Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

'ਆਪ' ਸਰਕਾਰ ਨੇ ਪਿਛਲੇ ਇਕ ਸਾਲ 'ਚ ਪੰਜਾਬ ਦੇ ਹਾਲਾਤਾਂ ਨੂੰ ਤਰਸਯੋਗ ਸਥਿਤੀ 'ਚ ਪਹੁੰਚਾਇਆ ਹੈ: ਸੰਸਦ ਮੈਂਬਰ ਮਨੀਸ਼ ਤਿਵਾੜੀ

ਪਿੰਡ ਰੱਤੇਵਾਲ ਵਿੱਚ ਹਾਥ ਸੇ ਹਾਥ ਜੋੜੋ ਯਾਤਰਾ ਵਿੱਚ ਸ਼ਮੂਲੀਅਤ ਕੀਤੀ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਬਲਾਚੌਰ , 11 Mar 2023

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਇੱਕ ਸਾਲ ਦੇ ਸ਼ਾਸਨ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਾਲਾਤਾਂ ਨੂੰ ਬਹੁਤ ਤਰਸਯੋਗ ਸਥਿਤੀ ਵਿੱਚ ਪਹੁੰਚਾ ਦਿੱਤਾ ਹੈ।  ਜਿੱਥੇ ਅਮਨ-ਕਾਨੂੰਨ ਦੀ ਹਾਲਤ ਮਾੜੀ ਹੈ, ਉੱਥੇ ਹੀ ਇਨ੍ਹਾਂ ਵੱਲੋਂ ਆਏ ਦਿਨ ਲਏ ਜਾ ਰਹੇ ਕਰਜ਼ਿਆਂ ਕਾਰਨ ਆਰਥਿਕ ਸਥਿਤੀ ਵੀ ਮਾੜੀ ਹੋ ਗਈ ਹੈ।  ਸਾਂਸਦ ਤਿਵਾੜੀ ਬਲਾਚੌਰ ਦੇ ਪਿੰਡ ਰੱਤੇਵਾਲ ਵਿਖੇ ਹਥ ਸੇ ਹਥ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਇੱਕ ਸਾਲ ਦੌਰਾਨ ਅਸੀਂ ਵੀ ਸਰਕਾਰ ਨੂੰ ਕੋਈ ਸਵਾਲ ਨਹੀਂ ਪੁੱਛਿਆ ਤਾਂ ਜੋ ਇਨ੍ਹਾਂ ਨੂੰ ਕੰਮ ਕਰਨ ਦਾ ਸਮਾਂ ਮਿਲ ਸਕੇ।  ਪਰ ਇਸ ਸਮੇਂ ਦੌਰਾਨ ਇਨ੍ਹਾਂ ਨੇ ਸੂਬੇ ਦੀ ਹਾਲਤ ਨੂੰ ਬਹੁਤ ਤਰਸਯੋਗ ਸਥਿਤੀ ਵਿੱਚ ਪਹੁੰਚਾ ਦਿਤੀ ਹੈ।  ਇਸ ਲੜੀ ਹੇਠ ਜਿੱਥੇ ਅਮਨ-ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ, ਉੱਥੇ ਆਏ ਦਿਨ ਲਏ ਜਾ ਰਹੇ ਕਰਜ਼ਿਆਂ ਕਾਰਨ ਆਰਥਿਕ ਹਾਲਤ ਵੀ ਮਾੜੀ ਹੋ ਗਈ ਹੈ।  

ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦਿਆਂ, ਖਾਸ ਕਰਕੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ।  ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਵੇਂ ਇਹ ਇੱਕ ਕਿਸ਼ਤ ਦੇ ਦੇਣ, ਪਰ ਉਸ ਤੋਂ ਬਾਅਦ ਕੋਈ ਪੈਸਾ ਨਹੀਂ ਆਵੇਗਾ, ਕਿਉਂਕਿ ਪੰਜਾਬ ਦੀ ਆਰਥਿਕ ਹਾਲਤ ਖ਼ਰਾਬ ਹੋ ਚੁੱਕੀ ਹੈ ਅਤੇ ਬਜਟ ਮੁਤਾਬਕ ਸੂਬੇ ਸਿਰ ਕਰੀਬ 3.25 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ।  

ਸੂਬਾ ਸਰਕਾਰ ਵੱਲੋਂ ਕਰਜ਼ਾ ਮੋੜਨ ਲਈ ਵੀ ਕਰਜ਼ਾ ਲਿਆ ਜਾ ਰਿਹਾ ਹੈ ਅਤੇ ਕਰਜ਼ੇ ਨਾਲ ਜਿਆਦਾ ਦਿਨ ਘਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਵਿੱਚ ਕਾਂਗਰਸ ਪਾਰਟੀ ਹੀ ਲੋਕਾਂ ਲਈ ਉਮੀਦ ਦੀ ਇੱਕੋ ਇੱਕ ਕਿਰਨ ਹੈ।  ਜਿਸਦਾ ਸਬੂਤ ਲੋਕਾਂ ਵੱਲੋਂ ਹੱਥ ਜੋੜਨ ਦੀ ਯਾਤਰਾ ਨੂੰ ਮਿਲ ਰਿਹਾ ਸ਼ਾਨਦਾਰ ਸਮਰਥਨ ਹੈ।

ਇਸ ਮੌਕੇ ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਐਮ.ਐਲ.ਏ. ਬਲਾਚੌਰ, ਡਾ. ਰਵਿੰਦਰ ਦੀਵਾਨ ਕੋਆਰਡੀਨੇਟਰ ਬਲਾਚੌਰ, ਅਜੇ ਮੰਗੂਪੁਰ ਜ਼ਿਲਾ ਪ੍ਰਧਾਨ ਕਾਂਗਰਸ ਸ.ਭ.ਸ. ਨਗਰ, ਹਰਜੀਤ ਜਾਡਲੀ ਚੇਅਰਮੈਨ ਜ਼ਿਲ੍ਹਾ ਕੋਆਪਰੇਟਿਵ ਬੈਂਕ ਨਵਾਂਸ਼ਹਿਰ, ਹੀਰਾ ਖੇਪੜ ਪ੍ਰਧਾਨ ਜਿਲ੍ਹਾ ਯੂਥ ਕਾਗਰਸ ਨਵਾਂਸ਼ਹਿਰ, ਕੇਵਲ ਕ੍ਰਿਸ਼ਨ ਸਰਪੰਚ ਰੱਤੇਵਾਲ, ਮੇਜਰ ਸਰਪੰਚ ਰਾਏਪੁਰ, ਮਲਕੀਤ ਧੌਲ ਸਰਪੰਚ ਧੌਲ, ਵਿਜੇ ਕੁਮਾਰ ਸਰਪੰਚ ਜੱਟ ਮਾਜਰੀ, ਕੁਲਦੀਪ (ਦੀਪਾ) ਸਰਪੰਚ ਨਿੱਘੀ, ਅਵਾਰ ਸਰਪੰਚ ਕੰਗਣਾ ਬੇਟ, ਕ੍ਰਿਸ਼ਨ ਕੁਮਾਰ ਸਰਪੰਚ, ਹਰਮੇਸ਼ ਸਰਪੰਚ ਥਾਨਵਾਲਾ, ਤਰਲੋਚਨ ਰੱਕੜਾਂ ਬੇਟ, ਪਰਮਿੰਦਰ ਪੰਮਾ ਭਰਥਲਾ ਬੇਟ, ਰਮੇਸ਼ ਕੁਮਾਰ ਬਾਗੋਵਾਲ, ਹਰਮੇਸ਼ ਮਹੇਸ਼ੀ ਸਰਪੰਚ ਉਧਨਵਾਲ, ਮੋਹਨ ਲਾਲ ਉਧਨਵਾਲ, ਧਰਮ ਪਾਲ ਭਾਟੀਆ ਉਧਨਵਾਲ, ਰਾਕੇਸ਼ ਕੁਮਾਰ, ਇੰਦਰ ਸਰਪੰਚ ਨਵਾਂ ਪਿੰਡ ਟੱਪਰੀਆਂ, ਰਾਮ ਨਾਥ ਨਾਥੀ ਰੱਤੇਵਾਲ, ਤੀਰਥ ਰੱਤੇਵਾਲ, ਮਨਦੀਪ ਨੀਲੇਵਾੜਾ, ਗੁਰਿੰਦਰ ਗਿੰਦੀ ਰੱਤੇਵਾਲ ਆਦਿ ਸ਼ਾਮਲ ਸਨ ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD