿਮਾਚਲ ਪ੍ਰਦੇਸ਼ ਵਿਖੇ ਸ਼ੁਰੂ ਕੀਤੇ ਗਏ ਨਿਵੇਕਲੇ ਪ੍ਰਾਜੈਕਟਾਂ ਬਾਰੇ ਵੀ ਜਾਣੂ ਕਰਵਾਇਆ।ਕੇਂਦਰੀ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਪੈਟਰੋਲੀਅਮ ਇੰਡਸਟਰੀ 'ਚ ਹਾਲ ਹੀ 'ਚ ਹੋਈਆਂ ਨਵੀਂ ਸੋਧਾਂ ਤੇ ਵਿਕਾਸ ਬਾਰੇ ਵੀ ਜਾਣੂ ਕਰਵਾਉਂਦਿਆਂ ਬਾਂਸ ਤੋਂ ਈਥਾਨੋਲ ਬਨਾਉਣ ਬਾਰੇ ਵੀ ਦੱਸਿਆ ਤੇ ਕਿਹਾ ਕਿ ਇਸ ਨੇ ਈਥਾਨੋਲ ਉਤਪਾਦਨ 'ਚ ਨਵੀਂ ਕਰਾਂਤੀ ਆਈ ਹੈ। 

ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ ਨੇ ਇੰਡੀਅਨ ਆਇਲ ਵੱਲੋਂ ਪੰਜਾਬ ਰਾਜ ਵਿੱਚ ਊਰਜਾ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਐਸ.ਡੀ.ਐਮ. ਦਮਨਦੀਪ ਕੌਰ, ਐਸ.ਪੀ. ਹਰਬੰਤ ਕੌਰ, ਡੀ.ਐਸ.ਪੀ. ਰਾਜੇਸ਼ ਛਿੱਬਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Rameshwar Teli , BJP , Bhartiya Janta Party , Nabha , Patiala , Petroleum & Natural Gas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD